Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ਯਾਨੀ 3 ਜਨਵਰੀ ਨੂੰ ਤੀਜਾ ਸੰਮਨ ਜਾਰੀ ਕੀਤਾ ਸੀ।
Trending Photos
Arvind Kejriwal News: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੀਜਾ ਨੋਟਿਸ ਭੇਜਿਆ ਹੈ। ਹਾਲਾਂਕਿ ਫਿਰ ਵੀ ਦਿੱਲੀ ਸ਼ਰਾਬ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਬੁੱਧਵਾਰ ਨੂੰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਜਵਾਬ ਭੇਜ ਕੇ ਕਿਹਾ ਹੈ ਕਿ ਉਹ ਅੱਜ ਵੀ ਈਡੀ ਦਫ਼ਤਰ ਨਹੀਂ ਜਾਣਗੇ ਅਤੇ ਪੁੱਛਗਿੱਛ ਵਿੱਚ ਹਿੱਸਾ ਨਹੀਂ ਲੈਣਗੇ।
ਇਹ ਜਾਣਕਾਰੀ ਆਮ ਆਦਮੀ ਪਾਰਟੀ ਨੇ ਦਿੱਤੀ ਹੈ। ਦੱਸ ਦੇਈਏ ਕਿ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ (Delhi Excise Policy Scam) ਵਿੱਚ ਅੱਜ ਯਾਨੀ 3 ਜਨਵਰੀ ਨੂੰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਪੁੱਛਗਿੱਛ ਲਈ ਤੀਜੀ ਵਾਰ ਸੰਮਨ ਜਾਰੀ ਕੀਤਾ ਸੀ।
ਨੋਟਿਸ ਬਾਰੇ ਆਮ ਆਦਮੀ ਪਾਰਟੀ (ਆਪ) ਦੀ ਤਰਫੋਂ ਕਿਹਾ ਗਿਆ ਹੈ ਕਿ ਕੇਜਰੀਵਾਲ (Arvind Kejriwal) ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। 'ਆਪ' ਦਾ ਕਹਿਣਾ ਹੈ ਕਿ ਕੇਜਰੀਵਾਲ ਜਾਂਚ 'ਚ ਸਹਿਯੋਗ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ: Faridkot News: ਹੜਤਾਲ ਦੌਰਾਨ ਪੈਟਰੋਲ ਲੈਣ ਆਇਆ ਸੀ ਨੌਜਵਾਨ ਤਾਂ ਮਾਲਕ ਨੇ ਚਲਾ ਦਿੱਤੀ ਗੋਲੀ, ਜਾਣੋ ਪੂਰਾ ਮਾਮਲਾ
ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ (Arvind Kejriwal) ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ 'ਤੇ ਨਹੀਂ ਜਾ ਰਹੇ ਹਨ। ਪਾਰਟੀ ਨੇ ਈਡੀ ਦੇ ਸੰਮਨ 'ਤੇ ਵੀ ਸਵਾਲ ਚੁੱਕੇ ਹਨ। 'ਆਪ' ਦਾ ਕਹਿਣਾ ਹੈ ਕਿ ਕੇਜਰੀਵਾਲ ਈਡੀ ਦੀ ਜਾਂਚ 'ਚ ਸਹਿਯੋਗ ਕਰਨ ਲਈ ਤਿਆਰ ਹਨ ਪਰ ਨੋਟਿਸ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।
ਪਾਰਟੀ ਨੇ ਸਵਾਲ ਕੀਤਾ ਹੈ ਕਿ ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ। ਉਨ੍ਹਾਂ ਦਾ ਇਰਾਦਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨਾ ਹੈ। ਉਹ ਦਿੱਲੀ ਦੇ ਮੁੱਖ ਮੰਤਰੀ ਨੂੰ ਚੋਣ ਪ੍ਰਚਾਰ ਤੋਂ ਰੋਕਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ:Punjab News: ਨੂਰਪੁਰ ਜਬਰ ਜਨਾਹ ਕੇਸ ਵਿੱਚ ਦੂਸਰਾ ਆਰੋਪੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਗਿਆ ਇਹ ਤੀਜਾ ਨੋਟਿਸ ਹੈ। ਇਸ ਤੋਂ ਪਹਿਲਾਂ ਉਸ ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਸ ਨੇ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਸਰਕਾਰ ਦੇ ਸਾਬਕਾ ਆਬਕਾਰੀ ਨੀਤੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਪਹਿਲਾ ਸੰਮਨ ਭੇਜਿਆ ਗਿਆ ਸੀ ਪਰ ਉਹ ਪੁੱਛਗਿੱਛ ਪ੍ਰਕਿਰਿਆ ਵਿੱਚ ਹਿੱਸਾ ਲੈਣ ਨਹੀਂ ਆਏ। ਇਸ ਤੋਂ ਬਾਅਦ ਉਨ੍ਹਾਂ ਨੂੰ 21 ਦਸੰਬਰ ਨੂੰ ਈਡੀ ਵੱਲੋਂ ਦੂਜਾ ਸੰਮਨ ਜਾਰੀ ਕੀਤਾ ਗਿਆ ਸੀ ਪਰ ਇਸ ਸੰਮਨ 'ਤੇ ਵੀ ਉਹ ਈਡੀ ਦੀ ਪੁੱਛਗਿੱਛ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਨਹੀਂ ਆਏ ਅਤੇ ਉਹਨਾਂ ਨੇ ਈਡੀ ਨੂੰ ਪੱਤਰ ਲਿਖ ਕੇ ਜਵਾਬ ਦਿੱਤਾ ਸੀ।