Arvind kejriwal News: ਕੇਜਰੀਵਾਲ ਨੇ SC `ਚ ਦਾਇਰ ਕੀਤੀ ਨਵੀਂ ਅਰਜ਼ੀ, ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਕੀਤੀ ਮੰਗ!
Arvind kejriwal News: ਦਰਅਸਲ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਵਜੋਂ ਕੋਈ ਵੀ ਕੰਮ ਨਾ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕੋਰਟ ਨੇ ਕੇਜਰੀਵਾਲ ਦੇ ਭਾਸ਼ਣ ਅਤੇ ਚੋਣ ਪ੍ਰਚਾਰ ਸਬੰਧੀ ਕੋਈ ਰੋਕ ਨਹੀਂ ਲਗਾਈ ਸੀ।
Arvind kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਪਾਈ ਹੈ। ਦਰਅਸਲ ਇਹ ਪਟੀਸ਼ਨ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਲਈ ਪਾਈ ਗਈ ਹੈ। ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਇਸ ਦਾ ਕਾਰਨ ਦੱਸਦੇ ਹੋਏ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ 7 ਕਿਲੋ ਵਜ਼ਨ ਘਟਿਆ ਹੈ।
ਇਸ ਲਈ ਹੁਣ ਕੇਜਰੀਵਾਲ ਦਾ ਕੀਟੋਨ ਪੱਧਰ ਬਹੁਤ ਜ਼ਿਆਦਾ ਹੈ, ਇਹ ਕਿਸੇ ਗੰਭੀਰ ਬੀਮਾਰੀ ਦਾ ਲੱਛਣ ਹੋ ਸਕਦਾ ਹੈ। ਮੈਕਸ ਦੇ ਡਾਕਟਰਾਂ ਨੇ ਕੇਜਰੀਵਾਲ ਦੀ ਜਾਂਚ ਕੀਤੀ, ਉਨ੍ਹਾਂ ਨੂੰ ਪੀਈਟੀ-ਸੀਟੀ ਸਕੈਨ ਕਰਵਾਉਣ ਦੀ ਲੋੜ ਹੈ ਅਤੇ ਹੁਣ ਇਸ ਲਈ ਕੇਜਰੀਵਾਲ (Arvind kejriwal Health) ਨੇ ਜਾਂਚ ਕਰਵਾਉਣ ਲਈ 7 ਦਿਨ ਦਾ ਸਮਾਂ ਮੰਗਿਆ।
ਇਹ ਵੀ ਪੜ੍ਹੋ: Punjab Illegal Mining: ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਮਾਈਨਿੰਗ ਰੋਕਣ ਆਏ ਅਧਿਕਾਰੀਆਂ 'ਤੇ ਹਮਲਾ, ਭੰਨੀ ਗੱਡੀ
ਗੌਰਤਲਬ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨੀ 50 ਦਿਨਾਂ ਬਾਅਦ ਸੁਪਰੀਮ ਕੋਰਟ ਨੇ ਅੰਤਰਿਮ ਜਮਾਨਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਸ਼ਰਤਾਂ ਸਮੇਤ ਇਹ ਜਮਾਨਤ ਦਿੱਤੀ ਸੀ। ਕੇਜਰੀਵਾਲ ਨੂੰ 1 ਜੂਨ ਤੱਕ ਜਮਾਨਤ ਦਿੱਤੀ ਸੀ। 2 ਜੂਨ ਨੂੰ ਮੁੜ ਤੋਂ ਉਨ੍ਹਾਂ ਨੂੰ ਸਰੰਡਰ ਕਰਨਾ ਹੋਵੇਗਾ। ਅਦਾਲਤ ਨੇ ਕਿਹਾ ਹੈ ਕਿ ਸੀਐਮ ਕੇਜਰੀਵਾਲ (Arvind kejriwal Health) ਦੇ ਚੋਣ ਪ੍ਰਚਾਰ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਪਾਰਟੀ ਲਈ ਪ੍ਰਚਾਰ ਕਰ ਸਕਦੇ ਹਨ।
ਦੂਜੇ ਪਾਸੇ ਲੋਕ ਸਭਾ ਚੋਣਾਂ ਲਈ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind kejriwal Health) ਅੱਜ ਜਲੰਧਰ ਵਿੱਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸ਼ਹਿਰ ਦੇ ਵਿਚਕਾਰ ਸਥਿਤ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ।
ਇਹ ਵੀ ਪੜ੍ਹੋ: Pandit Jawaharlal Nehru Death Anniversary: ਦੇਸ਼ ਦੇ ਪਹਿਲੇ PM ਜਵਾਹਰ ਲਾਲ ਨਹਿਰੂ ਦੀ ਬਰਸੀ ਅੱਜ, ਕਿਵੇਂ ਹੋਈ ਮੌਤ? ਜਾਣੋ ਇੱਥੇ