ਨਵਜੋਤ ਸਿੱਧੂ ਦਿੱਲੀ ਦੌਰਾ 'ਤੇ, ਕੀ ਹੋਵੇਗਾ ਸਿੱਧੂ ਦਾ ਅਗਲਾ ਐਕਸ਼ਨ!

 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਮੁੜ ਦਿੱਲੀ ਦਰਬਾਰ ਪਹੁੰਚੇ ਹਨ।

ਨਵਜੋਤ ਸਿੱਧੂ ਦਿੱਲੀ ਦੌਰਾ 'ਤੇ, ਕੀ ਹੋਵੇਗਾ ਸਿੱਧੂ ਦਾ ਅਗਲਾ ਐਕਸ਼ਨ!

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਮੁੜ ਦਿੱਲੀ ਦਰਬਾਰ ਪਹੁੰਚੇ ਹਨ। ਉਨ੍ਹਾਂ ਦੀ ਅੱਜ ਪਾਰਟੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ ਨਾਲ ਮੀਟਿੰਗ ਹੋ ਸਕਦੀ ਹੈ। 

ਸਿੱਧੂ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਸਨ।  ਸਿੱਧੂ ਦੇ ਨਾਲ ਪੰਜਾਬ ਸਰਕਾਰ ਦੇ 2 ਕੈਬਿਨਟ ਮੰਤਰੀ ਵੀ ਦਿੱਲੀ ਪਹੁੰਚੇ ਹਨ, ਸੂਤਰਾਂ ਅਨੁਸਾਰ ਵੀਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਉਹ ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਹਾਈ ਕਮਾਨ ਨਾਲ ਸਿੱਧੂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਬੁੱਧਵਾਰ ਨੂੰ ਦਿੱਲੀ ਵਿੱਚ ਉਨ੍ਹਾਂ ਦੀ ਪਹਿਲੀ ਮੁਲਾਕਾਤ ਪਾਰਟੀ ਦੇ ਸੀਨੀਅਰ ਨੇਤਾ ਅੰਬਿਕਾ ਸੋਨੀ ਨਾਲ ਹੋਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਦਿਆਂ ਪੰਜ ਅਹਿਮ ਮੁੱਦਿਆਂ ਦੇ ਛੇਤੀ ਹੱਲ ਲਈ ਜ਼ੋਰ ਦਿੱਤਾ ਸੀ। ਦੱਸ ਦਈਏ ਕਿ ਪੰਜਾਬ ਦੀਆਂ ਚੋਣਾਂ ਚ 6 ਮਹੀਨੇ ਹੀ ਰਹਿ ਗਏ ਹਨ। ਇਸ ਲਈ ਅਜਿਹੀ ਸਥਿਤੀ ਵਿੱਚ ਪਾਰਟੀ ਦੇ ਇੱਕ ਮਜ਼ਬੂਤ ਢਾਂਚੇ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਇਸ ਤੋਂ ਇਲਾਵਾ ਸਿੱਧੂ ਨੇ ਸੂਬਾਈ ਇਕਾਈ ਵਿੱਚ ਫੇਰ-ਬਦਲ ਦੇ ਵੀ ਸੰਕੇਤ ਦਿੱਤੇ ਹਨ।