ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਹੋਏ ਇਕਾਂਤਵਾਸ
Advertisement

ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਹੋਏ ਇਕਾਂਤਵਾਸ

 ਸਿਹਤ ਵਿਭਾਗ ਮੁਤਾਬਕ ਉਪ ਮੁੱਖ ਮੰਤਰੀ ਨੂੰ ਵੀ ਅਲੱਗ ਕਰ ਦਿੱਤਾ ਗਿਆ ਹੈ।

ਫਾਈਲ ਫੋਟੋ

ਚੰਡੀਗੜ੍ਹ: ਦੇਸ਼ ਭਰ 'ਚ ਕੋਰੋਨਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਆਏ ਦਿਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।  ਇਸ ਖਤਰਨਾਕ ਬਿਮਾਰੀ ਦੀ ਚਪੇਟ 'ਚ ਹੁਣ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੀ ਆ ਗਏ ਹਨ। ਚੌਟਾਲਾ ਨੇ ਆਪਣੀ ਇੱਕ ਵੀਡੀਓ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ, ਜਿਸ 'ਚ ਉਹਨਾਂ ਨੇ ਕੋਰੋਨਾ ਪਾਜ਼ਿਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਸਿਹਤ ਵਿਭਾਗ ਮੁਤਾਬਕ ਉਪ ਮੁੱਖ ਮੰਤਰੀ ਨੂੰ ਵੀ ਅਲੱਗ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਚੌਟਾਲਾ ਤੀਸਰੇ ਉਪ ਮੁੱਖ ਮੰਤਰੀ ਹਨ ਜੋ ਕੋਰੋਨਾ ਪੌਜ਼ੇਟਿਵ ਹੋਏ ਹਨ। ਉਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਉੱਤਰ ਪ੍ਰਦੇਸ਼ ਦੇ ਡਿਪਟੀ ਸੀਐਮ ਕੇਸ਼ਵ ਪ੍ਰਸਾਦ ਮੌਰਿਆ ਵੀ ਕੋਰੋਨਾ ਦੀ ਚਪੇਟ 'ਚ ਆ ਚੁੱਕੇ ਹਨ।

Watch Live TV-

Trending news