ਦੇਵਾਨੰਦ ਸ਼ਰਮਾ/ਫਰੀਦਕੋਟ : ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨ ਨੂੰ ਲੈਕੇ ਬਣਾਈ ਗਈ 4 ਮੈਂਬਰੀ ਕਮੇਟੀ ਨੂੰ ਲੈਕੇ ਲਗਾਤਾਰ ਸਵਾਲ ਉਠ ਰਹੇ ਨੇ, ਕਿਸਾਨ ਆਗੂਆਂ ਵੱਲੋਂ ਪਹਿਲਾਂ ਹੀ ਕਿਹਾ ਜਾ ਰਿਹਾ ਹੈ ਕਿ ਕਮੇਟੀ ਦੇ ਚਾਰੋ ਮੈਂਬਰ ਭੁਪਿੰਦਰ ਸਿੰਘ ਮਾਨ,ਅਨਿਲ ਧੰਨਵੰਤ,ਅਸ਼ੋਕ ਗੁਲਾਟੀ, ਡਾ. ਪ੍ਰਮੋਦ ਜੋਸ਼ੀ ਨੇ ਪਹਿਲਾਂ ਹੀ ਖੇਤੀ ਕਾਨੂੰਨ ਨੂੰ ਲੈਕੇ ਸਰਕਾਰ ਨੂੰ ਆਪਣੀ ਸਹਿਮਤੀ ਦਿੱਤੀ ਸੀ,ਇਸ ਦੇ ਬਾਵਜੂਦ ਇੰਨਾਂ ਚਾਰਾਂ ਦਾ ਕਮੇਟੀ ਵਿੱਚ ਹੋਣਾ ਕਈ ਸਵਾਲ ਖੜੇ ਕਰ ਰਿਹਾ ਹੈ,ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਮੇਟੀ ਮੈਂਬਰਾਂ ਨੂੰ ਲੈਕੇ ਇੱਕ ਹੋਰ ਵੱਡਾ ਖ਼ੁਲਾਸਾ ਕੀਤਾ ਹੈ
ਇਹ ਵੀ ਜ਼ਰੂਰ ਪੜੋਂ : ਇਹ ਨੇ ਉਹ 4 ਮਾਹਿਰ ਜਿੰਨਾਂ ਦੇ ਹੱਥ ਸੌਂਪੀ ਸੁਪਰੀਮ ਕੋਰਟ ਨੇ ਖੇਤੀ ਕਾਨੂੰਨ 'ਤੇ ਫ਼ੈਸਲੇ ਦੀ ਵੱਡੀ ਜ਼ਿੰਮੇਵਾਰੀ,ਜਾਣੋ ਖੇਤੀ ਨੂੰ ਇਹ ਕਿੰਨਾਂ ਸਮਝਦੇ ?
ਸੁਖਬੀਰ ਬਾਦਲ ਦਾ CM ਕੈਪਟਨ 'ਤੇ ਵੱਡਾ ਇਲਜ਼ਾਮ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫਰੀਦਕੋਟ ਵਿੱਚ ਕਮੇਟੀ ਵਿੱਚ ਸ਼ਾਮਲ ਆਗੂਆਂ ਨੂੰ ਲੈਕੇ ਮੁੱਖ ਮੰਤਰੀ ਕੈਪਟਨ 'ਤੇ ਵੱਡਾ ਇਲਜ਼ਾਮ ਲਗਾਇਆ,ਉਨ੍ਹਾਂ ਕਿਹਾ ਕਮੇਟੀ ਵਿੱਚ ਸ਼ਾਮਲ 2 ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਨੇ, ਇੰਨਾਂ ਵਿੱਚ ਇੱਕ ਮੈਂਬਰ ਭੁਪਿੰਦਰ ਸਿੰਘ ਮਾਨ ਅਤੇ ਦੂਜੇ ਮੈਂਬਰ ਅਸ਼ੋਕ ਗੁਲਾਟੀ ਨੇ,2002 ਤੋਂ 2007 ਤੱਕ ਕਿਸਾਨ ਆਗੂ ਭੁਪਿੰਦਰ ਸਿੰਘ ਮਾਨ ਕੈਪਟਨ ਅਮਰਿੰਦਰ ਸਿੰਘ ਨੇ ਨਜ਼ਦੀਕੀ ਮੰਨੇ ਜਾਂਦੇ ਸਨ,ਸੁਖਬੀਰ ਬਾਦਲ ਨੇ ਇਲਜ਼ਾਮ ਲਗਾਇਆ ਹੈ ਕਿ ਕਿਧਰੇ ਨਾ ਕਿਧਰੇ ਕੈਪਟਨ ਅਮਰਿੰਦਰ ਸਿੰਘ ਇਸ ਕਾਨੂੰਨ ਦੇ ਹੱਕ ਵਿੱਚ ਖੜੇ ਹੋਏ ਨਜ਼ਰ ਆ ਰਹੇ ਨੇ,ਸੁਖਬੀਰ ਬਾਦਲ ਨੇ ਇਹ ਵੀ ਐਲਾਨ ਕੀਤਾ ਹੈ ਕਿ 26 ਜਨਵਰੀ ਦੇ ਟਰੈਕਟ ਮਾਰਚ ਵਿੱਚ ਅਕਾਲੀ ਦਲ ਦੇ ਵਰਕਰ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ
ਫਰੀਦਕੋਟ ਬੀਜੇਪੀ ਦੇ ਜ਼ਿਲ੍ਹਾਂ ਪ੍ਰਧਾਨ ਅਕਾਲੀ ਦਲ ਵਿੱਚ ਸ਼ਾਮਲ
ਬੀਜੇਪੀ ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਵੱਡਾ ਝਟਕਾ ਲੱਗਿਆ ਹੈ, ਪਾਰਟੀ ਦੇ ਜ਼ਿਲ੍ਹਾਂ ਪ੍ਰਧਾਨ ਵਿਜੇ ਛਾਬੜਾ ਨੇ ਬੀਜੇਪੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਨੇ, ਉਨ੍ਹਾਂ ਨੂੰ ਸੁਖਬੀਰ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ ਹੈ