ਕਾਮਰੇਡ ਬਲਵਿੰਦਰ ਸਿੰਘ ਦੀ ਮੌਤ 'ਤੇ ਸਿਆਸਤ, ਡਾ.ਚੀਮਾ ਨੇ ਕੈਪਟਨ ਦਾ ਮੰਗਿਆ ਅਸਤੀਫਾ, ਜਾਣੋ ਕਿਉਂ
Advertisement

ਕਾਮਰੇਡ ਬਲਵਿੰਦਰ ਸਿੰਘ ਦੀ ਮੌਤ 'ਤੇ ਸਿਆਸਤ, ਡਾ.ਚੀਮਾ ਨੇ ਕੈਪਟਨ ਦਾ ਮੰਗਿਆ ਅਸਤੀਫਾ, ਜਾਣੋ ਕਿਉਂ

 ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। 

ਫਾਈਲ ਫੋਟੋ

ਨੀਤਿਕਾ ਮਹੇਸ਼ਵਰੀ/ ਚੰਡੀਗੜ੍ਹ: ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਮੌਤ ਦੇ ਮਾਮਲੇ 'ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਵੀ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ।  

ਇਸ ਤੋਂ ਇਲਾਵਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਸੂਬੇ 'ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਤੇ ਦਿਨ-ਦਿਹਾੜੇ ਕਤਲ ਹੋ ਰਹੇ ਹਨ ਤੇ ਕਿਤੇ ਲੁੱਟਾਂ ਖੋਹਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। 

ਹੋਰ ਪੜ੍ਹੋ: ਅੰਮ੍ਰਿਤਸਰ: ਰੈਸਟੋਰੈਂਟ ਵਿੱਚ ਆਡਰ ਕੀਤਾ ਸੀ ਖਾਣਾ,ਤੇਲ ਮਸਾਲਿਆਂ 'ਚ ਤਲਿਆ ਹੋਇਆ ਦਿੱਤਾ ਗਿਆ 'ਕਾਕਰੋਚ' !

ਜ਼ਿਕਰਯੋਗ ਹੈ ਕਿ ਬੀਤੇ ਦਿਨ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਖ਼ੌਫ਼ਨਾਕ ਵਾਰਦਾਤ ਹੋਈ, ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਬੜੀ ਹੀ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ। 2 ਹਮਲਾਵਰਾਂ ਨੇ ਬਲਵਿੰਦਰ ਸਿੰਘ 'ਤੇ ਇੱਕ ਤੋਂ ਬਾਅਦ ਇੱਕ ਪੰਜ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। 

Watch Live TV-

Trending news