ਰਾਸ਼ਟਰਪਤੀ ਵੱਲੋਂ ਖੇਤੀ ਤੇ ਜੰਮੂ ਕਸ਼ਮੀਰ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦ ਤੇ ਬਹੁਤ ਹੀ ਮੰਦਭਾਗਾ : ਸੁਖਬੀਰ ਬਾਦਲ

ਬਿੱਲ ਨੂੰ ਮਨਜ਼ੂਰੀ ਦੇਣ ਨੂੰ ਦੁਖਦ ਤੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ।

ਰਾਸ਼ਟਰਪਤੀ ਵੱਲੋਂ ਖੇਤੀ ਤੇ ਜੰਮੂ ਕਸ਼ਮੀਰ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦ ਤੇ ਬਹੁਤ ਹੀ ਮੰਦਭਾਗਾ : ਸੁਖਬੀਰ ਬਾਦਲ
ਫਾਈਲ ਫੋਟੋ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਤੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਦਰਬਾਰੀ ਭਾਸ਼ਾ ਵਜੋਂ ਬਾਹਰ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇਣ ਨੂੰ ਦੁਖਦ ਤੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ।

ਇਥ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਇਹ ਦੇਸ਼ ਵਾਸਤੇ ਕਾਲਾ ਦਿਨ ਹੈ ਜਦੋਂ ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸਾਨੂੰ ਆਸ ਸੀ ਕਿ ਮਾਣਯੋਗ ਰਾਸ਼ਟਰਪਤੀ ਸ਼੍ਰੋਮਣੀ ਅਕਾਲੀ ਦਲ ਤੇ ਕੁਝ ਹੋਰ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਮੰਗ ਅਨੁਸਾਰ ਇਹ ਬਿੱਲ ਮੁੜ ਵਿਚਾਰ ਲਈ ਸੰਸਦ ਨੂੰ ਭੇਜਣਗੇ।ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਗਲੀ ਰਣਨੀਤੀ ਉਲੀਕੇਗੀ।

ਕਿਸਾਨਾਂ ਦਾ ਵਧਿਆ ਰੋਹ- 

ਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਮਗਰੋਂ ਪੰਜਾਬ ’ਚ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਪਹੁੰਚ ਗਿਆ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ  ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿਚ ਅੰਮ੍ਰਿਤਸਰ-ਦਿੱਲੀ, ਫਿਰੋਜ਼ਪੁਰ-ਬਠਿੰਡਾ, ਫਿਰੋਜ਼ਪੁਰ-ਲੁਧਿਆਣਾ ਅਤੇ ਫਿਰੋਜ਼ਪੁਰ-ਜਲੰਧਰ ਰੇਲ ਮਾਰਗ ’ਤੇ ਨੰਗੇ ਧੜ ਧਰਨੇ ਦਿੱਤੇ। ਇਸ ਤੋਂ ਇਲਾਵਾ ਪੰਜਾਬੀ ਗਾਇਕ ਵੀ ਲਗਾਤਾਰ ਕਿਸਾਨਾਂ ਦੇ ਹੱਕ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 

Watch Live TV-