Narendra Modi News: ਵੀਰਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸਰਕਾਰ ਖਿਲਾਫ ਵਿਰੋਧੀ ਪਾਰਟੀਆਂ ਵੱਲੋਂ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਫਾਈਨਲ ਚਰਚਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਸਭ ਤੋਂ ਪਹਿਲਾਂ ਦੇਸ਼ ਦੀ ਜਨਤਾ ਵੱਲੋਂ ਉਨ੍ਹਾਂ ਉਪਰ ਵਿਸ਼ਵਾਸ ਪ੍ਰਗਟਾਉਣ ਉਪਰ ਧੰਨਵਾਦ ਕੀਤਾ। ਉਨ੍ਹਾਂ ਨੇ ਦੇਸ਼ ਦੇ ਹਰ ਨਾਗਰਿਕ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਬੇਭਰੋਸਗੀ ਮਤਾ ਸਾਡੀ ਸਰਕਾਰ ਦਾ ਫਲੋਰ ਟੈਸਟ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵਿਰੋਧੀ ਧਿਰਾਂ ਦਾ ਫਲੋਰ ਟੈਸਟ ਹੈ। 


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਜਾਂਦਾ ਹੈ ਕਿ ਭਗਵਾਨ ਬਹੁਤ ਦਿਆਲੂ ਹੈ ਅਤੇ ਇਹ ਭਗਵਾਨ ਦੀ ਇੱਛਾ ਹੈ ਕਿ ਉਹ ਕਿਸੇ ਨਾ ਕਿਸੇ ਸਾਧਨ ਦੁਆਰਾ ਆਪਣੀ ਇੱਛਾ ਪੂਰਤੀ ਕਰਦਾ ਹੈ। ਮੈਂ ਇਸ ਨੂੰ ਰੱਬ ਦੀ ਬਖਸ਼ਿਸ਼ ਸਮਝਦਾ ਹਾਂ ਕਿ ਵਿਰੋਧੀ ਧਿਰ ਮਤਾ ਲੈ ਕੇ ਆਈ ਹੈ। 2018 ਵਿੱਚ ਵੀ ਇਹ ਭਗਵਾਨ ਦਾ ਹੁਕਮ ਸੀ ਜਦੋਂ ਵਿਰੋਧੀ ਧਿਰ ਵਿੱਚ ਮੇਰੇ ਸਾਥੀਆਂ ਨੇ ਬੇਭਰੋਸਗੀ ਮਤਾ ਲਿਆਂਦਾ ਸੀ। ਮੈਂ ਉਸ ਸਮੇਂ ਵੀ ਕਿਹਾ ਸੀ ਕਿ ਬੇਭਰੋਸਗੀ ਮਤਾ ਸਾਡੀ ਸਰਕਾਰ ਦਾ ਫਲੋਰ ਟੈਸਟ ਨਹੀਂ ਹੈ, ਸਗੋਂ ਇਹ ਉਨ੍ਹਾਂ (ਵਿਰੋਧੀ) ਦਾ ਫਲੋਰ ਟੈਸਟ ਹੈ। ਉਹੀ ਗੱਲ ਹੋਈ।


ਜਦੋਂ ਵੋਟਿੰਗ ਹੋਈ ਤਾਂ ਉਹ ਵਿਰੋਧੀ ਧਿਰ ਦੀਆਂ ਵੋਟਾਂ ਦੀ ਗਿਣਤੀ ਇਕੱਠੀ ਨਹੀਂ ਕਰ ਸਕੇ। ਇੰਨਾ ਹੀ ਨਹੀਂ ਜਦੋਂ ਅਸੀਂ ਸਾਰੇ ਜਨਤਾ ਵਿਚ ਗਏ ਤਾਂ ਜਨਤਾ ਨੇ ਵੀ ਪੂਰੇ ਜ਼ੋਰ ਨਾਲ ਉਨ੍ਹਾਂ ਲਈ ਅਵਿਸ਼ਵਾਸ ਦਾ ਐਲਾਨ ਕੀਤਾ ਤੇ ਚੋਣਾਂ ਵਿੱਚ ਐਨ.ਡੀ.ਏ ਨੂੰ ਵੀ ਜ਼ਿਆਦਾ ਸੀਟਾਂ ਮਿਲੀਆਂ ਤੇ ਭਾਜਪਾ ਨੂੰ ਵੀ ਜ਼ਿਆਦਾ ਸੀਟਾਂ ਮਿਲੀਆਂ। ਯਾਨੀ ਇੱਕ ਤਰ੍ਹਾਂ ਨਾਲ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਸਾਡੇ ਲਈ ਸ਼ੁਭ ਹੈ।


ਇਹ ਵੀ ਪੜ੍ਹੋ : Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਦਿੱਤੀ ਕਾਗਜਾਤ ਪੇਸ਼ ਕਰਨ ਦੀ ਚੁਣੌਤੀ


ਉਨ੍ਹਾਂ ਨੇ ਕਿਹਾ ਕਿ 2024 ਵਿੱਚ ਐਨਡੀਏ ਤੇ ਭਾਜਪਾ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰਾਂ ਉਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਿਨ੍ਹਾਂ ਦੇ ਆਪਣੇ ਵਹੀ ਖਾਤੇ ਵਿਗੜੇ ਹੋਏ ਹਨ ਉਹ ਸਾਡੇ ਕੋਲੋਂ ਹਿਸਾਬ ਮੰਗ ਰਹੇ ਹਨ। 


ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜਿਆ ਅਮਰੀਕਾ ਸਥਿਤ ਹਥਿਆਰਾਂ ਦਾ ਸਪਲਾਇਰ ਗ੍ਰਿਫਤਾਰ