ਕੇਂਦਰ ਸਰਕਾਰ ਨੇ ਦਿੱਲੀ ਸੱਦ ਕਿਸਾਨਾਂ ਦਾ ਕੀਤਾ 'ਅਪਮਾਨ' : ਸੁਖਬੀਰ ਬਾਦਲ

ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਪ੍ਰਤੀਕਿਰਿਆ ਸਾਹਮਣੇ ਆ ਰਹੀਆਂ ਹਨ।  

ਕੇਂਦਰ ਸਰਕਾਰ ਨੇ ਦਿੱਲੀ ਸੱਦ ਕਿਸਾਨਾਂ ਦਾ ਕੀਤਾ 'ਅਪਮਾਨ' : ਸੁਖਬੀਰ ਬਾਦਲ
ਫਾਈਲ ਫੋਟੋ

ਬਜ਼ਮ ਵਰਮਾ/ ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਸੱਦੀ ਗਈ ਕਿਸਾਨਾਂ ਤੇ ਕੇਂਦਰ ਸੀ ਬੈਠਕ ਬੇਸਿੱਟਾ ਰਹੀ। ਕਿਸਾਨਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕੋਈ ਵੀ ਮੰਤਰੀ ਮਿਲਣ ਨਹੀਂ ਆਇਆ। ਕੇਂਦਰ ਵੱਲੋਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ। ਕਿਸਾਨਾਂ ਦੀ ਇਸ ਮੀਟਿੰਗ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਵੀ ਉਬਾਲ ਆਉਣਾ ਸੂਰੁ ਹੋ ਗਿਆ ਹੈ ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਪ੍ਰਤੀਕਿਰਿਆ ਸਾਹਮਣੇ ਆ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ।  ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਸੱਦ ਉਹਨਾਂ ਦਾ ਅਪਮਾਨ ਕੀਤਾ ਹੈ। ਉਹਨਾਂ ਕਿਹਾ ਕਿ ਬੈਠਕ 'ਚ ਕੇਂਦਰੀ ਮੰਤਰੀ ਜਾਂ ਪ੍ਰਧਾਨ ਮੰਤਰੀ ਦਾ ਹੋਣਾ ਜ਼ਰੂਰੀ ਸੀ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਹੈਰਾਨ ਕਰਨ ਵਾਲਾ ਹੈ। ਅੰਨਦਾਤਾ ਦੀ ਪਿੱਠ 'ਚ ਛੁਰਾ ਮਾਰਨਾ, ਅਤੇ ਉਨ੍ਹਾਂ ਨਾਲ ਸਿਆਸੀ ਖੇਡਾਂ ਖੇਡਣਾ ਰਾਸ਼ਟਰੀ ਹਿੱਤ ਨੂੰ ਠੇਸ ਪਹੁੰਚਾਉਂਦਾ ਹੈ। ਕਿਸਾਨ ਆਗੂਆਂ ਨੂੰ ਗੱਲਬਾਤ ਲਈ ਦਿੱਲੀ ਬੁਲਾਉਣਾ ਅਤੇ ਐੱਨਡੀਏ ਮੰਤਰੀਆਂ ਨੂੰ ਪੰਜਾਬ ਭੇਜ ਦੇਣਾ, ਇਹ ਸਾਬਤ ਕਰਦਾ ਹੈ ਕਿ ਕਿਵੇਂ ਕੇਂਦਰ ਸਰਕਾਰ ਕਿਸਾਨ ਆਗੂਆਂ ਨੂੰ ਦੋਗਲੀਆਂ ਗੱਲਾਂ ਅਤੇ ਕਪਟ ਦੇ ਮਾਇਆਜਾਲ਼ 'ਚ ਉਲਝਾ ਰਹੀ ਹੈ।

ਹੋਰ ਪੜ੍ਹੋ: ਪੰਜਾਬ ਤੋਂ ਹੋਰਨਾਂ ਸੂਬਿਆਂ 'ਚ ਜਾਣ ਲਈ ਅੰਤਰਰਾਜ਼ੀ ਬੱਸਾਂ ਦੀ ਹੋਈ ਸ਼ੁਰੂਆਤ, ਜਾਣੋ, ਕਿਹੜੇ ਸੂਬੇ ਨੂੰ ਸ਼ੁਰੂ ਹੋਈ ਸਰਵਿਸ

 

ਹਾਨੂੰ ਦੱਸ ਦੇਈਏ ਕਿ ਗੱਲਬਾਤ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਸ਼ਾਮਲ ਨਹੀਂ ਹੋਏ,ਖੇਤੀਬਾੜੀ ਸਕੱਤਰ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ   ਜਿਸ ਨੂੰ ਲੈਕੇ ਕਿਸਾਨ ਜਥੇਬੰਦੀਆਂ ਨਾਰਾਜ਼ ਨਜ਼ਰ ਆਈਆਂ।  

ਕੈਪਟਨ ਨੇ ਬੁਲਾਈ ਕੈਬਨਿਟ ਬੈਠਕ-

ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ ਜਿਸ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਬਾਰੇ ਫੈਸਲਾ ਕੀਤਾ ਜਾਏਗਾ ਪਰ ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਨਾਲ ਆਪ-ਪਾਰ ਦੀ ਲੜਾਈ ਵਿੱਢ ਦਿੱਤੀ ਹੈ।

ਕਿਸਾਨ ਕਰ ਚੁੱਕੇ ਨੇ ਵੱਡਾ ਐਲਾਨ- 

ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ 5 ਨਵੰਬਰ ਤੋਂ ਉਹ ਪੂਰੇ ਦੇਸ਼ ਵਿੱਚ ਖੇਤੀ ਕਾਨੂੰਨ ਦੇ ਖ਼ਿਲਾਫ਼ ਚੱਕਾ ਜਾਮ ਕਰਨਗੇ, ਇਹ ਚੱਕਾ ਜਾਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। 

Watch Live TV-