ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਵਾਪਸ ਲਏ ਜਾਣ 'ਤੇ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਦਿੱਤੀ ਗਈ, ਮਤਲਬ ਮੈਨੂੰ ਖ਼ਤਰਾ ਹੈ।  ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਤੱਥਾਂ ਦੀ ਜਾਂਚ ਤੋਂ ਬਾਅਦ ਅਜਿਹਾ ਅਹਿਮ ਫੈਸਲਾ ਲੈਣਾ ਚਾਹੀਦਾ ਸੀ। 


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੋਂ ਸੂਬੇ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ, ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ ਹੀ ਹੁਣ ਪ੍ਰਤਾਪ ਸਿੰਘ ਬਾਜਵਾ ਕੋਲ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਮੁਹੱਈਆ ਕਰਾਈ ਗਈ ਕੇਂਦਰ ਦੀ ਸਿੱਧੀ ਸੁਰੱਖਿਆ ਹੈ।


Watch Live Tv-