ਸਰਕਾਰ ਖ਼ਿਲਾਫ਼ ਵਿਰੋਧ ਰੈਲੀ ਕਰ ਰਹੇ ਮੁਲਾਜ਼ਮਾਂ ਨੇ ਫਿਰ ਜਤਾਇਆ ਸਥਾਨਕ ਪ੍ਰਸ਼ਾਸਨ 'ਤੇ ਭਰੋਸਾ, ਭਲਕੇ ਹੋਵੇਗੀ ਮੀਟਿੰਗ
Advertisement

ਸਰਕਾਰ ਖ਼ਿਲਾਫ਼ ਵਿਰੋਧ ਰੈਲੀ ਕਰ ਰਹੇ ਮੁਲਾਜ਼ਮਾਂ ਨੇ ਫਿਰ ਜਤਾਇਆ ਸਥਾਨਕ ਪ੍ਰਸ਼ਾਸਨ 'ਤੇ ਭਰੋਸਾ, ਭਲਕੇ ਹੋਵੇਗੀ ਮੀਟਿੰਗ

ਆਪਣੇ ਮੰਗਣ ਲੈ ਕੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ

ਸਰਕਾਰ ਖ਼ਿਲਾਫ਼ ਵਿਰੋਧ ਰੈਲੀ ਕਰ ਰਹੇ ਮੁਲਾਜ਼ਮਾਂ ਨੇ ਫਿਰ ਜਤਾਇਆ ਸਥਾਨਕ ਪ੍ਰਸ਼ਾਸਨ 'ਤੇ ਭਰੋਸਾ, ਭਲਕੇ ਹੋਵੇਗੀ ਮੀਟਿੰਗ

 ਨਵਜੋਤ ਧਾਲੀਵਾਲ/ਚੰਡੀਗਡ਼੍ਹ : ਆਪਣੇ ਮੰਗਣ ਲੈ ਕੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ. ਇਸ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਝੜਪ ਵੀ ਵੇਖਣ ਨੂੰ ਮਿਲੀ ਤੇ ਪ੍ਰਸ਼ਾਸਨ ਦੇ ਨਾਲ  ਗੱਲਬਾਤ ਵੀ ਹੋਈ. ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਮੁਲਾਕਾਤ ਦਾ ਭਰੋਸਾ ਦਿੱਤਾ ਗਿਆ ਹੈ. ਭਲਕੇ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਬਣੀ ਪੰਜ ਮੰਤਰੀਆਂ ਦੀ ਕਮੇਟੀ ਨਾਲ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਹੈ.  ਇਸ ਭਰੋਸੇ ਤੋਂ ਬਾਅਦ ਮੁਲਾਜ਼ਮਾਂ ਨੇ ਵਾਈਪੀਐਸ ਚੌਕ ਖਾਲੀ ਕੀਤਾ.

ਦੱਸ ਦਈਏ ਕਿ ਭਲਕੇ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿਚ ਬਣੀ ਕਮੇਟੀ ਦੇ ਨਾਲ ਮੁਲਾਜ਼ਮਾਂ ਅਤੇ ਕਨਵੀਨਰਾਂ ਦੀ ਮੀਟਿੰਗ ਹੋਵੇਗੀ.

  ਗੌਰਤਲਬ ਹੈ ਕਿ   ਪੰਜਾਬ ਸਰਕਾਰ ਦੇ ਛੇਵੇਂ ਵੇਤਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਦੇ ਵਿਰੋਧ ਅਤੇ ਹੋਰ ਮੰਗਾਂ ਨੂੰ ਪੂਰੀ ਕਰਵਾਉਣ ਦੇ ਲਈ ਵੀ ਤੋਂ ਜ਼ਿਆਦਾ ਯੂਨੀਅਨਾਂ ਦੇ ਹਜ਼ਾਰਾਂ ਮੈਂਬਰਾਂ ਨੇ ਵੀਰਵਾਰ ਨੂੰ ਵਿਰੁੱਧ ਰੈਲੀ ਕੀਤੀ ਅਨਾਜ ਮੰਡੀ ਪਟਿਆਲਾ ਵਿੱਚ ਹੱਲਾ ਬੋਲ ਮਹਾਂ ਰੈਲੀ ਵਿੱਚ ਪੰਜਾਬ ਯੂ ਟੀ ਐਂਪਲਾਈਜ਼  ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਹਜ਼ਾਰਾਂ ਮੈਂਬਰ ਇਕੱਠੇ ਹੋਏ ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ

WATCH LIVE TV

Trending news