Former CM Charanjit Channi News: ਸੀਐਮ ਭਗਵੰਤ ਮਾਨ ਦੀ ਚੁਣੌਤੀ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਪਲਟਵਾਰ
Former CM Charanjit Channi News: ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਵੇਂ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਆਹਮੋ-ਸਾਹਮਣੇ ਹੋ ਚੁੱਕੇ ਹਨ।
Former CM Charanjit Channi News: ਸੀਐਮ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਮਾਮਲੇ 'ਚ 31 ਮਈ ਤੱਕ ਦਿੱਤੇ ਗਏ ਅਲਟੀਮੇਟਮ 'ਤੇ ਸਾਬਕਾ ਸੀਐਮ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਬਿਆਨ ਸਾਹਮਣੇ ਆ ਗਿਆ ਹੈ। ਭ੍ਰਿਸ਼ਟਾਚਾਰ ਨੂੰ ਲੈ ਕੇ ਮੌਜੂਦਾ ਮੁੱਖ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਆਹਮੋ-ਸਾਹਮਣੇ ਹੋ ਚੁੱਕੇ ਹਨ।
ਚਰਨਜੀਤ ਚੰਨੀ ਨੇ ਮੋਰਿੰਡਾ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅੱਜ ਇੱਕ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਮੈਨੂੰ 31 ਮਈ ਤੱਕ ਦਾ ਸਮਾਂ ਦਿੱਤਾ ਹੈ। ਜਿਸ 'ਤੇ ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਤਾਰੀਕ ਕਿਉਂ ਦੇ ਰਹੇ ਹਨ। ਜੇ ਉਨ੍ਹਾਂ ਕੋਲ ਕੋਈ ਦਰਖ਼ਾਸਤ ਆਈ ਹੈ ਤਾਂ ਉਸ ਉਪਰ ਬਣਦੀ ਕਾਰਵਾਈ ਕਰਕੇ ਪਰਚਾ ਦਰਜ ਕਰਨ।
ਸਾਬਕਾ ਸੀਐਮ ਨੇ ਕਿਹਾ ਕਿ ਮੈਂ ਆਪਣਾ ਪੱਖ ਗੁਰੂ ਘਰ 'ਚ ਪੇਸ਼ ਕਰ ਚੁੱਕਾ ਹਾਂ ਤੇ ਮੈਂ ਸ਼ਹੀਦਾਂ ਦੀ ਉਸ ਧਰਤੀ ਉਪਰ ਝੂਠੀ ਸਹੁੰ ਨਹੀਂ ਖਾ ਸਕਦਾ ਤੇ ਜੇ ਕੋਈ ਝੂਠੀ ਖਾਧਾ ਵੀ ਹੈ ਤਾਂ ਉਸਦਾ ਸਭ ਕੁਝ ਖ਼ਤਮ ਹੋ ਜਾਂਦਾ ਹਾਂ। ਚੰਨੀ ਨੇ ਕਿਹਾ ਕਿ ਮੈਂ ਉਸ ਧਰਤੀ ਦਾ ਉਪਾਸ਼ਕ ਹਾਂ, ਉੱਥੇ ਸੀਸ ਝੁਕਾਉਂਦਾ ਹਾਂ ਤੇ ਮੈਨੂੰ ਉੱਥੋਂ ਹੀ ਸਭ ਕੁਝ ਮਿਲਿਆ ਹੈ ਤੇ ਮੈਂ ਉਸ ਧਰਤੀ 'ਤੇ ਵਾਹਿਗੁਰੂ ਨੂੰ ਅਰਦਾਸ ਕੀਤੀ ਹੈ ਕਿ ਜੇ ਮੈਂ ਗ਼ਲਤ ਹਾਂ ਤਾਂ ਮੈਨੂੰ ਚੁੱਕ ਲਿਓ।
ਚੰਨੀ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਜੇ ਕੋਈ ਸਬੂਤ ਹਨ ਤਾਂ ਜਾਂਚ ਏਜੰਸੀ ਨੂੰ ਦਿਓ ਤੇ ਜਿਸ ਕਿਸੇ ਨੇ ਪੈਸਿਆਂ ਦਾ ਲੈਣ-ਦੇਣ ਕੀਤਾ ਹੈ, ਉਸ ਅਨੁਸਾਰ ਪਰਚਾ ਦਰਜ ਕਰੋ। ਉਨ੍ਹਾਂ ਕਿਹਾ ਕਿ ਮੈਂ ਆਪਣੇ ਕਾਰਜਕਾਲ ਦੌਰਾਨ ਜਿਨ੍ਹਾਂ ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ ਹਨ ਉਨ੍ਹਾਂ ਨੂੰ ਜਾ ਕੇ ਪੁੱਛ ਲਿਓ ਕੇ ਮੈਂ ਉਨ੍ਹਾਂ ਕੋਲੋਂ ਕੋਈ ਪੈਸਾ ਲਿਆ ਹੈ ਜਾਂ ਨਹੀਂ।
ਇਹ ਵੀ ਪੜ੍ਹੋ : Faridkot Immigration scam: ਫਰੀਦਕੋਟ ਦੀ ਇੱਕ ਨਿੱਜੀ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਕਰੋੜਾਂ ਰੁਪਏ ਦੀ 'ਠੱਗੀ' ਮਾਰ ਕੇ ਹੋਇਆ ਫਰਾਰ!
ਕਾਬਿਲੇਗੌਰ ਹੈ ਕਿ ਵੀਰਵਾਰ ਨੂੰ ਸਵੇਰੇ ਭਗਵੰਤ ਮਾਨ ਨੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ 31 ਮਈ ਮਗਰੋਂ ਖਿਡਾਰੀ ਦਾ ਨਾਂ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ਤੋਂ ਕੀਤੇ ਟਵੀਟ 'ਚ ਚਿਤਾਵਨੀ ਭਰੇ ਲਹਿਜ਼ੇ ਵਿੱਚ ਲਿਖਿਆ ਹੈ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਦੇਣ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫਿਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੇ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਉਪਰ ਪਲਟਵਾਰ ਕੀਤਾ ਹੈ।
ਇਹ ਵੀ ਪੜ੍ਹੋ : PSEB Class 12th Board Result 2023: 12ਵੀਂ 'ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!