ਜਹਿਰੀਲੀ ਸ਼ਰਾਬ ਦੀ ਜਾਂਚ HC ਦਾ ਸਿਟਿੰਗ ਜੱਜ ਕਰੇ,ਜੇਕਰ ਸੱਚ ਸਾਹਮਣੇ ਲਿਆਉਣਾ ਹੈ,ਬਾਜਵਾ ਦੀ CM ਨੂੰ ਸਲਾਹ

 ਜ਼ਹਿਰੀਲੀ ਸ਼ਰਾਬ ਨਾਲ ਅੰਮ੍ਰਿਤਸਰ,ਬਟਾਲਾ,ਤਰਨਤਾਰਨ ਵਿੱਚ 30 ਤੋਂ ਵਧ ਲੋਕਾਂ ਦੀ ਮੌਤ 

ਜਹਿਰੀਲੀ ਸ਼ਰਾਬ ਦੀ ਜਾਂਚ HC ਦਾ ਸਿਟਿੰਗ ਜੱਜ ਕਰੇ,ਜੇਕਰ ਸੱਚ ਸਾਹਮਣੇ ਲਿਆਉਣਾ ਹੈ,ਬਾਜਵਾ ਦੀ CM ਨੂੰ ਸਲਾਹ
ਜ਼ਹਿਰੀਲੀ ਸ਼ਰਾਬ ਨਾਲ ਅੰਮ੍ਰਿਤਸਰ,ਬਟਾਲਾ,ਤਰਨਤਾਰਨ ਵਿੱਚ 30 ਤੋਂ ਵਧ ਲੋਕਾਂ ਦੀ ਮੌਤ

ਚੰਡੀਗੜ੍ਹ : ਅੰਮ੍ਰਿਤਸਰ,ਬਟਾਲਾ,ਤਰਨਤਾਰਨ ਵਿੱਚ ਜ਼ਹਿਰੀ ਸ਼ਰਾਬ ਪੀਣ ਨਾਲ ਹੁਣ ਤੱਕ 39 ਤੋਂ ਵਧ ਮੌਤਾਂ ਹੋ ਚੁੱਕਿਆ ਨੇ, ਮਾਮਲੇ ਦੀ ਗੰਭੀਰਤਾ ਨੂੰ ਵੇਖ ਦੇ ਹੋਏ  ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਚ ਨੂੰ ਲੈਕੇ ਸਲਾਹ ਦਿੱਤਾ ਹੈ, ਬਾਜਵਾ ਨੇ ਕਿਹਾ "ਜੇਕਰ ਤੁਸੀਂ ਸੱਚ ਸਾਹਮਣੇ ਲਿਆਉਣਾ ਚਾਉਂਦੇ ਹੋ ਅਤੇ ਸ਼ਰਾਬ ਨਾਲ ਜਿੰਨਾ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਚਾਉਂਦੇ ਹੋ ਤਾਂ ਇਸ ਪੂਰੇ ਮਾਮਲੇ ਦੀ ਜਾਂਚ ਪੰਜਾਬ ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਕੋਲੋਂ ਕਰਵਾਉਣੀ ਚਾਹੀਦੀ ਹੈ"  

 

ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਬਟਾਲਾ ਅਤੇ ਤਰਨਤਾਰਨ   ਜ਼ਿਲ੍ਹਿਆਂ ਵਿੱਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਨਾਲ ਹੋਈਆਂ  ਮੌਤ ਦੇ ਮਾਮਲੇ ਵਿੱਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ, ਸਰਕਾਰੀ ਬੁਲਾਰੇ ਅਨੁਸਾਰ ਜਾਂਚ ਵਿੱਚ ਇਸ ਘਟਨਾ ਨਾਲ ਜੁੜੇ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਵੇਗੀ ਅਤੇ ਨਾਲ ਹੀ ਇਸ ਘਟਨਾ ਨਾਲ ਸਬੰਧਤ ਹੋਰ ਮੁੱਦਿਆਂ ਅਤੇ ਸਥਿਤੀਆਂ ਨੂੰ ਵੀ ਵੇਖਿਆ ਜਾਵੇਗਾ। ਇਹ ਜਾਂਚ ਡਿਵੀਜ਼ਨਲ ਕਮਿਸ਼ਨਰ ਜਲੰਧਰ ਵੱਲੋਂ ਸੰਯੁਕਤ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸ.ਪੀਜ਼ (ਇਨਵੈਸਟੀਗੇਸ਼ਨ) ਨਾਲ ਮਿਲ ਕੇ ਕੀਤੀ ਜਾਵੇਗੀ

ਮੁੱਖ ਮੰਤਰੀ ਨੇ ਜਾਂਚ ਨੂੰ ਤੇਜੀ ਨਾਲ ਨੇਪਰੇ ਚਾੜ੍ਹਨ ਲਈ ਡਿਵੀਜ਼ਨਲ ਕਮਿਸ਼ਨਰ ਜਲੰਧਰ ਨੂੰ ਕੋਈ ਵੀ ਸਿਵਲ/ਪੁਲਿਸ ਅਫਸਰ ਜਾਂ ਕਿਸੇ ਵੀ ਮਾਹਿਰ ਦੀਆਂ ਸੇਵਾਵਾਂ ਲੈਣ ਦੇ ਅਧਿਕਾਰ ਦਿੱਤੇ ਹਨ, ਉਨ੍ਹਾਂ ਵਾਅਦਾ ਕੀਤਾ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਇਸ ਮਾਮਲੇ ਵਿੱਚ ਹੁਣ ਤੱਕ ਇਕ ਔਰਤ ਦੀ ਗ੍ਰਿਫਤਾਰੀ ਹੋਈ ਹੈ, ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਨਕਲੀ ਸ਼ਰਾਬ ਬਣਾਉਣ ਦੇ ਕੰਮ ਉਤੇ ਸਿਕੰਜਾ ਕਸਦਿਆਂ ਤਲਾਸ਼ੀ ਮੁਹਿੰਮ ਵਿੱਢੀ ਜਾਵੇ

ਪੁਲਿਸ ਨੇ ਬਲਵਿੰਦਰ ਕੌਰ  ਨੂੰ ਤਰਸਿੱਕਾ ਥਾਣੇ ਵਿਖੇ ਦਰਜ ਆਈ.ਪੀ.ਸੀ. ਦੀ ਧਾਰਾ 304 ਅਤੇ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਦਿਹਾਤੀ ਜਿੱਥੇ ਸਭ ਤੋਂ ਪਹਿਲਾਂ ਮਾਮਲੇ ਸਾਹਮਣੇ ਆਏ, ਦੇ ਪੁਲਿਸ ਮੁਖੀ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਪੜਤਾਲ ਜਾਰੀ ਹੈ। ਮੌਤਾਂ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਚਾਰ ਵਿਅਕਤੀਆਂ ਜਸਵਿੰਦਰ ਸਿੰਘ, ਕਸ਼ਮੀਰ ਸਿੰਘ, ਕਿਰਪਾਲ ਸਿੰਘ ਅਤੇ ਜਸਵੰਤ ਸਿੰਘ ਦਾ  ਪੋਸਟਮਾਰਟਮ ਕੀਤਾ ਜਾਵੇਗਾ

ਕੇਸ ਬਾਰੇ ਵਿਸਥਾਰ ਵਿੱਚ ਦੱਸਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ 29 ਜੂਨ ਦੀ ਰਾਤ ਨੂੰ ਅੰਮ੍ਰਿਤਸਰ ਦਿਹਾਤੀ ਵਿੱਚ ਪੁਲਿਸ ਥਾਣੇ ਤਰਸਿੱਕਾ ਵਿੱਚ ਪੈਂਦੇ ਪਿੰਡ ਮੂਛਲ ਤੇ ਟਾਂਗਰਾ ਤੋਂ ਪੰਜ ਮੌਤਾਂ ਸਾਹਮਣੇ ਆਈਆਂ। 30 ਜੁਲਾਈ ਦੀ ਸ਼ਾਮ ਨੂੰ ਮੂਛਲ ਵਿੱਚ ਦੋ ਹੋਰ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਜਦੋਂਕਿ ਇਕ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਜੋ ਬਾਅਦ ਵਿੱਚ ਸ੍ਰੀ ਗੁਰੂ ਰਾਮਦਾਸ ਹਸਪਤਾਲ ਜਿੱਥੇ ਉਸ ਨੂੰ ਡਾ. ਸਰਬਜੀਤ ਕੌਰ ਹਸਪਤਾਲ ਟਾਂਗਰਾ ਵੱਲੋਂ ਰੈਫਰ ਕੀਤਾ ਗਿਆ ਸੀ, ਦਮ ਤੋੜ ਗਿਆ। ਇਸ ਤੋਂ ਮਗਰੋਂ ਨਕਲੀ ਸ਼ਰਾਬ ਪੀਣ ਨਾਲ ਪਿੰਡ ਮੂਛਲ ਤੋਂ ਦੋ ਹੋਰ ਮੌਤਾਂ ਹੋਈਆਂ ਜਦੋਂਕਿ ਦੋ ਹੋਰ ਵਿਅਕਤੀ ਦੀ ਬਟਾਲਾ ਸ਼ਹਿਰ ਵਿੱਚ ਮੌਤ ਹੋ ਗਈ