Sukhdev Singh Dhindsa: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੇ 12 ਹੋਰ ਸੰਗਠਨਾਂ ਵੱਲੋਂ ਫਰੰਟ ਬਣਾਉਣ ਦੀ ਤਿਆਰੀ ਵਿੱਢ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਖ਼ਿਲਾਫ਼ ਫਰੰਟ ਖੜ੍ਹਾ ਕਰਨ ਦੀ ਵਿਊਂਤਬੰਦੀ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ


ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੇ 12 ਹੋਰ ਸੰਗਠਨਾਂ ਦੇ ਨੁਮਾਇੰਦਿਆਂ ਦੀ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵਿਚਾਰ-ਚਰਚਾ ਹੋਈ ਤੇ ਚੋਣਾਂ ਲੜਨ ਸਬੰਧੀ ਵਿਊਂਬੰਦੀ ਬਣਾਈ ਗਈ। ਅਕਾਲੀ ਦਲ ਸੰਯੁਕਤ ਦੇ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼੍ਰੋਮਣੀ ਕਮੇਟੀ ਨੂੰ ਅਕਾਲੀ ਦਲ ਬਾਦਲ ਤੋਂ ਮੁਕਤ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਅੱਗੇ ਕਿਹਾ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਦੀ ਤਿਆਰੀ ਵਿੱਢ ਦਿੱਤੀ ਜਾਵੇਗੀ।


ਕਾਬਿਲੇਗੌਰ ਹੈ ਕਿ ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਬਾਰੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਛੱਡ ਦਿੰਦੇ ਹਨ ਤਾਂ ਅਕਾਲੀ ਦਲ ਦੇ ਸਾਰੇ ਪੁਰਾਣੇ ਲੋਕ ਇਕੱਠੇ ਹੋ ਸਕਦੇ ਹਨ। ਅਕਾਲੀ ਦਲ ਤੋਂ ਵੱਖ ਹੋਣ ਦਾ ਕਾਰਨ ਸੁਖਬੀਰ ਬਾਦਲ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਨੇ ਇਤਿਹਾਸਿਕ ਪਾਰਟੀ ਨੂੰ ਇੰਨੇ ਲੰਬੇ ਇਤਿਹਾਸ ਨਾਲ ਦਾਗ਼ਦਾਰ ਕੀਤਾ ਸੀ। ਹਾਲ ਹੀ ਵਿੱਚ ਸੁਖਬੀਰ ਬਾਦਲ ਨੇ ਮੁਆਫ਼ੀ ਮੰਗਦੇ ਹੋਏ ਪੁਰਾਣੇ ਲੀਡਰ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਿਸੇ ਹੋਰ ਪਾਰਟੀ 'ਚ ਚਲੇ ਗਏ ਸਨ, ਨੂੰ ਵਾਪਸ ਆਉਣ ਦੀ ਅਪੀਲ ਕੀਤੀ ਸੀ।


ਇਹ ਵੀ ਪੜ੍ਹੋ : Punjab News: ਮਾਨਸਾ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਹੋਈ ਮੌਤ