ਦਿੱਲੀ : ਮੋਦੀ ਸਰਕਾਰ ਨੇ ਕੋਰੋਨਾ ਦੇ ਨਾਲ ਜੰਗ ਦੇ ਲਈ ਸੂਬਿਆਂ ਨੂੰ 890 ਕਰੋੜ ਦਾ ਰਾਹਤ ਪੈਕੇਜ ਜਾਰੀ ਕੀਤਾ ਹੈ,ਕੋਰੋਨਾ ਨੂੰ ਲੈਕੇ ਸੂਬਿਆਂ ਨੂੰ ਇਹ ਦੂਜੀ ਕਿਸ਼ਤ ਜਾਰੀ ਕੀਤੀ ਗਈ ਹੈ,ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖ ਦੇ ਹੋਏ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਈ 22 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਇਹ ਫ਼ੰਡ ਜਾਰੀ ਕੀਤਾ ਗਿਆ ਹੈ 


COMMERCIAL BREAK
SCROLL TO CONTINUE READING

24 ਮਾਰਚ ਨੂੰ ਕੇਂਦਰ ਸਰਕਾਰ ਵੱਲੋਂ 15000 ਕਰੋੜ ਦਾ ਫ਼ੰਡ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਸੀ,ਇਹ ਫ਼ੰਡ ਦੇਸ਼ ਦੇ ਸਾਰੇ ਸੂਬਿਆਂ ਵਿੱਚ ਵੰਡਣ ਦਾ ਫ਼ੈਸਲਾ ਲਿਆ ਗਿਆ ਸੀ  


3000 ਕਰੋੜ ਦੀ ਪਹਿਲੀ ਕਿਸ਼ਤ ਅਪ੍ਰੈਲ ਮਹੀਨੇ ਵਿੱਚ ਮੋਦੀ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਸੀ,ਇਸ ਫੰਡ ਦੀ ਵਰਤੋਂ ਸੂਬਿਆਂ ਵਿੱਚ ਬਿਸਤਰੇ ਅਤੇ ਟੈਸਟਿੰਗ ਵਧਾਉਣ ਅਤੇ ਹੋਰ  ਮੈਡੀਕਲ ਸਾਧਨ ਵਧਾਉਣ ਦੇ ਲਈ ਦਿੱਤਾ ਗਿਆ ਹੈ