Monsoon Session 2023 at New Parliament news today: ਅੱਜ ਯਾਨੀ ਵੀਰਵਾਰ ਦਾ ਦਿਨ ਭਾਰਤ ਲਈ ਇੱਕ ਵੱਡਾ ਦਿਨ ਹੈ ਕਿਉਂਕਿ ਅੱਜ ਨਵੇਂ ਸੰਸਦ 'ਚ ਪਹਿਲੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋਣੀ ਹੈ। ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਕਿਹਾ ਗਿਆ ਕਿ ਵੀਰਵਾਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ 31 ਬਿੱਲਾਂ ਨੂੰ ਪੇਸ਼ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

ਉਨ੍ਹਾਂ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਇਹ ਸੈਸ਼ਨ 11 ਅਗਸਤ ਤੱਕ ਚੱਲੇਗਾ ਅਤੇ ਇਹ ਵੀ ਦੱਸਿਆ ਸੀ ਕਿ ਸੁਚਾਰੂ ਢੰਗ ਨਾਲ ਸੈਸ਼ਨ ਚਲਾਉਣ ਲਈ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਵਿੱਚ ਸੱਦੀਆਂ ਗਈਆਂ 34 ਪਾਰਟੀਆਂ ਅਤੇ 44 ਆਗੂਆਂ ਨੇ ਹਿੱਸਾ ਲਿਆ। 


ਪ੍ਰਹਿਲਾਦ ਜੋਸ਼ੀ ਨੇ ਅੱਗੇ ਕਿਹਾ ਕਿ "ਆਲ ਪਾਰਟੀ ਫਲੋਰ ਲੀਡਰਾਂ ਦੀ ਮੀਟਿੰਗ ਵਿੱਚ 34 ਪਾਰਟੀਆਂ ਅਤੇ 44 ਨੇਤਾਵਾਂ ਸ਼ਾਮਿਲ ਹੋਏ ਅਤੇ ਨੇਤਾਵਾਂ ਨੇ ਸਰਕਾਰ ਦੇ ਸਾਹਮਣੇ ਕਈ ਅਹਿਮ ਮੁੱਦੇ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਅਜੇ ਸਰਕਾਰ ਕੋਲ 31 ਵਿਧਾਨਕ ਆਈਟਮਾਂ ਹਨ, ਜਿਨ੍ਹਾਂ ਦੀ ਘੋਖ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫਿਲਹਾਲ ਘੱਟੋ-ਘੱਟ 31 ਵਿਧਾਨਕ ਆਈਟਮਾਂ ਪੂਰੀ ਤਰ੍ਹਾਂ ਤਿਆਰ ਹਨ ਜਿਹੜੇ ਕਿ ਸੰਸਦ ਵਿੱਚ ਪੇਸ਼ ਕੀਤੇ ਜਾਣਗੇ। 


ਇਸ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਵੀ ਕਈ ਸੁਝਾਅ ਦਿੱਤੇ ਗਏ ਸਨ ਅਤੇ ਇਸੇ ਤਰ੍ਹਾਂ ਗਠਜੋੜ ਵਾਲੇ ਨੇਤਾਵਾਂ ਵੱਲੋਂ ਵੀ ਆਪਣੇ ਸੁਝਾਅ ਦਿੱਤੇ ਗਏ। ਅਜਿਹੇ 'ਚ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਪਾਰਟੀਆਂ ਵੱਲੋਂ ਮਣੀਪੁਰ ਦੇ ਮੁੱਦੇ ਨੂੰ ਲੈ ਕੇ ਚਰਚਾ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਇਸ ਦੇ ਲਈ ਸਰਕਾਰ ਤਿਆਰ ਵੀ ਹੈ। 


ਦੱਸ ਦਈਏ ਕਿ ਇਸ ਸੈਸ਼ਨ ਵਿੱਚ ਵਿਰੋਧੀ ਧਿਰਾਂ ਦੇ ਗੱਠਜੋੜ 'INDIA' ਵੱਲੋਂ ਵੀ ਕੇਂਦਰ ਸਰਕਾਰ ਨੂੰ 'ਮਣੀਪੁਰ' ਦੇ ਮੁੱਦੇ 'ਤੇ ਘੇਰਨ ਦੀ ਤਿਆਰੀ ਸੀ। ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਸਰਕਾਰ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਨੂੰ ਤਿਆਰ ਹੈ ਅਤੇ ਨਿਯਮਾਂ ਦੀ ਪਾਲਣਾ ਕਰਕੇ ਅਤੇ ਸਪੀਕਰ ਦੀ ਇਜਾਜ਼ਤ ਨਾਲ ਹੀ ਚਰਚਾ ਹੋਵੇਗੀ। 


ਵਿਰੋਧੀ ਧਿਰਾਂ ਦੇ ਗੱਠਜੋੜ 'INDIA' ਬਾਰੇ ਪ੍ਰਹਿਲਾਦ ਜੋਸ਼ੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ, "ਨਾਮ ਬਦਲਣ ਨਾਲੋ ਕੁਝ ਨਹੀਂ ਬਦਲਦਾ, ਲੋਕ ਅੱਜ ਵੀ ਉਹੀ ਨੇ ਜਿਵੇਂ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ।"


ਇਹ ਵੀ ਪੜ੍ਹੋ: Punjab Floods 2023: ਪਠਾਨਕੋਟ ਤੇ ਗੁਰਦਾਸਪੁਰ 'ਚ ਹੜ੍ਹ ਦਾ ਖ਼ਤਰਾ! ਊਝ, ਰਾਵੀ ਦਰਿਆਵਾਂ ਦੇ ਕੰਢੇ ਰਹਿੰਦੇ ਲੋਕਾਂ ਨੂੰ ਕੱਢਿਆ ਗਿਆ


(For more news apart from Monsoon Session at New Parliament news today, stay tuned to Zee PHH)