Punjab Cabinet Meeting News: ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਮੀਟਿੰਗ 27 ਜੁਲਾਈ ਨੂੰ ਸਵੇਰੇ 11:30 ਵਜੇ ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਵਜ਼ਾਰਤ ਵੱਲੋਂ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਬੈਠਕ ਦੀ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਕਰਨਗੇ ਤੇ ਪੰਜਾਬ ਦੇ ਕਈ ਮਸਲੇ ਵਿਚਾਰੇ ਜਾਣਗੇ। 


COMMERCIAL BREAK
SCROLL TO CONTINUE READING


ਪਿਛਲੇ ਦਿਨੀਂ ਮੈਦਾਨੀ ਤੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਮਗਰੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਨਹਿਰਾਂ ਤੇ ਦਰਿਆਵਾਂ ਦੇ ਪਾਣੀ ਦਾ ਕਹਿਰ ਜਾਰੀ ਹੈ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵੀਰਵਾਰ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਬੈਠਕ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ : Punjab News: ਲੋਕਾਂ ਲਈ ਅਹਿਮ ਖ਼ਬਰ- ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਨਹੀਂ ਹੋਵੇਗਾ ਕੋਈ ਕੰਮ, ਜਾਣੋ ਪੂਰਾ ਮਾਮਲਾ


ਦੱਸਣਯੋਗ ਹੈ ਕਿ ਇਸ ਸਮੇਂ ਮਾਨ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ 'ਚ ਰੁੱਝੇ ਹੋਏ ਹਨ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਭਾਖੜਾ ਡੈਮ ਦਾ ਜਾਇਜ਼ਾ ਲੈਣ ਮੌਕੇ ਕਿਹਾ ਸੀ ਕਿ ਨੁਕਸਾਨੀਆਂ ਗਈਆਂ ਫਸਲਾਂ, ਘਰਾਂ, ਪਸ਼ੂਆਂ ਤੇ ਸੜਕਾਂ ਦੇ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ। 



ਉਨ੍ਹਾਂ ਨੇ ਕਿਹਾ ਸੀ ਕਿ ਕਿਸਾਨਾਂ ਦੀ ਔਖੇ ਸਮੇਂ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਈ ਜਾਵੇਗੀ। ਸਤਲੁਜ ਦਰਿਆ ਨੂੰ ਚੈਨੇਲਾਈਜ਼ ਕਰਨ ਦੇ ਮਾਮਲੇ ਉਤੇ ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਦਰਿਆ ਤੇ ਨਹਿਰਾਂ ਨੂੰ ਚੈਨੇਲਾਈਜ਼ ਕਰਾਂਗੇ। ਉਨ੍ਹਾਂ ਨੇ ਕਿਹਾ ਸੀ ਕਿ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਲੋਕਾਂ ਵਿੱਚ ਰਹਿਣ, ਦਫਤਰਾਂ ਵਿੱਚ ਨਾ ਬੈਠਣ।


ਇਹ ਵੀ ਪੜ੍ਹੋ : Punjab News: ਪੰਜਾਬ ਪੁਲਿਸ ਦਾ 'Operation CASO'! ਬਠਿੰਡਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਚੈਕਿੰਗ