ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਦੱਸਣ 'ਤੇ ਹਰੀਸ਼ ਰਾਵਤ ਨੇ ਮੰਗੀ ਮੁਆਫੀ! ਇਸ ਤਰ੍ਹਾਂ ਬਖਸ਼ਾਉਣਗੇ ਭੁੱਲ
Advertisement

ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਦੱਸਣ 'ਤੇ ਹਰੀਸ਼ ਰਾਵਤ ਨੇ ਮੰਗੀ ਮੁਆਫੀ! ਇਸ ਤਰ੍ਹਾਂ ਬਖਸ਼ਾਉਣਗੇ ਭੁੱਲ

ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਆਪਣੇ ਪੰਜ ਪਿਆਰੇ ਵਾਲੇ ਬਿਆਨ ਉੱਤੇ ਮੁਆਫ਼ੀ ਮੰਗ ਲਈ ਹੈ. ਰਾਵਤ ਨੇ ਮੰਗਲਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਦੇ ਲਈ ਪੰਜ ਪਿਆਰੇ ਸ਼ਬਦ ਦਾ ਇਸਤੇਮਾਲ ਕੀਤਾ ਸੀ. 

ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਦੱਸਣ 'ਤੇ ਹਰੀਸ਼ ਰਾਵਤ ਨੇ ਮੰਗੀ ਮੁਆਫੀ! ਇਸ ਤਰ੍ਹਾਂ ਬਖਸ਼ਾਉਣਗੇ ਭੁੱਲ

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਆਪਣੇ ਪੰਜ ਪਿਆਰੇ ਵਾਲੇ ਬਿਆਨ ਉੱਤੇ ਮੁਆਫ਼ੀ ਮੰਗ ਲਈ ਹੈ. ਰਾਵਤ ਨੇ ਮੰਗਲਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਦੇ ਲਈ ਪੰਜ ਪਿਆਰੇ ਸ਼ਬਦ ਦਾ ਇਸਤੇਮਾਲ ਕੀਤਾ ਸੀ. ਜਿਸ ਤੋਂ ਬਾਅਦ ਵਿਵਾਦ ਹੋਰ ਤੇਜ਼ ਹੋ ਗਿਆ ਅਤੇ ਵਿਰੋਧੀ ਧਿਰਾਂ ਨੇ ਰਾਵਤ ਦੇ ਖਿਲਾਫ ਮੋਰਚਾ ਖੋਲ ਦਿੱਤਾ। ਅਕਾਲੀ ਦਲ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਰਾਵਤ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਤੱਕ ਕੀਤੀ ਸੀ.

ਵਿਵਾਦ ਨੂੰ ਵੱਧਦਾ ਹੋਇਆ ਦੇਖ ਕੇ ਬੁੱਧਵਾਰ ਨੂੰ ਰਾਵਤ ਆਪਣੇ ਬਿਆਨ ਨੂੰ ਲੈ ਕੇ ਮਾਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੇ ਗਲਤੀ ਕੀਤੀ ਹੈ.  ਉਹ ਇਸ ਦੇ ਲਈ ਮੁਆਫੀ ਮੰਗਦੇ ਹਨ. ਉਨ੍ਹਾਂ ਨੇ ਕਿਹਾ ਕਿ ਆਪਣੇ ਸੂਬੇ ਉਤਰਾਖੰਡ ਦੇ ਗੁਰੂ ਦੇ ਘਰ ਵਿੱਚ ਝਾੜੂ ਲਗਾ ਕੇ ਆਪਣੀ ਇਸ ਭੁੱਲ ਨੂੰ ਬਖਸ਼ਾਉਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਕਿਸੇ ਦੀ ਤੁਲਨਾ ਪੰਜ ਪਿਆਰਾ ਨਾਲ ਕਰਨ ਦੀ ਨਹੀਂ ਸੀ. ਇਸ ਬਾਰੇ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ ਵੇਖੋ ਟਵੀਟ।  

 

ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜਾਬ ਕਾਂਗਰਸ ਬਾਰੇ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਭਵਨ ਦੇ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ ਸੀ. ਇਸ ਦੌਰਾਨ ਦੋਵਾਂ ਆਗੂਆਂ ਦੇ ਵਿਚਕਾਰ ਚੋਣਾਂ ਤੋਂ ਪਹਿਲਾਂ ਸੰਗਠਨ ਵਿਸਥਾਰ ਤੇ ਚਰਚਾ ਹੋਈ. ਹਰੀਸ਼ ਰਾਵਤ ਨੇ ਕਿਹਾ ਸੀ ਕਿ ਚੋਣਾਂ ਵਿੱਚ ਪਾਰਟੀ ਦੀ ਜਿੱਤ ਸੁਨਿਸ਼ਚਿਤ  ਕਰਨ ਦੇ ਲਈ ਸਾਰਿਆਂ ਨੂੰ ਯੋਗਤਾ ਦੇ ਮੁਤਾਬਿਕ ਕੰਮ ਦਿੱਤਾ ਜਾਵੇਗਾ। ਜਲਦ ਹੀ ਇਸ ਦੇ ਲਈ ਕਮੇਟੀਆਂ ਵੀ ਬਣਾਈਆਂ ਜਾਣਗੀਆਂ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ.

Trending news