ਚੰਡੀਗੜ੍ਹ: ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਘੱਟਣ ਦਾ ਨਾਂਅ ਨਹੀਂ ਲੈ ਰਿਹਾ।  ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਕਾਰਜਕਾਰੀ ਪ੍ਰਧਾਨਾਂ ਵਲੋਂ ਪਾਰਟੀ ਢਾਂਚੇ ਦੇ ਨਵ-ਨਿਰਮਾਣ ਵਾਸਤੇ ਰਾਜ ਭਰ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਲਏ ਸੁਝਾਅ ਦੇ ਆਧਾਰ 'ਤੇ ਲਗਾਤਾਰ ਦੂਜੇ ਦਿਨ ਮੀਟਿੰਗਾਂ ਕੀਤੀਆਂ ਗਈਆਂ। 


COMMERCIAL BREAK
SCROLL TO CONTINUE READING


ਜਿਕਰਯੋਗ ਹੈ ਕਿ ਪਿਛਲੇ ਦਿਨ੍ਹੀਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਵੱਲੋਂ ਕਾਂਗਰਸੀ ਕਲੇਸ਼ ਨੂੰ ਖਤਮ ਕਰਨ ਦੇ ਲਈ ਕੈਪਟਨ ਅਤੇ ਸਿੱਧੂ ਦੇ ਨਾਲ ਮੀਟਿੰਗ ਕੀਤੀ ਗਈ ਸੀ। ਦੋਵਾਂ ਆਗੂਆਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਰਾਵਤ ਨੇ ਕਿਹਾ ਸੀ ਕਿ ਕਾਂਗਰਸ ਦੇ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਰਾਵਤ ਦੇ ਵਾਪਿਸ ਜਾਣ ਤੋਂ ਬਾਅਦ ਕਾਂਗਰਸ ਦੇ ਦੋਵੇਂ ਧੜੇ ਫਿਰ ਤੋਂ ਸਰਗਰਮ ਹੋ ਗਏ ਹਨ।