ਪੰਜਾਬ ਵਿੱਚ ਕੋਵਿਡ ਮਰੀਜਾਂ ਨੂੰ ਨਾ ਹੋਵੇ ਬੈਡ ਦੀ ਘਾਟ, ਸਿਹਤ ਵਿਭਾਗ ਨੇ ਨਿੱਜੀ ਹਸਪਤਾਲਾਂ ਨੂੰ ਜਾਰੀ ਕੀਤੇ ਇਹ ਸਖਤ ਨਿਰਦੇਸ਼
Advertisement
Article Detail0/zeephh/zeephh885963

ਪੰਜਾਬ ਵਿੱਚ ਕੋਵਿਡ ਮਰੀਜਾਂ ਨੂੰ ਨਾ ਹੋਵੇ ਬੈਡ ਦੀ ਘਾਟ, ਸਿਹਤ ਵਿਭਾਗ ਨੇ ਨਿੱਜੀ ਹਸਪਤਾਲਾਂ ਨੂੰ ਜਾਰੀ ਕੀਤੇ ਇਹ ਸਖਤ ਨਿਰਦੇਸ਼

ਪੰਜਾਬ ਵਿੱਚ ਕੋਰੋਨਾ ਸੰਕ੍ਰਮਣ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਹੁਣ ਹਸਪਤਾਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ. ਇਹ ਹੁਕਮ ਹਸਪਤਾਲਾਂ ਦੇ ਵਿਚ ਘੱਟਦੀ ਬੈੱਡ ਦੀ ਗਿਣਤੀ ਨੂੰ ਵੇਖਦੇ ਹੋਏ ਦਿੱਤੇ ਗਏ ਹਨ .

ਹਸਪਤਾਲਾਂ ਦੇ ਵਿਚ ਘੱਟਦੀ ਬੈੱਡ ਦੀ ਗਿਣਤੀ ਨੂੰ ਵੇਖਦੇ ਹੋਏ ਦਿੱਤੇ ਸਖਤ ਨਿਰਦੇਸ਼

ਨੀਤਿਕਾ ਮਹੇਸ਼ਵਰੀ /ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਸੰਕ੍ਰਮਣ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਹੁਣ ਹਸਪਤਾਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ. ਇਹ ਹੁਕਮ ਹਸਪਤਾਲਾਂ ਦੇ ਵਿਚ ਘੱਟਦੀ ਬੈੱਡ ਦੀ ਗਿਣਤੀ ਨੂੰ ਵੇਖਦੇ ਹੋਏ ਦਿੱਤੇ ਗਏ ਹਨ .ਦੱਸ ਦਈਏ ਕਿ ਕਰੁਣਾ ਦੀ ਲਾਗ ਲਗਾਤਾਰ ਵਧਦੀ ਜਾ ਰਹੀ ਹੈ ਜਿਸਨੂੰ ਲੈ ਕੇ ਹਸਪਤਾਲਾਂ ਦੇ ਵਿਚ ਬੈੱਡਾਂ ਦੀ ਕਮੀ ਚੱਲ ਰਹੀ ਹੈ.  ਇਹ ਕਮੀ ਨਾ ਹੋਵੇ ਇਸ ਕਰਕੇ ਹਸਪਤਾਲਾਂ ਨੂੰ  ਅਗਰ ਜ਼ਰੂਰੀ ਨਾ ਹੋਵੇ ਤਾਂ ਸਰਜਰੀ ਰੋਕਣ ਦੇ ਹੁਕਮ ਦਿੱਤੇ ਹਨ. ਸਰਕਾਰ ਨੇ ਕਿਹਾ ਹੈ ਕਿ ਸਰਜਰੀ ਦੇ ਉਹੀ ਕੇਸ ਲਏ ਜਾਣ ਜੋ ਕਿ ਜ਼ਰੂਰੀ ਹਨ ਅਤੇ ਜਿਨ੍ਹਾਂ ਨੂੰ ਟਾਲਿਆ ਨਹੀਂ ਜਾ ਸਕਦਾ। ਦੱਸ ਦੇਈਏ ਸਰਕਾਰ ਦਾ ਟੀਚਾ ਕੋਰੋਨਾ ਸੰਕਰਮਿਤ ਮਰੀਜ਼ਾਂ ਨੂੰ ਬੈੱਡ ਉਪਲੱਬਧ ਕਰਾਉਣਾ ਹੈ ਸਰਕਾਰ ਨੇ ਕੋਰੋਨਾ ਵੈਕਸੀਨੇਸ਼ਨ ਕਰਵਾਉਣ ਵਾਲਿਆਂ ਨੂੰ ਮੌਕੇ ਉੱਤੇ ਹੀ  ਪੈਰਾਸਿਟਾਮੋਲ ਦੀ ਟੈਬਲੇਟ ਉਪਲੱਬਧ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ.

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਕੋਵਿਡ-19 ਮੈਨੇਜਮੈਂਟ ਸਬੰਧੀ ਸੂਬੇ ਦੇ ਨਿੱਜੀ ਹਸਪਤਾਲਾਂ ਨਾਲ ਵਰਚੁਅਲ ਮੀਟਿੰਗ ਕੀਤੀ। ਉਨ੍ਹਾਂ ਕੋਵਿਡ-19 ਦੇ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਰਹੇ ਕੇਸਾਂ ਨਾਲ ਨਜਿੱਠਣ ਲਈ ਘੱਟੋ ਘੱਟ 30 ਅਪ੍ਰੈਲ ਤੱਕ ਗੈਰ ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕੀਤਾ ਜਾਵੇ।

ਉਨ੍ਹਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਵੱਲੋਂ ਇਲਾਜ ਲਈ ਸਰਕਾਰੀ ਤੈਅ ਰੇਟਾਂ ਅਨੁਸਾਰ ਹੀ ਇਲਾਜ ਖਰਚ ਲਿਆ ਜਾਵੇ। ਇਸ ਸਮੇਂ ਸੂਬੇ ਵਿੱਚ 213 ਨਿੱਜੀ ਹਸਪਤਾਲ ਕੋਵਿਡ-19 ਮਰੀਜਾਂ ਦੀ ਦੇਖਭਾਲ ਕਰ ਰਹੇ ਹਨ ਅਤੇ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 230 ਵੈਂਟੀਲੇਟਰ ਮੁਹੱਈਆ ਕਰਵਾਏ ਹਨ, ਜਿਨ੍ਹਾਂ ਦੀ ਹਦਾਇਤਾਂ ਅਨੁਸਾਰ ਯੋਗ ਵਰਤੋਂ ਕੀਤੀ ਜਾਵੇ।

ਪ੍ਰਮੁੱਖ ਸਕੱਤਰ ਸਿਹਤ ਨੇ ਕੋਵਿਡ ਨਾਲ ਵਧ ਰਹੀਆਂ ਮੌਤਾਂ `ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਵਿਸ਼ੇਸ਼ ਤੌਰ `ਤੇ ਲੈਵਲ-2 ਤੋਂ ਲੈਵਲ-3 ਵਿੱਚ ਰੈਫਰ ਸਮੇਂ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ ਅਤੇ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਸੁਝਾਅ ਦਿੱਤਾ ਕਿ ਮਰੀਜਾਂ ਨੂੰ ਸਮੇਂ ਸਿਰ ਰੈਫਰ ਕੀਤਾ ਜਾਵੇ।ਸੂਬੇ ਨੂੰ ਰੈਮਿਡਿਸੀਵਰ ਦਵਾਈ ਦੀਆਂ 20000 ਤੋਂ ਵੱੱਧ ਖੁਰਾਕਾਂ ਮਿਲੀਆਂ ਹਨ, ਜੋ ਕਿ ਪ੍ਰਾਈਵੇਟ ਹਸਪਤਾਲ ਤੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਹਸਪਤਾਲਾਂ ਨੂੰ ਅੱਗੇ ਨਿਰਦੇਸ਼ ਦਿੱਤੇ ਕਿ ਉਹ ਮਰੀਜ਼ ਨੂੰ ਸਿਰਫ ਉਦੋਂ ਤੱਕ ਆਪਣੇ ਕੋਲ ਰੱਖਣ ਜਦੋਂ ਤੱਕ ਉਨ੍ਹਾਂ ਕੋਲ ਉਚਿਤ ਸੰਭਾਲ ਦਾ ਢੁੱਕਵਾਂ ਪ੍ਰਬੰਧ ਹੈ ਅਤੇ ਜੇਕਰ ਉਹ ਮਹਿਸੂਸ ਕਰਦੇ ਹਨ ਕਿ ਮਰੀਜ਼ ਦੀ ਸਿਹਤ ਦੇ ਵਿਗੜਨ ਦੀ ਸੰਭਾਵਨਾ ਹੈ ਤਾਂ ਮਰੀਜ ਨੂੰ ਸਮੇਂ ਸਿਰ ਲੈਵਲ-3 ਸਹੂਲਤ ਵਿੱਚ ਤੁਰੰਤ ਰੈਫਰ ਕੀਤਾ ਜਾਣਾ ਚਾਹੀਦਾ ਹੈ।

ਪ੍ਰਮੁੱਖ ਸਕੱਤਰ ਸਿਹਤ ਨੇ ਕਿਹਾ ਕਿ ਕੋਵਿਡ ਟੀਕਾ ਕੀਮਤੀ ਹੈ ਅਤੇ ਟੀਕੇ ਦੀ ਕਿਸੇ ਵੀ ਬਰਬਾਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਲੋਕਾਂ ਦੀ ਸਹੂਲਤ ਲਈ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਕਸੀਜਨ ਦੀ ਸਪਲਾਈ ਨੂੰ ਪ੍ਰੋਟੋਕੋਲ ਦੇ ਅਨੁਸਾਰ ਵਰਤਿਆ ਜਾਵੇ ਅਤੇ ਜੇਕਰ ਵਾਧੂ ਸਪਲਾਈ ਦੀ ਜ਼ਰੂਰਤ ਹੋਵੇ ਤਾਂ ਸਬੰਧਿਤ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਪ੍ਰਾਈਵੇਟ ਹਸਪਤਾਲਾਂ ਦੇ ਮਾਹਿਰ ਕੋਵਿਡ-19 ਮੈਨੇਜਮੈਂਟ ਸਬੰਧੀ ਆਯੋਜਿਤ ਸੈਸ਼ਨਾਂ ਵਿਚ ਸ਼ਾਮਲ ਨਹੀਂ ਹੋ ਰਹੇ ਅਤੇ ਉਨ੍ਹਾਂ ਵੱਲੋਂ ਡਾ. ਕੇ.ਕੇ. ਤਲਵਾੜ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਸੈਸ਼ਨਾਂ ਵਿੱਚ ਸ਼ਾਮਿਲ ਹੋਣਾ ਯਕੀਨੀ ਬਣਾਇਆ ਜਾਵੇ। 

WATCH LIVE TV

Trending news