Governor vs CM: ਪੰਜਾਬ ਦੇ ਗਵਨਰ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਤੇ ਪਿਛਲੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਕਿਹਾ ਹੈ। ਗਵਰਨਰ ਨੇ ਪਹਿਲਾਂ ਵਾਲੀਆਂ ਚਿੱਠੀਆਂ ਦਾ ਜਵਾਬ ਨਾ ਦੇਣ ਉਤੇ ਮੁੱਖ ਮੰਤਰੀ ਉਪਰ ਪਲਟਾਵਾਰ ਕੀਤਾ ਹੈ।


COMMERCIAL BREAK
SCROLL TO CONTINUE READING

ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਹਲਾ ਕਹਿਣ ਉਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਸੰਵਿਧਾਨ ਦਾ ਹਵਾਲਾ ਦੇ ਕੇ ਚਿੱਠੀਆਂ ਦਾ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਦੇਕਰ ਦੇ ਭਾਸ਼ਣ ਦਾ ਹਵਾਲਾ ਦੇ ਕੇ ਤੁਰੰਤ ਜਵਾਬ ਦੇਣ ਲਈ ਕਿਹਾ ਹੈ।


ਇਹ ਵੀ ਪੜ੍ਹੋ : Punjab News: ਪੰਜਾਬ ਵਿੱਚ ਇਸ ਸਾਲ ਜੁਲਾਈ ਦੇ ਮਹੀਨੇ 'ਚ ਪਏ ਭਾਰੀ ਮੀਂਹ ਨੇ ਬਣਾਇਆ ਰਿਕਾਰਡ, 2000 ਤੋਂ ਬਾਅਦ...


ਇਸ ਦੌਰਾਨ ਉਨ੍ਹਾਂ ਨੇ ਪੁੱਛਿਆ ਕਿ ਹੁਣ ਤੱਕ ਭੇਜੀਆਂ ਗਈਆਂ ਚਿੱਠੀਆਂ ਦਾ ਜਵਾਬ ਕਿਉਂ ਨਹੀਂ ਦਿੱਤਾ ਗਿਆ ਹੈ? ਇਸ ਦੌਰਾਨ ਉਨ੍ਹਾਂ ਨੇ 24 ਸਤੰਬਰ 2022 ਨੂੰ ਆਟਾ ਦਾਲ ਸਕੀਮ ਸਬੰਧੀ ਰਾਜਭਵਨ ਵੱਲੋਂ ਮੁੱਖ ਸਕੱਤਰ ਨੂੰ ਭੇਜੀ ਗਈ ਚਿੱਠੀ ਦਾ ਵੀ ਜਵਾਬ ਮੰਗਿਆ ਹੈ।


ਇਹ ਵੀ ਪੜ੍ਹੋ : Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ