Jalandhar Byelection: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 14 ਤੋਂ 21 ਜੂਨ ਤੱਕ ਭਰੇ ਜਾਣਗੇ ਕਾਗਜ਼
Jalandhar Bypoll: ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।
Jalandhar Poll News: ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਮੁਤਾਬਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ 2024 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਕਿ 15 ਜੁਲਾਈ ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : Sidhu Moosewala Birthday: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਜਨਮ ਦਿਨ ਦੇ ਜਾਣੋ ਕੁਝ ਖਾਸ ਗੱਲਾਂ
ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਨਿਗਰਾਨ ਟੀਮਾਂ ਨੂੰ ਤੁਰੰਤ ਕਾਰਜਸ਼ੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ ਅਤੇ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਕਾਬਿਲੇਗੌਰ ਹੈ ਕਿ ਜਲੰਧਰ ਵੈਸਟ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਵਿਧਾਨ ਸਭਾ ਹਲਕਾ ਖਾਲੀ ਹੋ ਗਿਆ ਸੀ। ਇਸ ਤੋਂ ਬਾਅਦ ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਵੋਟਿੰਗ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Paddy Farming: ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਪੰਜਾਬ ਦੇ 6 ਜਿਲ੍ਹਿਆਂ 'ਚ ਝੋਨੇ ਦੀ ਲਵਾਈ ਸ਼ੁਰੂ