Delhi Liquor Policy Case: ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਹਨ।
Trending Photos
Delhi Liquor Policy Case: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਐਕਸਾਈਜ਼ ਘੁਟਾਲੇ ਦੇ ਮਾਮਲੇ ਵਿੱਚ ਚੌਥੇ ਸੰਮਨ ਮੌਕੇ ਵੀ ਈਡੀ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਅੱਜ ਘੱਟ ਹੀ ਹੈ। ਈਡੀ ਨੇ ਅੱਜ ਵੀਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਬਾਰੇ ਪੁੱਛੇ ਜਾਣ 'ਤੇ ਕੇਜਰੀਵਾਲ ਨੇ ਕਿਹਾ ਕਿ ਕਾਨੂੰਨ ਮੁਤਾਬਕ ਜੋ ਵੀ ਕਰਨਾ ਹੋਵੇਗਾ, ਉਹ ਕਰਨਗੇ।
ਦਰਅਸਲ ਹਾਲ ਹੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੂੰ ਚੌਥੇ ਸੰਮਨ 'ਜਾਰੀ ਹੋਇਆ ਸੀ ਪਰ ਅੱਜ ਵੀ ਕਿਹਾ ਜਾ ਰਿਹਾ ਹੈ ਕਿ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਦਾ ਕਾਰਨ ਇਹ ਹੈ ਕਿ ਕੇਜਰੀਵਾਲ ਦਾ 3 ਦਿਨਾਂ ਲਈ ਗੋਆ ਜਾਣਾ ਤੈਅ ਹੈ, ਜਿਸ ਲਈ ਉਹ ਵੀਰਵਾਰ ਨੂੰ ਰਵਾਨਾ ਹੋਣਗੇ।
ਇਹ ਵੀ ਪੜ੍ਹੋ: Arvind Kejriwal News: ਆਬਕਾਰੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਚੌਥਾ ਸੰਮਨ ਜਾਰੀ
ਰਿਪੋਰਟਸ ਦੇ ਮੁਤਾਬਿਕ ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਦੱਸਿਆ, 'ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਮੁਤਾਬਕ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਗੋਆ ਲਈ ਰਵਾਨਾ ਹੋਣ ਜਾ ਰਹੇ ਹਨ।' ਆਮ ਆਦਮੀ ਪਾਰਟੀ (ਆਪ) ਦੇ ਮੁਖੀ ਹੋਣ ਦੇ ਨਾਤੇ ਅਰਵਿੰਦ ਕੇਜਰੀਵਾਲ ਵੀ ਲੋਕ ਸਭਾ ਚੋਣਾਂ ਲਈ ਸੂਬੇ ਵਿੱਚ ਪਾਰਟੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਜਾ ਰਹੇ ਹਨ।
ਦੱਸ ਦਈਏ ਕਿ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਨੂੰ 18 ਜਨਵਰੀ ਨੂੰ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ 'ਆਪ' ਦੇ ਕੌਮੀ ਕਨਵੀਨਰ (Arvind Kejriwal) ਚੌਥੀ ਵਾਰ ਸਵਾਲਾਂ ਦੇ ਘੇਰੇ 'ਚ ਸ਼ਾਮਲ ਹੁੰਦੇ ਹਨ ਜਾਂ ਨਹੀਂ।
ਇਸ ਤੋਂ ਪਹਿਲਾਂ, ਈਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ (Delhi Liquor Policy Case) ਵਿੱਚ 2 ਨਵੰਬਰ 2023, 21 ਦਸੰਬਰ 2023 ਅਤੇ 3 ਜਨਵਰੀ 2024 ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿੰਨੋਂ ਵਾਰ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਹਰ ਵਾਰ ਜਦੋਂ ਉਸ ਨੇ ਈਡੀ ਦੇ ਸੰਮਨਾਂ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਇੱਕ ਪੱਤਰ ਜਾਰੀ ਕੀਤਾ ਅਤੇ ਜਵਾਬ ਮੰਗਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਉਸ ਨੂੰ ਕਿਸ ਸਮਰੱਥਾ ਵਿੱਚ ਸੰਮਨ ਕਰਨਾ ਚਾਹੁੰਦਾ ਹੈ, ਪਹਿਲਾਂ ਉਸ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: Arvind Kejriwal News: ED ਸਾਹਮਣੇ ਅੱਜ ਵੀ ਨਹੀਂ ਪੇਸ਼ ਹੋਣਗੇ ਅਰਵਿੰਦ ਕੇਜਰੀਵਾਲ, ਭੇਜਿਆ ਇਹ ਜਵਾਬ