ਕਿਸਾਨਾਂ ਦੇ ਹੱਕ 'ਚ ਆਏ ਪ੍ਰਤਾਪ ਬਾਜਵਾ ਤੇ ਦੂਲੋ, ਸੰਸਦ 'ਚ ਖੇਤੀ ਆਰਡੀਨੈਂਸਾਂ ਖਿਲਾਫ ਕੀਤਾ ਰੋਸ ਪ੍ਰਦਰਸ਼ਨ
Advertisement
Article Detail0/zeephh/zeephh747445

ਕਿਸਾਨਾਂ ਦੇ ਹੱਕ 'ਚ ਆਏ ਪ੍ਰਤਾਪ ਬਾਜਵਾ ਤੇ ਦੂਲੋ, ਸੰਸਦ 'ਚ ਖੇਤੀ ਆਰਡੀਨੈਂਸਾਂ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਦੁਪਹਿਰ 2 ਵਜੇ ਪਾਰਲੀਮੈਂਟ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਫਾਈਲ ਫੋਟੋ

ਜਗਦੀਪ ਸੰਧੂ/ ਚੰਡੀਗੜ੍ਹ: ਰਾਜ ਸਭਾ 'ਚ ਪੰਜਾਬ ਰਾਜ ਦੀ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਦੁਪਹਿਰ 2 ਵਜੇ ਪਾਰਲੀਮੈਂਟ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਹੱਥਾਂ ਵਿੱਚ ਬੈਨਰ ਫੜੇ ਹੋਏ ਜਿਨ੍ਹਾਂ 'ਤੇ ”ਭਾਰਤ ਦੇ ਕਿਸਾਨਾਂ ਨੂੰ ਬਚਾਓ, ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰੋ ” ਲਿਖਿਆ ਹੋਇਆ ਸੀ, ਦੋਵੇਂ ਸੰਸਦ ਮੈਂਬਰ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿੱਚ ਖੜੇ ਹੋਏ, ਜੋ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ, ਜਿਨ੍ਹਾਂ ਰਾਹੀਂ ਖੇਤੀਬਾੜੀ ਉਤਪਾਦਾਂ ਲਈ ਖੁੱਲੀਆਂ ਮੰਡੀਆਂ ਕਾਇਮ ਕੀਤੀਆਂ ਜਾ ਰਹੀਆਂ ਹਨ। 

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ “ਸਰਕਾਰ ਦਾ ਇਰਾਦਾ ਕਿਸਾਨਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨਾ ਨਹੀਂ, ਬਲਕਿ ਅਸਿੱਧੇ ਢੰਗ ਨਾਲ ਘੱਟੋ ਘੱਟ ਸਮਰਥਨ ਮੁੱਲ ਸਿਸਟਮ ਨੂੰ ਖਤਮ ਕਰਨਾ ਹੈ।” ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਇਹ ਆਰਡੀਨੈਂਸ ਸ਼ਾਂਤਾ ਕੁਮਾਰ ਕਮੇਟੀ ਦੁਆਰਾ ਸੁਝਾਏ ਗਏ ਸੁਧਾਰਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਹਨ, ਜਿਨ੍ਹਾਂ ਨੂੰ ਸਾਲ 2015 ਵਿਚ ਭਾਰਤ ਭਰ ਦੇ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ।

ਸ਼ਾਂਤਾ ਕੁਮਾਰ ਕਮੇਟੀ ਨੇ ਸੁਝਾਅ ਦਿੱਤਾ ਸੀ ਕਿ ਕੇਂਦਰ ਸਰਕਾਰ ਝੋਨੇ ਅਤੇ ਕਣਕ ਦੀਆਂ ਫਸਲਾਂ ਦੀ ਖਰੀਦ ਨੂੰ ਖਤਮ ਕਰੇ ਅਤੇ ਖਰੀਦ ਪ੍ਰਕਿਰਿਆ ਨੂੰ ਰਾਜਾਂ ਦੇ ਹਵਾਲੇ ਕਰੇ। ਇਸ ਤੋਂ ਇਲਾਵਾ ਕਮੇਟੀ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਲਾਭਪਾਤਰਾਂ ਦੀ ਗਿਣਤੀ ਘਟਾਉਣ ਦਾ ਸੁਝਾਅ ਵੀ ਦਿੱਤਾ ਸੀ।

ਦੋਵਾਂ ਸੰਸਦ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਹਰਕਤਾਂ ਵਿਸ਼ੇਸ਼ ਤੌਰ 'ਤੇ ਪੰਜਾਬ ਰਾਜ ਵਿੱਚ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਬਾਜਵਾ ਨੇ ਅੱਗੇ ਕਿਹਾ ਕਿ “ਖੇਤੀਬਾੜੀ ਸੈਕਟਰ ਹੀ ਅਜਿਹਾ ਸੈਕਟਰ ਸੀ ਜੋ ਤਾਲਾਬੰਦੀ ਦੌਰਾਨ ਵਧਿਆ ਜਦੋਂ ਕਿ ਦੇਸ਼ ਦਾ ਹਰ ਦੂਸਰਾ ਸੈਕਟਰ ਬੁਰੀ ਤਰਾਂ ਪ੍ਰਭਾਵਿਤ ਹੋਇਆ। ਸਾਡੇ ਕਿਸਾਨਾਂ ਦਾ ਧੰਨਵਾਦ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਤੋਂ ਪੱਲਾ ਝਾੜ ਰਹੀ ਹੈ।

Watch Live Tv-

Trending news