Sadhu Singh Dharamsot News: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ। ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਕਥਿਤ ਜੰਗਲਾਤ ਘੁਟਾਲੇ ਦੇ ਵਿੱਚ ਪੁੱਛਗਿੱਛ ਲਈ ਜਲੰਧਰ ਬੁਲਾਇਆ ਸੀ। ਦੌਰਾਨ ਪੁੱਛਗਿੱਛ ਹੀ ਈਡੀ ਨੇ ਸਾਧੂ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਨੂੰ ਈਡੀ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਨੂੰ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਵਾਰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਪਹਿਲਾਂ ਜੰਗਲਾਤ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਜਿਸ ਤੋਂ ਬਾਅਦ ਸਾਧੂ ਸਿੰਘ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਿਆ ਸੀ। ਇਸ ਤੋਂ ਬਾਅਦ ਸਾਬਕਾ ਮੰਤਰੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਫਿਰ ਗ੍ਰਿਫ਼ਤਾਰ ਕੀਤਾ ਗਿਆ।