ਕੋਰੋਨਾ ਦੀ ਜੰਗ ਲਈ PM ਮੋਦੀ ਵੱਲੋਂ ਪੰਜਾਬ ਦੇ ਇਸ ਮਾਡਲ ਨੂੰ ਅਪਣਾਉਣ ਦੀ ਸੂਬਿਆਂ ਨੂੰ ਸਿਫ਼ਾਰਿਸ਼

ਪ੍ਰਧਾਨ ਮੰਤਰੀ ਨੇ ਦੂਜੇ ਸੂਬਿਆਂ ਨੂੰ ਕੋਵਿਡ ਨਾਲ ਨਜਿੱਠਣ ਲਈ ਪੰਜਾਬ ਦੇ ਮਾਈਕਰੋ ਕੰਟਰੋਲ ਤੇ ਘਰ-ਘਰ ਸਰਵੇਖਣ ਦੇ ਮਾਡਲ ਨੂੰ ਅਪਣਾਉਣ ਲਈ ਕਿਹਾ

ਕੋਰੋਨਾ ਦੀ ਜੰਗ ਲਈ PM ਮੋਦੀ ਵੱਲੋਂ ਪੰਜਾਬ ਦੇ ਇਸ ਮਾਡਲ ਨੂੰ ਅਪਣਾਉਣ ਦੀ ਸੂਬਿਆਂ ਨੂੰ ਸਿਫ਼ਾਰਿਸ਼
ਪ੍ਰਧਾਨ ਮੰਤਰੀ ਨੇ ਦੂਜੇ ਸੂਬਿਆਂ ਨੂੰ ਕੋਵਿਡ ਨਾਲ ਨਜਿੱਠਣ ਲਈ ਪੰਜਾਬ ਦੇ ਮਾਈਕਰੋ ਕੰਟਰੋਲ ਤੇ ਘਰ-ਘਰ ਸਰਵੇਖਣ ਦੇ ਮਾਡਲ ਨੂੰ ਅਪਣਾਉਣ ਲਈ ਕਿਹਾ

ਚੰਡੀਗੜ੍ਹ : ਕੋਰਨਾ ਨਾਲ ਨਜਿੱਠਣ ਦੀ ਰਣਨੀਤੀ ਬਣਾਉਣ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੀ ਪਹਿਲੇ ਗੇੜ ਵਿੱਚ ਪੰਜਾਬ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ, ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੀਐੱਮ ਮੋਦੀ ਨੇ ਕੋਵਿਡ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਅਪਣਾਈ ਸੂਖਮ ਪੱਧਰ 'ਤੇ ਕੰਟਰੋਲ ਦੀ ਵਿਧੀ ਅਤੇ ਘਰ-ਘਰ ਸਰਵੇਖਣ ਦੀ ਨੀਤੀ ਦੀ ਸ਼ਲਾਘਾ ਕਰਦਿਆਂ ਸਾਰੇ ਸੂਬਿਆਂ ਨੂੰ ਪੰਜਾਬ ਦਾ ਮਾਡਲ ਅਪਣਾਉਣ ਲਈ ਕਿਹਾ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਨੇ ਇਸੇ ਤਰੀਕੇ ਨਾਲ ਮਹਾਂਮਾਰੀ ਨੂੰ ਰੋਕਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ,ਪ੍ਰਧਾਨ ਮੰਤਰੀ ਨੇ ਇਹ ਗੱਲ ਉਦੋਂ ਕਹੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਵਿਡ ਨਾਲ ਨਜਿੱਠਣ ਲਈ ਸੂਬੇ ਦਾ ਇਹ ਮਾਡਲ ਦੱਸਦੇ ਹੋਏ ਸਾਰੇ ਸੂਬਿਆਂ ਨੂੰ ਇਸ ਰਣਨੀਤੀ ਨੂੰ ਅਪਣਾਉਣ ਦਾ ਸੁਝਾਅ ਦੇ ਰਹੇ ਸਨ ਜਿਸ ਨਾਲ ਇਸ ਮਹਾਂਮਾਰੀ ਦਾ ਮੁਕਾਬਲਾ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ

CM ਕੈਪਟਨ ਦਾ PM ਨੂੰ ਸੁਝਾਅ
 
ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਇਕ ਗਰੁੱਪ ਬਣਾਉਣ ਦਾ ਸੁਝਾਅ ਦਿੱਤਾ ਜਿਸ ਵਿੱਚ ਕੁੱਝ ਮੁੱਖ ਮੰਤਰੀ ਸ਼ਾਮਲ ਕੀਤੇ ਜਾਣ ਜੋ ਦੇਸ਼ ਭਰ ਵਿੱਚ ਅਰਥ ਵਿਵਸਥਾ ਅਤੇ ਸਰਕਾਰਾਂ ਉਤੇ ਕੋਵਿਡ ਦੇ ਵਿਨਾਸ਼ਕਾਰੀ ਪ੍ਰਭਾਵਾਂ ਬਾਰੇ ਵਿਚਾਰ ਵਟਾਂਦਰਾ ਕਰਦਾ ਹੋਇਆ ਕੇਂਦਰ ਅਤੇ ਸੂਬਿਆਂ ਵਿਚਾਲੇ ਤਾਲਮੇਲ ਸਥਾਪਤ ਕਰੇ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡਿਓ ਕਾਨਫਰੰਸ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵੀ ਸ਼ਾਮਲ ਸਨ, ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਅਤੇ ਇਸ ਤੋਂ ਬਾਅਦ ਲਗਾਏ ਲੌਕਡਾਊਨ ਕਰਕੇ ਹੋਈ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਕੇਂਦਰ ਨੂੰ ਸੂਬਿਆਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ,ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ, ਜਦੋਂ ਲੌਕਡਾਊਨ ਨੂੰ ਅਸੀਮ ਸਮੇਂ ਲਈ ਨਹੀਂ ਜਾਰੀ ਰੱਖਿਆ ਜਾ ਸਕਦਾ ਕਿਉਂ   ਅਰਥ ਵਿਵਸਥਾ ਦੀ ਗਤੀਸ਼ੀਲਤਾ ਇਕ ਵਾਰ ਭੰਗ ਹੋਣ ਉਪਰੰਤ ਮੁੜ ਸ਼ੁਰੂ ਹੋਣ ਲਈ ਲੰਮਾਂ ਸਮਾਂ ਲੈਂਦੀ ਹੈ, ਕੋਵਿਡ ਨਾਲ ਜਿਉਣਾ ਜੀਵਨ ਦਾ ਨਵਾਂ ਨਿਯਮ ਹੈ। ਉਨ੍ਹਾਂ ਕਿਹਾ ਕਿ ਰੋਜ਼ੀ ਰੋਟੀ ਅਤੇ ਜ਼ਿੰਦਗੀਆਂ ਦੋਵਾਂ ਦਾ ਖਿਆਲ ਰੱਖਣਾ ਸਮੇਂ ਦੀ ਮੁੱਖ ਲੋੜ ਹੈ ਜਿਵੇਂ ਪ੍ਰਧਾਨ ਮੰਤਰੀ ਵੱਲੋਂ ਖੁਦ ਅਪਰੈਲ ਮਹੀਨੇ ਹੋਈ ਵੀਡੀਓ ਕਾਨਫਰੰਸ ਦੌਰਾਨ ਕਿਹਾ ਗਿਆ ਸੀ

ਪੰਜਾਬ ਦੇ ਵਿੱਤੀ ਸੰਕਟ ਬਾਰੇ ਜਾਣਕਾਰੀ  

ਜੂਨ ਮਹੀਨੇ ਦੇ ਸ਼ੂਰੂ ਵਿੱਚ ਜੀ.ਐਸ.ਟੀ ਦੀ 2800 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਵੀ ਵਿੱਤੀ ਦਬਾਓ ਦਾ ਸਾਹਮਣਾ ਕਰ ਰਹੀ ਸੀ ਤਾਂ ਵੀ ਉਨ੍ਹਾਂ ਵਿੱਤੀ ਸੰਕਟ ਵਿਚੋਂ ਉਭਰਨ ਲਈ ਸੂਬੇ ਦੇ ਕਰਾਂ ਦੇ ਬਕਾਇਆ ਹਿੱਸੇ ਨੂੰ ਜਾਰੀ ਕਰਨ ਲਈ ਅਪੀਲ ਕਰਨੀ ਪਈ ਸੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਰੋਤਾਂ ਤੋਂ ਆਮਦਨ ਵਸੂਲੀਆਂ ਵਿੱਚ ਕਰੀਬ  25000 ਤੋਂ 30000 ਕਰੋੜ ਦਾ ਘਾਟਾ ਹੋਣ ਕਾਰਨ ਪੰਜਾਬ ਵਿੱਚ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ 

ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਜਾਣਕਾਰੀ 

ਮੁੱਖ ਮੰਤਰੀ ਨੇ ਸੂਬੇ ਅੰਦਰ ਕੋਵਿਡ ਦੀ ਸਥਿਤੀ ਦੇ ਵੇਰਵੇ ਦਿੰਦਿਆਂ ਕਿਹਾ ਕਿ ਭਾਵੇਂ  ਮੌਜੂਦਾ ਸਮੇਂ ਮੁਲਕ ਵਿਚਲੇ ਕੁੱਲ ਕੇਸਾਂ ਵਿੱਚ ਪੰਜਾਬ ਦਾ ਹਿੱਸਾ 1 ਫੀਸਦ ਤੋਂ ਘੱਟ ਹੈ (3140 ਕੇਸ) ਅਤੇ ਮੌਤ ਦਰ 2.1 ਅਤੇ ਰਿਕਵਰੀ ਰੇਟ 75 ਫੀਸਦ ਹੈ, ਤਾਂ ਵੀ ਬੰਦਸ਼ਾਂ ਵਿੱਚ ਢਿੱਲ, ਲੋਕਾਂ ਦੇ ਮੇਲ-ਮਿਲਾਪ ਵਧਣ ਅਤੇ ਬਾਹਰੋਂ ਸੂਬੇ ਵਿੱਚ ਲੋਕਾਂ ਦੇ ਆਉਣ ਨਾਲ ਕੇਸ ਵਧ ਰਹੇ ਹਨ,  ਭਾਰਤ ਅੰਦਰ ਪ੍ਰਤੀ ਮਿਲੀਅਨ ਲੋਕਾਂ ਪਿੱਛੇ ਔਸਤਨ 4088 ਟੈਸਟਾਂ ਦੀ ਦਰ ਨਾਲੋ ਵੱਧ ਪੰਜਾਬ ਅੰਦਰ ਪ੍ਰਤੀ ਮਿਲੀਅਨ 5527 ਟੈਸਟਾਂ ਦੀ ਮੌਜੂਦਾ ਦਰ ਦੇ ਬਾਵਜੂਦ ਵਧੇਰੇ ਟੈਸਟ ਕੀਤੇ ਜਾਣ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਅੰਦਰ ਕੇਂਦਰ ਸਰਕਾਰ ਦੇ ਸੰਸਥਾਨਾਂ ਨੂੰ ਟੈਸਟ ਸਮਰੱਥਾ ਵਧਾਉਣ ਸਬੰਧੀ ਨਿਰਦੇਸ਼ ਦੇਣ ਲਈ ਆਪਣੀ ਅਪੀਲ ਨੂੰ ਦੁਹਰਾਇਆ,ਮਹਾਂਮਾਰੀ ਨੂੰ ਹੋਰ ਵਧਣ ਤੋਂ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਦੂਜਾ ਅਤੇ ਤੀਜੇ ਦਰਜੇ ਦੇ ਸਰਕਾਰੀ ਕੇਂਦਰਾਂ ਵਿੱਚ 5000 ਬੈਡ ਤਿਆਰ ਹਨ ਅਤੇ ਇਸ ਦੇ ਨਾਲ ਹੀ ਘੱਟ ਪ੍ਰਭਾਵਿਤ ਮਰੀਜ਼ਾਂ ਲਈ ਦਰਜਾ ਇਕ ਦੇ ਕੋਵਿਡ ਇਲਾਜ ਕੇਂਦਰਾਂ ਵਿੱਚ 10 ਤੋਂ 15 ਹਜ਼ਾਰ ਬੈਡ ਤਿਆਰ ਕੀਤੇ ਗਏ ਹਨ