Governor vs Chief Minister : ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਹਮੋ-ਸਾਹਮਣੇ ਹੋ ਚੁੱਕੇ ਹਨ। ਰਾਜਪਾਲ ਨੇ 19-20 ਜੂਨ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਤੇ ਮੁੱਖ ਮੰਤਰੀ ਨੂੰ ਫਿਰ ਤੋਂ ਨਵਾਂ ਪੱਤਰ ਲਿਖਿਆ ਹੈ। ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਕਾਨੂੰਨੀ ਰਾਏ ਲਈ ਗਈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਸਦਨ ਵਿੱਚ ਕੰਮ ਪੂਰਾ ਹੋਣ ਤੋਂ ਬਾਅਦ ਉਸ ਨੂੰ ਅਨਿਸ਼ਚਿਤ ਕਾਲ ਤੱਕ ਲਈ ਮੁਅੱਤਲ ਕੀਤਾ ਜਾਣਾ ਠੀਕ ਨਹੀਂ ਹੈ।


COMMERCIAL BREAK
SCROLL TO CONTINUE READING

ਕਾਨੂੰਨੀ ਰਾਏ ਵਿੱਚ ਕਿਹਾ ਗਿਆ ਕਿ ਜੇ ਸਦਨ ਨੂੰ ਅਨਿਸ਼ਚਿਤ ਕਾਲ ਲਈ ਮੁਅੱਤਲ ਕੀਤਾ ਜਾਂਦਾ ਹੈ ਤਾਂ ਉਸ ਤੋਂ ਬਾਅਦ ਇਸ ਪ੍ਰਕਾਰ ਦੇ ਨਤੀਜੇ ਆਉਂਦੇ ਹਨ। ਭਾਵੇਂ ਹੀ ਵਿਧਾਨ ਸਭਾ ਦੇ ਸਪੀਕਰ ਕੋਲ ਇਹ ਅਧਿਕਾਰ ਹੈ ਪਰ 14 ਜੂਨ ਨੂੰ ਜੋ ਪੱਤਰ ਵਿਧਾਨ ਸਭਾ ਦੇ ਸਕੱਤਰ ਵੱਲੋਂ ਭੇਜਿਆ ਗਿਆ ਸੀ, ਉਸ ਵਿੱਚ ਸਪੱਸ਼ਟ ਸੀ ਕਿ ਕੋਈ ਵੀ ਬਜਟ ਦਾ ਕੰਮ ਨਹੀਂ ਬਚਿਆ ਹੈ।


ਇਹ ਵੀ ਪੜ੍ਹੋ : Punjab News: ਪੰਜਾਬ ਪੁਲਿਸ ਦਾ 'Operation CASO'! ਬਠਿੰਡਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਚੈਕਿੰਗ


ਇਸ ਤੋਂ ਸਾਫ਼ ਹੈ ਕਿ ਬਜਟ ਪੱਧਰ ਨੂੰ ਅਨਿਸ਼ਚਿਤ ਕਾਲ ਲਈ ਮੁਅੱਤਲ ਕਰਨ ਦੀ ਕੋਈ ਜ਼ਰੂਰਤ ਨਹੀਂ ਸੀ। ਸੈਸ਼ਨ ਵਿੱਚ ਜੋ ਚਾਰ ਬਿੱਲ ਪਾਸ ਕੀਤੇ ਗਏ ਹਨ, ਉਨ੍ਹਾਂ ਦਾ ਬਜਟ ਦੇ ਨਾਲ ਕੋਈ ਵੀ ਸਬੰਧ ਨਹੀਂ ਸੀ। ਇਸ ਲਈ ਇਨ੍ਹਾਂ ਨੇ ਬਜਟ ਐਕਟ ਐਕਸਟੇਨਸ਼ਨ ਸੈਸ਼ਨ ਦੇ ਰੂਪ ਵਿੱਚ ਨਹੀਂ ਮੰਨਿਆ ਜਾ ਸਕਦਾ ਹੈ। 


ਰਾਜਪਾਲ ਨੇ ਪੱਤਰ ਵਿੱਚ ਅੱਗੇ ਲਿਖਿਆ ਕਿ ਮੇਰੀਆਂ ਚਿੱਠੀਆਂ ਦਾ ਜਲਦੀ ਜਵਾਬ ਦਿਓ ਜਿਨ੍ਹਾਂ ਨੂੰ ਤੁਸੀਂ ਵਿਧਾਨ ਸਭਾ ਵਿੱਚ ਲਵ ਲੈਟਰ ਕਹਿ ਰਹੇ ਸੀ। ਸੰਵਿਧਾਨ ਮੁਤਾਬਕ ਮੁੱਖ ਮੰਤਰੀ ਰਾਜਪਾਲ ਵੱਲੋਂ ਦਿੱਤੇ ਪੱਤਰਾਂ ਦਾ ਜਵਾਬ ਦੇਣ ਲਈ ਪਾਬੰਦ ਹੈ। ਮੇਰੀਆਂ ਚਿੱਠੀਆਂ ਦਾ ਜਵਾਬ ਨਾ ਦੇਣਾ ਸੰਵਿਧਾਨ ਦੀ ਧਾਰਾ 167 ਦੀ ਉਲੰਘਣਾ ਹੈ।
ਰਾਜਪਾਲ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਲਿਖਿਆ ਕਿ ਭ੍ਰਿਸ਼ਟਾਚਾਰ ਦੀਆਂ ਕਈ ਸ਼ਿਕਾਇਤਾਂ ਉਨ੍ਹਾਂ ਕੋਲ ਆ ਰਹੀਆਂ ਹਨ। ਇਸ ਲਈ ਮੇਰੀਆਂ ਚਿੱਠੀਆਂ ਦਾ ਜਲਦੀ ਤੋਂ ਜਲਦੀ ਜਵਾਬ ਦਿਓ, ਨਹੀਂ ਤਾਂ ਇਸ ਨੂੰ ਸੰਵਿਧਾਨ ਦੀ ਉਲੰਘਣਾ ਮੰਨਿਆ ਜਾਵੇਗਾ।


ਇਹ ਵੀ ਪੜ੍ਹੋ : Punjab News: ਲੋਕਾਂ ਲਈ ਅਹਿਮ ਖ਼ਬਰ- ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਨਹੀਂ ਹੋਵੇਗਾ ਕੋਈ ਕੰਮ, ਜਾਣੋ ਪੂਰਾ ਮਾਮਲਾ