Meet Hayer News: ਹਾਈਕੋਰਟ ਨੇ ਮੀਤ ਹੇਅਰ ਦਾ ਗੈਰ ਜਮਾਨਤੀ ਵਾਰੰਟ ਕੀਤਾ ਰੱਦ, ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ
Meet Hayer News: 24 ਅਕਤੂਬਰ 2020 ਨੂੰ ਮੀਤ ਹੇਅਰ ਦੇ ਖਿਲਾਫ ਚੰਡੀਗੜ੍ਹ ਵਿੱਚ ਆਈ.ਪੀ.ਸੀ ਦੀ ਧਾਰਾ 188 ਦੇ ਤਹਿਤ ਐੱਫ.ਆਈ.ਆਰ. ਦਰਜ ਹੋਈ ਸੀ।
Meet Hayer News: ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਾਣਯੋਗ ਹਾਈਕੋਰਟ ਨੇ ਮੀਤ ਹੇਅਰ ਦੇ ਖ਼ਿਲਾਫ਼ ਜਾਰੀ ਗੈਰ-ਜਮਾਨਤੀ ਵਰੰਟ ਨੂੰ ਰੱਦ ਕਰ ਦਿਤਾ ਹੈ। 24 ਅਕਤੂਬਰ 2020 ਨੂੰ ਮੀਤ ਹੇਅਰ ਦੇ ਖਿਲਾਫ ਚੰਡੀਗੜ੍ਹ ਵਿੱਚ ਆਈ.ਪੀ.ਸੀ ਦੀ ਧਾਰਾ 188 ਦੇ ਤਹਿਤ ਐੱਫ.ਆਈ.ਆਰ. ਦਰਜ ਹੋਈ ਸੀ। ਇਹ ਕੇਸ ਉਨ੍ਹਾਂ ਦੇ ਖ਼ਿਲਾਫ਼ ਉਦੋਂ ਦਰਜ ਹੋਇਆ ਸੀ, ਜਦੋਂ ਉਨ੍ਹਾਂ ਨੇ ਆਮ ਆਮਦੀ ਪਾਰਟੀ ਦੇ ਵਰਕਰਾਂ ਸਮੇਤ ਬੀਜੇਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ।
ਕੇਸ ਵਿੱਚ ਮੀਤ ਹੇਅਰ ਨੂੰ ਇਸ ਮਾਮਲੇ ਵਿੱਚ ਜਮਾਨਤ ਮਿਲੀ ਹੋਈ ਸੀ, ਪਰ ਪਿਛਲੇ ਮਹੀਨੇ ਸੁਣਵਾਈ ਦੌਰਾਨ ਮੀਤ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਚੰਡੀਗੜ੍ਹ ਦੀ ਅਦਾਲਤ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਉਹਨਾਂ ਦੀ ਜਮਾਨਤੀ ਨੂੰ ਰੱਦ ਕਰ ਦਿੱਤੀ ਸੀ । ਅਤੇ ਨਾਲ ਹੀ ਉਨ੍ਹਾਂ ਦੇ ਖ਼ਿਲਾਫ਼ ਗੈਰ ਜਮਾਂਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਸੀ। ਚੰਡੀਗੜ੍ਹ ਅਦਾਰਤ ਦੇ ਇਸੇ ਹੁਕਮ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੀਤ ਹੇਅਰ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ।
ਇਹ ਵੀ ਪੜ੍ਹੋ: Sukhpal Khaira News: ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਜ਼ਮਾਨਤ
ਹਾਈਕੋਰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਦੇ ਵਿਰੁੱਧ ਜਾਰੀ ਗੈਰ ਜਮਾਨਤੀ ਵਾਰੰਟ ਦੇ ਆਦੇਸ਼ ਨੂੰ ਰੱਦ ਕਰਦ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਮੀਤ ਹੇਅਰ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: Mayawati News: ਬੀਐਸਪੀ ਪ੍ਰਧਾਨ ਮਾਇਆਵਤੀ ਦਾ ਵੱਡਾ ਐਲਾਨ, ਬਸਪਾ ਇਕੱਲੀ ਲੜੇਗੀ ਲੋਕ ਸਭਾ ਚੋਣਾਂ