Vijay Sampla Resigned News: ਭਾਜਪਾ ਨੇਤਾ ਤੇ ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੁਖੀ ਵਿਜੇ ਸਾਂਪਲਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ ਪਰ ਅਜੇ ਤੱਕ ਰਾਸ਼ਟਰਪਤੀ ਭਵਨ ਵੱਲੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਸਵੀਕਾਰ ਕਰਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੂਜੇ ਪਾਸੇ ਕਮਿਸ਼ਨ ਦੇ ਨਵੇਂ ਚੇਅਰਮੈਨ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਫ਼ੈਸਲਾ ਉਨ੍ਹਾਂ ਨੇ ਲੋਕ ਸਭਾ ਚੋਣਾਂ 2024 ਨੂੰ ਦੇਖਦੇ ਹੋਏ ਲਿਆ ਹੈ। 


COMMERCIAL BREAK
SCROLL TO CONTINUE READING

ਚਰਚਾ ਇਹ ਵੀ ਹੈ ਕਿ ਹੁਣ ਉਹ ਸੰਗਠਨ ਲਈ ਕੰਮ ਕਰਨਗੇ। ਜਾਣਕਾਰੀ ਮੁਤਾਬਕ ਉਹ ਚੋਣ ਮੈਦਾਨ ਵਿੱਚ ਆ ਸਕਦੇ ਹਨ। ਹੁਸ਼ਿਆਰਪੁਰ ਖੇਤਰ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਚੋਣ 2024 ਦੀ ਤਿਆਰੀ ਲਈ ਹਾਈਕਮਾਂਡ ਨੇ ਵਿਜੇ ਸਾਂਪਲਾ ਨੂੰ ਸੰਵਿਧਾਨਕ ਅਹੁਦੇ ਤੋਂ ਮੁਕਤ ਕਰ ਦਿੱਤਾ ਹੈ।


ਇਹ ਵੀ ਪੜ੍ਹੋ : Opposition Meeting News: ਨਵੇਂ ਗਠਜੋੜ ਦੀ ਚੇਅਰਪਰਸਨ ਲਈ ਸਾਹਮਂਣੇ ਆ ਰਿਹਾ ਸੋਨੀਆ ਗਾਂਧੀ ਦਾ ਨਾਮ


ਵਿਜੇ ਸਾਂਪਲਾ ਨੂੰ ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰੀ ਜਾਂ ਪੰਜਾਬ ਪੱਧਰ ’ਤੇ ਸੰਗਠਨ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਗੌਰਤਲਬ ਹੈ ਕਿ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਡਟੀ ਭਾਜਪਾ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਮੰਤਰੀ ਮੰਡਲ ਵਿੱਚ ਬਦਲਾਅ ਤੇ ਸੰਗਠਨ ਵਿੱਚ ਕੁਝ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਨ ਨੂੰ ਲੈ ਕੇ ਚਰਚਾ ਹੁੰਦੀ ਰਹਿੰਦੀ ਹੈ।


ਇਹ ਵੀ ਪੜ੍ਹੋ : Punjab Flood 2023: ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ!