Delhi Liquor Policy Case: CBI ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਸੰਮਨ, 16 ਅਪ੍ਰੈਲ ਨੂੰ ਹੋ ਸਕਦੀ ਹੈ ਪੁੱਛਗਿੱਛ
Delhi Liquor Policy Case: ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਨੇ ਸੂਬੇ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
Delhi Liquor Policy Case: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ CBI ਨੇ ਪੁੱਛਗਿੱਛ ਲਈ ਬੁਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਕੀਤੀ ਜਾ ਸਕਦੀ ਹੈ। ਕੇਜਰੀਵਾਲ ਨੂੰ ਸੀਬੀਆਈ ਨੇ ਤਲਬ ਕੀਤਾ ਹੈ। ਸੀਬੀਆਈ ਨੇ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ।
ਇਹ ਵੀ ਪੜ੍ਹੋ: Punjab News: ਆਮ ਆਦਮੀ ਪਾਰਟੀ ਦੇ ਲੋਕਪਾਲ ਬਣਾਉਣ ਦੇ ਦਾਅਵੇ ਹੋਏ ਹਵਾ- ਡਾ.ਦਲਜੀਤ ਸਿੰਘ ਚੀਮਾ ਦਾ ਵੱਡਾ ਬਿਆਨ
ਦੱਸ ਦੇਈਏ ਕਿ ਨਵੀਂ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਸੀਬੀਆਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਆਮ ਆਦਮੀ ਪਾਰਟੀ ਸੀਬੀਆਈ ਵੱਲੋਂ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤੇ ਜਾਣ ’ਤੇ ਲਗਾਤਾਰ ਹਮਲਾਵਰ ਹੈ। ਇਸ ਤੋਂ ਪਹਿਲਾਂ ਗੋਆ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਵੀ ਸੰਮਨ ਜਾਰੀ ਕੀਤਾ ਸੀ। ਪੁਲਿਸ ਨੇ ਸੀਐਮ ਕੇਜਰੀਵਾਲ ਨੂੰ ਵੀਰਵਾਰ 27 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ।
ਇਹ ਨੋਟਿਸ ਗੋਆ ਪੁਲਿਸ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸਰਕਾਰੀ ਜਾਇਦਾਦ ਅਤੇ ਜਨਤਕ ਥਾਵਾਂ 'ਤੇ ਚੋਣ ਪੋਸਟਰ ਲਗਾਉਣ ਅਤੇ ਗੈਰ ਕਾਨੂੰਨੀ ਚਿਪਕਾਉਣ ਦੇ ਮਾਮਲੇ 'ਚ ਜਾਰੀ ਕੀਤਾ ਸੀ। ਸੰਮਨ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਪਰਨੇਮ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ।
ਹਾਲਾਂਕਿ ਦਿੱਲੀ ਸਰਕਾਰ ਦੀਆਂ ਮੁਸ਼ਕਿਲਾਂ ਜ਼ਰੂਰ ਵੱਧ ਗਈਆਂ ਹਨ। ਇਸ ਮਾਮਲੇ ਵਿੱਚ ਦਿੱਲੀ ਦੇ ਡਿਪਟੀ ਸੀਐਮ ਸਿਸੋਦੀਆ ਫਿਲਹਾਲ ਜੇਲ੍ਹ ਵਿੱਚ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਵਿਭਵ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।