ED Raid News:  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਭਵ ਕੁਮਾਰ ਅਤੇ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਕੁਝ ਲੋਕਾਂ ਦੇ  (ED Raid) ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।


COMMERCIAL BREAK
SCROLL TO CONTINUE READING

ਸੂਤਰਾਂ ਨੇ ਦੱਸਿਆ ਕਿ ਛਾਪੇਮਾਰੀ (ED Raid) ਦੇ ਹਿੱਸੇ ਵਜੋਂ ਰਾਸ਼ਟਰੀ ਰਾਜਧਾਨੀ ਦੇ ਕਰੀਬ 10 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕੇਂਦਰੀ ਏਜੰਸੀ ਦੇ ਅਧਿਕਾਰੀ ਰਿਸ਼ਵ ਕੁਮਾਰ ਅਤੇ ਦਿੱਲੀ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਸਮੇਤ ਕੁਝ ਹੋਰਾਂ ਦੇ ਟਿਕਾਣਿਆਂ ਦੀ ਤਲਾਸ਼ੀ ਲੈ ਰਹੇ ਹਨ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਦੇ ਘਰ ਵੀ ਛਾਪਾ ਮਾਰਿਆ ਗਿਆ ਹੈ। ਕਰੀਬ 12 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਬਕਾ ਜਲ ਬੋਰਡ ਮੈਂਬਰ ਸ਼ਲਭ ਕੁਮਾਰ ਦੇ ਟਿਕਾਣੇ 'ਤੇ ਵੀ ਛਾਪੇਮਾਰੀ ਹੋ ਰਹੀ ਹੈ।


ਇਹ ਵੀ ਪੜ੍ਹੋ: Pathankot News: BSF ਨੇ ਪਠਾਨਕੋਟ 'ਚ ਘੁਸਪੈਠੀਏ ਨੂੰ ਫੜਿਆ, ਪਾਕਿਸਤਾਨੀ ਕਰੰਸੀ ਬਰਾਮਦ,ਵੇਖੋ ਵੀਡੀਓ


ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨਰਾਇਣ ਦਾਸ ਗੁਪਤਾ ਦੇ ਘਰ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ  (ED Raid) ਛਾਪੇਮਾਰੀ ਚੱਲ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 'ਆਪ' ਅੱਜ ਪ੍ਰੈੱਸ ਕਾਨਫਰੰਸ ਕਰਨ ਜਾ ਰਹੀ ਸੀ। ਇਸ ਪ੍ਰੈੱਸ ਕਾਨਫਰੰਸ ਤੋਂ ਠੀਕ ਪਹਿਲਾਂ ਈਡੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਰਿਹਾਇਸ਼ਾਂ 'ਤੇ ਛਾਪੇਮਾਰੀ ਕੀਤੀ ਹੈ।