ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਇਹਨਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿਚ ਬੀਬੀਆਂ ਦਾ ਖਾਸ ਯੋਗਦਾਨ- ਸੁਖਦੇਵ ਸਿੰਘ ਢੀਂਡਸਾ   

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਇਹਨਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਮੋਹਾਲੀ:  ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਮੋਹਾਲੀ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਡ‍ਸਾ ਦੀ ਅਗਵਾਈ ਹੇਠ ਕੀਤੀ ਗਈ।ਇਸ ਵਿੱਚ ਸੂਬੇ ਭਰ ਤੋਂ ਵੱਖ ਵੱਖ ਜਿਲਿਆਂ ਦੀਆਂ ਇਸਤਰੀਆਂ ਨੇ ਭਾਗ ਲਿਆ। ਮੀਟਿੰਗ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪਸਾਰ ਅਤੇ ਔਰਤਾਂ ਦੀ ਇਸ ਵਿੱਚ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜਿੰਮੇਵਾਰੀ ਸੌਂਪੀ।

ਇਸ ਮੌਕੇ ਬੋਲਦਿਆਂਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਇਤਿਹਾਸ ਵਿੱਚ ਪਾਰਟੀ ਦੇ ਉਭਾਰ ਅਤੇ ਹੋਰ  ਕਾਰਜਾਂ ਵਿਚ ਬੀਬੀਆਂ ਦੀ ਭੂਮਿਕਾ ਹਮੇਸ਼ਾ ਹੀ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਬੀਬੀਆਂ ਨੇ ਮਾਈ ਭਾਗੋ ਦੇ ਅਸਲ ਵਾਰਸ ਬਣ ਕੇ ਵੱਖ ਵੱਖ ਮੋਰਚਿਆਂ ਵਿੱਚ ਭਾਗ ਲਿਆ ਅਤੇ  ਫਤਿਹ ਕੀਤੇ ਹਨ। 

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ  ਇੱਕ ਵਾਰ ਫੇਰ ਬੀਬੀਆਂ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਨੂੰ ਦੀ ਸੋਚ ਨੂੰ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਦਾ ਕਾਰਜ ਕਰਨਗੀਆਂ। ਉਹਨੂੰ  ਵਿੰਗ ਦੇ ਮੈਂਬਰਾਂ ਨੂੰ ਔਰਤਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਪ੍ਰੇਰਤ ਕਰਨ ਦੀ ਬੇਨਤੀ ਵੀ ਕੀਤੀ।

ਇਸ ਮੌਕੇ ਕੀਤੀਆਂ ਸੌਪੀਆਂ ਜਿਮੇਵਾਰੀਆ ਵਿਚ ਬੀਬੀ ਉਰਵਿੰਦਰ ਕੌਰ ਨੂੰ ਲੁਧਿਆਣਾ ਸ਼ਹਿਰੀ ਅਤੇ ਬੀਬੀ ਇੰਦਰਜੀਤ ਕੌਰ ਪੰਧੇਰ ਨੂੰ ਲੁਧਿਆਣਾ ਦਿਹਾਤੀ, ਬੀਬੀ ਹਰਵਿੰਦਰ ਕੌਰ ਸੇਖੋਂ ਅਤੇ ਬੀਬੀ ਅਵਤਾਰ ਕੌਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ, ਬੀਬੀ ਅਨੁਪਿੰਦਰ ਕੌਰ ਸੰਧੂ ਨੂੰ ਪਟਿਆਲਾ, ਬੀਬੀ ਸੁਨੀਤਾ ਸ਼ਰਮਾ ਤੇ ਹਰਦੀਪ ਕੌਰ ਨੂੰ ਸੰਗਰੂਰ ਅਤੇ ਬਰਨਾਲਾ, ਬੀਬੀ ਸਿਮਰਜੀਤ ਕੌਰ ਸਿੱਧੂ ਨੂੰ ਜਲੰਧਰ, ਬੀਬੀ  ਗੁਰਮਿੰਦਰ ਪਾਲ ਕੌਰ ਨੂੰ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ, ਬੀਬੀ ਅਮਰਜੀਤ ਕੌਰ ਅਤੇ ਅਵਤਾਰ ਕੌਰ ਨੂੰ ਮੁਹਾਲੀ ਦੀ ਜ਼ਿੰਮੇਵਾਰੀ ਸੌਂਪੀ ਗਈ।

ਪਾਰਟੀ ਦਾ ਧੰਨਵਾਦ ਕਰਦਿਆਂ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਉਹ ਆਪਣੇ ਕਾਰਜ ਨੂੰ ਤਨਦੇਹੀ ਨਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਔਰਤਾਂ ਦਾ ਸਮਾਜ ਨਿਰਮਾਣ ਵਿਚ ਮਹੱਤਵਪੂਰਨ ਰੋਲ ਹੈ  ਅਤੇ ਉਹ ਹਰ ਖੇਤਰ ਵਿਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਦੀ ਸੋਚ ਨੂੰ ਪੰਜਾਬ ਦੇ ਪਿੰਡ-ਪਿੰਡ ਤਕ ਲੈ ਕੇ ਜਾਣਾ ਉਨ੍ਹਾਂ ਦਾ ਇਕੋ ਇਕ ਟੀਚਾ ਹੋਵੇਗਾ।

Watch Live TV-