Former MLA Arun Narang: ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ `ਆਪ` `ਚ ਹੋਏ ਸ਼ਾਮਿਲ
Former MLA Arun Narang: ਸੁਨੀਲ ਜਾਖੜ ਦੇ ਭਾਜਪਾ ਪੰਜਾਬ ਇਕਾਈ ਦਾ ਪ੍ਰਧਾਨ ਬਣਨ ਤੋਂ ਬਾਅਦ ਨਾਰਾਜ਼ ਚੱਲ ਰਹੇ ਅਬੋਹਰ ਤੋਂ ਬੀਜੇਪੀ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਾਰਟੀ ਛੱਡ ਦਿੱਤੀ ਹੈ।
Former MLA Aarun Narang: ਸੁਨੀਲ ਜਾਖੜ ਦੇ ਭਾਜਪਾ ਪੰਜਾਬ ਇਕਾਈ ਦਾ ਪ੍ਰਧਾਨ ਬਣਨ ਤੋਂ ਬਾਅਦ ਨਾਰਾਜ਼ ਚੱਲ ਰਹੇ ਅਬੋਹਰ ਤੋਂ ਬੀਜੇਪੀ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਾਰਟੀ ਛੱਡ ਦਿੱਤੀ ਹੈ। ਅਰੁਣ ਨਾਰੰਗ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ 'ਚ ਉਨ੍ਹਾਂ ਦਾ ਸਵਾਗਤ ਕੀਤਾ। ਅਰੁਣ ਨਾਰੰਗ ਦਿੱਗਜ ਸਿਆਸਤਦਾਨ ਸੁਨੀਲ ਜਾਖੜ ਨੂੰ ਹਰਾ ਕੇ 2017 'ਚ ਵਿਧਾਇਕ ਬਣੇ ਸਨ ਤੇ ਸਾਲ 2022 ਤਕ ਵਿਧਾਇਕ ਰਹੇ।
ਸਾਬਕਾ ਵਿਧਾਇਕ ਅਰੁਣ ਨਾਰੰਗ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਨੀਲ ਜਾਖੜ ਨੂੰ ਹਰਾ ਕੇ ਅਬੋਹਰ ਤੋਂ ਵਿਧਾਇਕ ਬਣੇ ਸਨ ਪਰ ਸੁਨੀਲ ਜਾਖੜ ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਹਾਈਕਮਾਂਡ ਵੱਲੋਂ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਕਾਰਨ ਉਹ ਆਪਣੀ ਪਾਰਟੀ ਤੋਂ ਨਾਖੁਸ਼ ਸਨ। ਉਨ੍ਹਾਂ ਪਹਿਲਾਂ ਭਾਜਪਾ ਛੱਡਣ ਦਾ ਐਲਾਨ ਕੀਤਾ ਸੀ। ਕਿਸਾਨ ਅੰਦੋਲਨ ਦੌਰਾਨ ਨਾਰੰਗ ਵੀ ਕਿਸਾਨਾਂ ਦੇ ਨਿਸ਼ਾਨੇ 'ਤੇ ਆ ਗਏ ਸਨ। ਉਸ ਨਾਲ ਬਦਸਲੂਕੀ ਕੀਤੀ ਗਈ।
ਉਨ੍ਹਾਂ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਪਹਿਲਾਂ ਹੀ ਸਨ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਇਹ ਅਟਕਲਾਂ ਸਹੀ ਸਾਬਤ ਹੋਈਆਂ ਅਤੇ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ। ਸੀਐਮ ਮਾਨ ਨੇ ਅਰੁਣ ਨਾਰੰਗ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
ਇਹ ਵੀ ਪੜ੍ਹੋ : Canada News: 'ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ'
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਰੁਣ ਨਾਰੰਗ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਦੌਰਾਨ ਪੰਜਾਬ ਖਾਸ ਕਰਕੇ ਅਬੋਹਰ ਦੇ ਕਈ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਦੇ ਪ੍ਰੋਗਰਾਮ ਅਨੁਸਾਰ ਅਬੋਹਰ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਪਾਰਟੀ ਵਿਚ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ : Punjab News: ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਚੋਰੀ ਦੀ ਗੁੱਥੀ ਸੁਲਝਾਈ, ਦੋਸ਼ੀ ਗ੍ਰਿਫਤਾਰ