Haryana News: ਬਲਜੀਤ ਸਿੰਘ ਦਾਦੂਵਾਲ ਵੱਲੋਂ ਮਹੰਤ ਕਰਮਜੀਤ ਨੂੰ ਮਾਣਹਾਨੀ ਦਾ ਨੋਟਿਸ
Baljit Singh Daduwal vs Mahant Karamjit Singh: ਦੱਸ ਦਈਏ ਕਿ ਮਹੰਤ ਕਰਮਜੀਤ ਸਿੰਘ ਨੇ ਦਾਦੂਵਾਲ `ਤੇ 98 ਲੱਖ ਦੀ ਹੇਰਾਫੇਰੀ ਦਾ ਦੋਸ਼ ਲਗਾਇਆ ਸੀ।
Haryana HSGPC News: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਮਹੰਤ ਕਰਮਜੀਤ ਸਿੰਘ ਨੂੰ ਮਾਣਹਾਨੀ ਦਾ ਨੋਟਿਸ ਦਿੱਤਾ ਗਿਆ ਹੈ ਅਤੇ 7 ਦਿਨਾਂ 'ਚ ਲਿਖਤੀ ਰੂਪ 'ਚ ਮੁਆਫੀ ਮੰਗੀ ਗਈ ਹੈ।
ਦੱਸ ਦਈਏ ਕਿ ਮਹੰਤ ਕਰਮਜੀਤ ਸਿੰਘ ਨੇ ਦਾਦੂਵਾਲ 'ਤੇ 98 ਲੱਖ ਦੀ ਹੇਰਾਫੇਰੀ ਦਾ ਦੋਸ਼ ਲਗਾਇਆ ਸੀ ਜਿਸ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਉਨ੍ਹਾਂ ਤੋਂ 7 ਦਿਨਾਂ 'ਚ ਲਿਖਤੀ ਰੂਪ 'ਚ ਮੁਆਫੀ ਮੰਗੀ ਹੈ।
ਇਸ ਗੱਲ ਦਾ ਖੁਲਾਸਾ ਬਲਜੀਤ ਸਿੰਘ ਦਾਦੂਵਾਲ ਨੇ ਜ਼ੀ ਪੰਜਾਬ ਹਰਿਆਣਾ ਹਿਮਾਚਲ ਨਾਲ ਖਾਸ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਗ਼ਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਹੈ।
ਦਾਦੂਵਾਲ ਨੇ ਕਿਹਾ ਕਿ ਕਰਮਜੀਤ ਸਿੰਘ ਵੱਲੋਂ ਗ਼ਲਤ ਬਿਆਨਬਾਜ਼ੀ ਕੀਤੀ ਹੈ ਅਤੇ ਇਸ ਕਰਕੇ ਉਨ੍ਹਾਂ ਵੱਲੋਂ ਮਹੰਤ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ ਕਿ ਜਾਂ ਤਾ ਉਹ ਲਿਖਤੀ ਰੂਪ ਵਿੱਚ ਮੁਆਫੀ ਮੰਗਾਂ ਨਹੀਂ ਤਾਂ ਉਨ੍ਹਾਂ ਦੇ ਖਿਲਾਫ ਲੀਗਲ ਐਕਸ਼ਨ ਲਿਆ ਜਾਵੇਗਾ।
ਇਸ ਦੌਰਾਨ ਦਾਦੂਵਾਲ ਨੇ ਮਹੰਤ ਕਰਮਜੀਤ ਵੱਲੋਂ ਦਿੱਤੇ ਗਏ ਅਸਤੀਫੇ ਬਾਰੇ ਵੀ ਕਿਹਾ ਕਿ, ਅਸਤੀਫਾ ਦੇਣ ਨਾਲ ਉਹ ਦੋਸ਼ ਮੁਕਤ ਨਹੀਂ ਹੋ ਜਾਂਦਾ, ਤੇ ਉਸਨੂੰ ਜਵਾਬ ਦੇਣਾ ਹੀ ਹੋਵੇਗੀ।
HSGPC ਦੇ ਪ੍ਰਧਾਨ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ
ਦੱਸ ਦਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਵੱਲੋਂ ਆਪਣੇ-ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤੀ ਗਿਆ ਅਤੇ ਇਹ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਭੇਜ ਦਿੱਤਾ ਗਿਆ।
ਪਿਛਲੇ ਸਾਲ ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਸੀ ਅਸਤੀਫ਼ਾ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ 13 ਦਸੰਬਰ 2023 ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਉਦੋਂ ਉਨ੍ਹਾਂ ਕਿਹਾ ਸੀ ਕਿ ਹਰਿਆਣਾ ਦੇ ਸਿੱਖਾਂ ਅਤੇ HSGPC ਮੈਂਬਰਾਂ ਨੇ ਗੁਰਦੁਆਰਿਆਂ ਦਾ ਪ੍ਰਬੰਧ ਪ੍ਰਾਪਤ ਕਰਨ ਲਈ ਬਹੁਤ ਸੰਘਰਸ਼ ਕੀਤਾ ਹੈ।
ਇਹ ਵੀ ਪੜ੍ਹੋ: HSGPC ਦੇ ਪ੍ਰਧਾਨ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਦਿੱਤਾ ਅਸਤੀਫਾ