ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਹੜੱਪਣ ਦੇ ਮਾਮਲੇ 'ਚ ਹਰਪਾਲ ਸਿੰਘ ਚੀਮਾ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਲਿਖਿਆ ਪੱਤਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ 'ਚ ਅਨੁਸੂਚਿਤ ਜਾਤੀਆਂ ਦੇ ਦੋ ਲੱਖ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਹੜੱਪਣ ਦੇ ਦੋਸ ਤਹਿਤ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭ

ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਹੜੱਪਣ ਦੇ ਮਾਮਲੇ 'ਚ ਹਰਪਾਲ ਸਿੰਘ ਚੀਮਾ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ 'ਚ ਅਨੁਸੂਚਿਤ ਜਾਤੀਆਂ ਦੇ ਦੋ ਲੱਖ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਹੜੱਪਣ ਦੇ ਦੋਸ ਤਹਿਤ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਮਿਸ਼ਨ ਦੇ ਸਾਹਮਣੇ ਤਲਬ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਲਿਖੇ ਪੱਤਰ 'ਚ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਐਸ.ਸੀ ਵਰਗ ਦੇ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਵਿੱਚ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ 'ਦੇ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਹੋ ਰਿਹਾ ਹੈ ।

ਹਰਪਾਲ ਸਿੰਘ ਚੀਮਾ ਨੇ ਕਮਿਸਨ ਨੂੰ ਲਿਖੇ ਪੱਤਰ ਰਾਹੀਂ ਪੰਜਾਬ ਦੇ ਵਿੱਤ ਅਤੇ ਯੋਜਨਾਵਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਨਿਆਂ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲਾ ਕਰਕੇ ਵਜੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਲਗਭਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ। ਚੀਮਾ ਨੇ ਕਿਹਾ ਵਜੀਫਾ ਰਕਮ ਨਾ ਮਿਲਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ ਲੱਗ ਚੁੱਕਾ ਹੈ। ਇਹ ਵਿਦਿਆਰਥੀ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਇਸੇ ਲਈ ਵਾਂਝੇ ਰਹਿ ਗਏ ਕਿ ਉਹ ਦਲਿਤ ਵਰਗ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਦੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਾਪਤੀ ਦਾ ਹੱਕ ਖੋਹਣ ਵਾਲੇ ਅਤੇ ਆਪਣੀ ਸੰਵਿਧਾਨਕ ਜੰਿਮੇਵਾਰੀ ਤੋਂ ਭੱਜਣ ਵਾਲੇ ਮੰਤਰੀਆਂ ਖਲਿਾਫ ਸਖਤ ਕਾਰਵਾਈ ਕੀਤੀ ਜਾਣੀ ਅਤਿ ਜ਼ਰੂਰੀ ਹੈ। ਦਲਿਤ ਬੱਚੇ ਪਹਿਲਾਂ ਹੀ ਅਨੇਕਾਂ ਮੁਸੀਬਤਾਂ ਸਹਿ ਕੇ ਉਚੇਰੀ ਸਿੱਖਿਆ ਤਕ ਪਹੁੰਚਦੇ ਹਨ, ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਮੰਤਰੀਆਂ ਦੇ ਘੁਟਾਲਿਆਂ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਣਾ ਅਤਿ ਚਿੰਤਾਜਨਕ ਅਤੇ ਨਿੰਦਣਯੋਗ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਇਸ ਮੁੱਦੇ ਸਬੰਧੀ ਵਾਰ ਵਾਰ ਆਵਾਜ਼ ਚੁੱਕੀ ਗਈ ਹੈ, ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਮੰਤਰੀਆਂ ਖਲਿਾਫ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਾਰਜਾਂ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ ਅਤੇ ਓੁਹਨਾਂ ਨੂੰ ਦਲਿਤ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਚੀਮਾ ਨੇ ਰਾਸਟਰੀ ਅਨੁਸੂਚਿਤ ਜਾਤੀਆਂ ਕਮਿਸਨ ਦੇ ਮੁੱਖੀ ਤੋਂ ਮੰਗ ਕੀਤੀ ਹੈ ਕਿ ਇਸ ਘੁਟਾਲੇ ਵਿੱਚ ਸ਼ਾਮਲ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਦਲਿਤ ਬੱਚਿਆਂ ਦੇ ਹੱਕ ਮਾਰਨ ਅਤੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਦੇ ਦੋਸ ਤਹਿਤ ਕਮਿਸਨ ਦੇ ਰੂਲਜ ਅਨੁਸਾਰ  ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਚੀਮਾ ਨੇ ਕਿਹਾ ਕਿ ਅਜਿਹਾ ਕੀਤਾ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਦਲਿਤ ਬੱਚਿਆਂ ਦੇ ਭਵਿੱਖ ਨਾਲ ਇਸ ਪ੍ਰਕਾਰ ਖਿਲਵਾੜ ਕਰਨ ਦੀ ਜੁਅਰਤ ਨਾ ਕਰ ਸਕੇ।