SIT ਮੁਖੀ ਨੂੰ ਲਿਖੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚਿੱਠੀ, ਦੱਸਿਆ ਪੇਸ਼ ਨਾ ਹੋਣ ਦਾ ਕਾਰਨ
Advertisement

SIT ਮੁਖੀ ਨੂੰ ਲਿਖੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚਿੱਠੀ, ਦੱਸਿਆ ਪੇਸ਼ ਨਾ ਹੋਣ ਦਾ ਕਾਰਨ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ  ਕਿ ਉਹਨਾਂ ਨੁੰ ਨਿਆਂਪਾਲਿਕਾ ਵਿਚ ਪੂਰਾ ਵਿਸ਼ਵਾਸ ਹੈ। ਕੋਟਕਪੂਰਾ ਗੋਲੀਕਾਂਡ ਦੇ ਵਿੱਚ SITਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ.

SIT ਮੁਖੀ ਨੂੰ ਲਿਖੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚਿੱਠੀ, ਦੱਸਿਆ ਪੇਸ਼ ਨਾ ਹੋਣ ਦਾ ਕਾਰਨ

ਜਗਦੀਪ ਸੰਧੂ/ਚੰਡੀਗੜ੍ਹ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ  ਕਿ ਉਹਨਾਂ ਨੁੰ ਨਿਆਂਪਾਲਿਕਾ ਵਿਚ ਪੂਰਾ ਵਿਸ਼ਵਾਸ ਹੈ। ਕੋਟਕਪੂਰਾ ਗੋਲੀਕਾਂਡ ਦੇ ਵਿੱਚ SITਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ. ਪਰ ਉਨ੍ਹਾਂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ SIT  ਦੇ ਸਾਹਮਣੇ ਪੇਸ਼ ਹੋਣ ਤੋਂ ਮਨ੍ਹਾ ਕਰ ਦਿੱਤਾ। ਇਸ ਦੇ ਲਈ ਉਨ੍ਹਾਂ ਵੱਲੋਂ ਇੱਕ ਪੱਤਰ  ਲਿਖ ਕੇ ਜਾਂਚ ਵਿਚ ਸ਼ਾਮਲ ਨਾ ਹੋਣ ਦਾ ਕਾਰਨ ਦੱਸਿਆ ਗਿਆ ਹੈ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੁੰ ਨਿਆਂਪਾਲਿਕਾ ਵਿਚ ਪੂਰਾ ਵਿਸ਼ਵਾਸ ਹੈ। 

ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਇਸ ਸਬੰਧ ਵਿੱਚ SIT ਦੇ ਮੁਖੀ ਨੂੰ ਇਕ ਚਿੱਠੀ ਵੀ ਲਿਖੀ ਗਈ ਹੈ ਉਨ੍ਹਾਂ ਨੇ ਇਸ ਚਿੱਠੀ ਵਿਚ ਲਿਖਿਆ ਹੈ ਕਿ ''ਹਾਲਾਂਕਿ ਮੇਰੀ ਸਿਹਤ ਤੁਹਾਡੇ ਵੱਲੋਂ ਨਿਰਧਾਰਿਤ ਕੀਤੀ ਗਈ ਤਰੀਕ ਉਤੇ ਜਾਂਚ ਵਿੱਚ ਸ਼ਾਮਲ ਹੋਣ ਦੀ ਮੈਨੂੰ ਇਜਾਜ਼ਤ ਨਹੀਂ ਦਿੰਦੀ ਮੈਨੂੰ ਮੇਰੇ ਡਾਕਟਰ ਵੱਲੋਂ ਦੱਸ ਦਿਨਾਂ ਦੀ ਬੈੱਡ ਰੈਸਟ ਦੀ ਸਲਾਹ ਦਿੱਤੀ ਗਈ ਹੈ ਮੈਂ ਮਿੱਟੀ 8.6.2021 ਤੋਂ ਮੈਡੀਕਲ ਸਰਟੀਫਿਕੇਟ ਜੋੜ ਰਿਹਾ ਹਾਂ. ਜਿਵੇਂ ਹੀ ਮੇਰੀ ਸਿਹਤ ਠੀਕ ਹੋ ਜਾਏਗੀ ਮੈਂ ਆਪਣੇ ਮੌਜੂਦਾ ਨਿਵਾਸ ਸਥਾਨ ਆਧਾਰਤ ਵਿਧਾਇਕ ਫਲੈਟ ਨੰਬਰ 37 ਸੈਕਟਰ 4 ਚੰਡੀਗੜ੍ਹ ਵਿਚ ਕਾਨੂੰਨ ਮੁਤਾਬਕ ਜਾਂਚ ਵਿੱਚ ਸ਼ਾਮਲ ਹੋਣ ਲਈ ਉਪਲੱਬਧ ਹੋ ਜਾਵਾਂਗਾ। ਇਸ ਦੇ ਮੁਤਾਬਕ ਮੈਂ ਤੁਹਾਨੂੰ ਬੇਨਤੀ  ਕਰਦਾ ਹਾਂ ਕਿ ਤਫ਼ਤੀਸ਼ ਦੇ ਲਈ ਮੇਰੀ ਹਾਜ਼ਰੀ ਮਿਤੀ ਦਾ ਸਮਾਂ ਤੈਅ ਕੀਤਾ ਜਾਵੇ।''

ਸਰਕਾਰ ਆਪਣੇ ਸਿਆਸੀ ਹਿੱਤਾਂ ਵਾਸਤੇ ਕਾਨੂੰਨ ਨੂੰ ਛਿੱਕੇ ਟੰਗ ਰਹੀ ਹੈ। 
ਸਰਦਾਰ ਬਾਦਲ ਨੇ ਆਸ ਪ੍ਰਗਟ ਕੀਤੀ ਕਿ ਇਹ ਐਸ ਆਈ ਟੀ ਪਹਿਲੀ ਐਸ ਆਈ ਦੇ ਉਲਟ ਕਾਨੂੰਨ ਦਾ ਸਨਮਾਨ ਕਰੇਗੀ ਅਤੇ ਇਕ ਨਿਰਪੱਖ ਜਾਂਚ ਕਰੇਗੀ ਤੇ ਸੱਤਾਧਾਰੀ ਪਾਰਟੀ ਦੇ ਸਿਆਸੀ ਦਖਲ ਅੱਗੇ ਗੋਡੇ ਨਹੀਂ ਟੇਕੇਗੀ ਕਿਉਂਕਿ ਸਰਕਾਰ ਆਪਣੇ ਸੌੜੇ ਸਿਆਸੀ ਹਿੱਤਾਂ ਵਾਸਤੇ ਕਾਨੂੰਨ ਨੂੰ ਛਿੱਕੇ ਟੰਗ ਰਹੀ ਹੈ। 

ਪਿਛਲੇ ਸੰਮਨ ਦਾ ਵੀ ਦਿੱਤਾ ਜਵਾਬ 
ਪਿਛਲੀ ਸਰਕਾਰ ਵੇਲੇ ਕੋਟਕਪੁਰਾ ਹੋਈਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸ ਆਈ ਟੀ ਵੱਲੋਂ ਪ੍ਰਾਪਤ ਹੋਏ ਸੰਮਨਾਂ ਦਾ ਦੋ ਸਫਿਆਂ ਦਾ ਜਵਾਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅੱਜ ਤੱਕ ਸਿਆਸੀ ਦਖਲ ਕਾਰਨ ਜਾਂਚ ਦੀ ਸਾਰੀ ਪ੍ਰਕਿਰਿਆ ਨਾਲ ਮਜ਼ਾਕ ਕੀਤਾ ਗਿਆ ਹੈ ਤੇ ਇਸਦਾ ਮਕਸਦ ਸਿਆਸੀ ਬਦਲਾਖੋਰੀ ਸੀ ਜਿਸ ਕਾਰਨ ਜਾਂਚ ਦੀ ਨਿਰਪੱਖਤਾ ’ਤੇ  ਕਿਸੇ ਨੁੰ ਭਰੋਸਾ ਨਹੀਂ ਰਿਹਾ।  ਉਹਨਾਂ ਕਿਹਾ ਕਿ ਇਸਸਭ ਦੇ ਬਾਵਜੂਦ ਉਹ ਜਾਂਚ ਪ੍ਰਕਿਰਿਆ ਵਿਚ ਪੂਰਾ ਸਹਿਯੋਗ ਕਰਨਗੇ। 

Trending news