ਹੀਰਾ ਸਿੰਘ ਗਾਬੜੀਆ ਸਮੇਤ ਕਈ ਅਕਾਲੀ ਵਰਕਰਾਂ ਖਿਲਾਫ ਮਾਮਲਾ ਦਰਜ, ਜਾਣੋ ਕਿਉਂ

ਚੰਡੀਗੜ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਹੀਰਾ ਸਿੰਘ ਗਾਬੜੀਆ, ਵਿਕਰਮਜੀਤ ਸਿੰਘ, ਗੁਰਮਖ ਸਿੰਘ ਸੋਹਲ ਸਮੇਤ 72 ਹੋਰ ਅਕਾਲੀ ਵਰਕਰਾਂ ਖਿਲਾਫ ਮਾਮਲੇ ਦਰਜ ਹੋਏ ਹਨ। 

ਹੀਰਾ ਸਿੰਘ ਗਾਬੜੀਆ ਸਮੇਤ ਕਈ ਅਕਾਲੀ ਵਰਕਰਾਂ ਖਿਲਾਫ ਮਾਮਲਾ ਦਰਜ, ਜਾਣੋ ਕਿਉਂ
ਹੀਰਾ ਸਿੰਘ ਗਾਬੜੀਆ ਸਮੇਤ ਕਈ ਅਕਾਲੀ ਵਰਕਰਾਂ ਖਿਲਾਫ ਮਾਮਲਾ ਦਰਜ, ਜਾਣੋ ਕਿਉਂ

ਬਜ਼ਮ ਵਰਮਾ/ ਚੰਡੀਗੜ: ਚੰਡੀਗੜ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਹੀਰਾ ਸਿੰਘ ਗਾਬੜੀਆ, ਵਿਕਰਮਜੀਤ ਸਿੰਘ, ਗੁਰਮਖ ਸਿੰਘ ਸੋਹਲ ਸਮੇਤ 72 ਹੋਰ ਅਕਾਲੀ ਵਰਕਰਾਂ ਖਿਲਾਫ ਮਾਮਲੇ ਦਰਜ ਹੋਏ ਹਨ। 

ਦਰਅਸਲ, ਇਨਾਂ 'ਤੇ ਡੀ.ਐਮ., ਯੂ.ਟੀ., ਚੰਡੀਗੜ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਹਨ ਅਤੇ ਐਫ.ਆਈ.ਆਰ. ਨੰ. 139, U / S 188 ਆਈਪੀਸੀ ਅਤੇ ਪੀਐਸ -26 ਤਹਿਤ ਸ਼ਹਿਰ ਵਿਚ ਜ਼ਿਲ੍ਹਾ ਮੈਜਿਸਟਰੇਟ, 144 ਸੀ.ਆਰ.ਪੀ.ਸੀ ਦੇ ਹੁਕਮ ਦੀ ਉਲੰਘਣਾ ਕਰਨ ਦੇ ਇਲਜ਼ਾਮ ਤਹਿਤ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। 

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਰਾਬਕਾਂਡ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਪੁਲਿਸ ਨੇ ਚੰਦੂਮਾਜਰਾ ਸਮੇਤ ਕਈ ਅਕਾਲੀ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ ਸੀ। 

ਜ਼ਿਕਰਯੋਗ ਹੈ ਕਿ ਸ਼ਰਾਬ-ਕਾਂਡ ਨੂੰ ਲੈ ਕੇ ਸਿਆਸਤ ਸਿਖਰਾਂ 'ਤੇ ਹੈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਕਾਲੀ ਦਲ ਆਗੂਆਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। 

Watch Live Tv-