ਸਿੱਧੂ ਅਤੇ ਪਰਗਟ ਸਿੰਘ ਸਮੇਤ ਕਾਰਜਕਾਰੀ ਪ੍ਰਧਾਨਾਂ ਦੀ ਹੋਈ ਬੈਠਕ
Advertisement

ਸਿੱਧੂ ਅਤੇ ਪਰਗਟ ਸਿੰਘ ਸਮੇਤ ਕਾਰਜਕਾਰੀ ਪ੍ਰਧਾਨਾਂ ਦੀ ਹੋਈ ਬੈਠਕ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਕਾਰਜਕਾਰੀ ਪ੍ਰਧਾਨਾਂ ਵਲੋਂ ਪਾਰਟੀ ਢਾਂਚੇ ਦੇ ਨਵ-ਨਿਰਮਾਣ ਵਾਸਤੇ ਰਾਜ ਭਰ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਲਏ ਸੁਝਾਅ ਦੇ ਆਧਾਰ 'ਤੇ ਲਗਾਤਾਰ ਦੂਜੇ ਦਿਨ ਮੀਟਿੰਗਾਂ ਕੀਤੀਆਂ ਗਈਆਂ। 

ਸਿੱਧੂ ਅਤੇ ਪਰਗਟ ਸਿੰਘ ਸਮੇਤ ਕਾਰਜਕਾਰੀ ਪ੍ਰਧਾਨਾਂ ਦੀ ਹੋਈ ਬੈਠਕ

ਚੰਡੀਗੜ੍ਹ: ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਘੱਟਣ ਦਾ ਨਾਂਅ ਨਹੀਂ ਲੈ ਰਿਹਾ।  ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਕਾਰਜਕਾਰੀ ਪ੍ਰਧਾਨਾਂ ਵਲੋਂ ਪਾਰਟੀ ਢਾਂਚੇ ਦੇ ਨਵ-ਨਿਰਮਾਣ ਵਾਸਤੇ ਰਾਜ ਭਰ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਲਏ ਸੁਝਾਅ ਦੇ ਆਧਾਰ 'ਤੇ ਲਗਾਤਾਰ ਦੂਜੇ ਦਿਨ ਮੀਟਿੰਗਾਂ ਕੀਤੀਆਂ ਗਈਆਂ। 

ਜਿਕਰਯੋਗ ਹੈ ਕਿ ਪਿਛਲੇ ਦਿਨ੍ਹੀਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਵੱਲੋਂ ਕਾਂਗਰਸੀ ਕਲੇਸ਼ ਨੂੰ ਖਤਮ ਕਰਨ ਦੇ ਲਈ ਕੈਪਟਨ ਅਤੇ ਸਿੱਧੂ ਦੇ ਨਾਲ ਮੀਟਿੰਗ ਕੀਤੀ ਗਈ ਸੀ। ਦੋਵਾਂ ਆਗੂਆਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਰਾਵਤ ਨੇ ਕਿਹਾ ਸੀ ਕਿ ਕਾਂਗਰਸ ਦੇ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਰਾਵਤ ਦੇ ਵਾਪਿਸ ਜਾਣ ਤੋਂ ਬਾਅਦ ਕਾਂਗਰਸ ਦੇ ਦੋਵੇਂ ਧੜੇ ਫਿਰ ਤੋਂ ਸਰਗਰਮ ਹੋ ਗਏ ਹਨ।

Trending news