ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ PK ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ PK ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਲਗਭਗ 150 ਦਿਨ ਪਹਿਲਾਂ ਨਿਯੁਕਤੀ ਕੀਤੀ ਗਈ ਸੀ, ਦੱਸ ਦਈਏ ਕਿ ਉਨ੍ਹਾਂ ਨੂੰ ਪੰਜਾਬ ਸਕੱਤਰੇਤ ਵਿੱਚ ਤੀਜੀ ਮੰਜ਼ਲ 'ਤੇ ਕਮਰਾ ਨੰਬਰ 28 ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਪੂਰਾ ਸਟਾਫ ਦਿੱਤਾ ਗਿਆ ਸੀ। ਪਰ ਪ੍ਰਸ਼ਾਂਤ ਕਿਸ਼ੋਰ ਇੱਕ ਦਿਨ ਵੀ ਆਪਣੇ ਦਫਤਰ ਵਿੱਚ ਨਹੀਂ ਆਏ ਸਨ।

ਉਨ੍ਹਾਂ ਨੇ ਮੁੱਖ ਮੰਤਰੀ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ਜਾਣਕਾਰੀ ਅਨੁਸਾਰ ਉਨ੍ਹਾਂ ਦੀ ਟੀਮ ਸਮੇਂ-ਸਮੇਂ 'ਤੇ ਪੰਜਾਬ ਦਾ ਦੌਰਾ ਵੀ ਕਰਦੀ ਹੈ, ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਸਿਰਫ਼ ਇੱਕ ਰੁਪਏ ਦੀ ਤਨਖਾਹ ਵਿੱਚ ਨਿਯੁਕਤ ਕੀਤਾ ਸੀ, ਹਾਲਾਂਕਿ ਉਨ੍ਹਾਂ ਨੂੰ ਕੈਬਨਿਟ ਰੈਂਕ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ।