PSSSB ਵੱਲੋਂ ਸਮਾਜਿਕ ਸੁਰੱਖਿਆ ਵਿਭਾਗ 'ਚ ਸੁਪਰਵਾਈਜ਼ਰਾਂ ਦੀਆਂ 94 ਪੋਸਟਾਂ ਦੇ ਨਤੀਜੇ ਦਾ ਐਲਾਨ
Advertisement

PSSSB ਵੱਲੋਂ ਸਮਾਜਿਕ ਸੁਰੱਖਿਆ ਵਿਭਾਗ 'ਚ ਸੁਪਰਵਾਈਜ਼ਰਾਂ ਦੀਆਂ 94 ਪੋਸਟਾਂ ਦੇ ਨਤੀਜੇ ਦਾ ਐਲਾਨ

 ਜੇਲ੍ਹ ਵਿਭਾਗ ਵਿੱਚ ਵੀਡੀਓ ਕਾਨਫਰੰਸ ਸੰਚਾਲਕਾਂ ਦੀਆਂ 06 ਅਸਾਮੀਆਂ ਦੇ ਨਤੀਜੇ ਵੀ ਐਲਾਨੇ

 ਜੇਲ੍ਹ ਵਿਭਾਗ ਵਿੱਚ ਵੀਡੀਓ ਕਾਨਫਰੰਸ ਸੰਚਾਲਕਾਂ ਦੀਆਂ 06 ਅਸਾਮੀਆਂ ਦੇ ਨਤੀਜੇ ਵੀ ਐਲਾਨੇ

ਚੰਡੀਗੜ੍ਹ :   ਤਾਲਾਬੰਦੀ ਕਾਰਨ ਅਤੇ ਵੱਖ-ਵੱਖ ਅਦਾਰਿਆਂ ਦੇ ਬਾਕਾਇਦਾ ਕੰਮਕਾਜ ਵਿੱਚ ਆਈ ਆਮ ਗਿਰਾਵਟ ਦੇ ਬਾਵਜੂਦ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ ਐਸ ਐਸ ਐਸ ਬੀ), ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ,ਰਮਨ ਬਹਿਲ ਦੀ ਪ੍ਰਧਾਨਗੀ ਹੇਠ 28 ਮਈ ਨੂੰ ਹੋਈ ਇੱਕ ਵਿਸ਼ੇਸ਼ ਮੀਟਿੰਗ ਵਿੱਚ, ਪੀ.ਐਸ.ਐਸ.ਐਸ.ਬੀ. ਦੇ ਮੈਂਬਰਾਂ ਨੇ ਸੂਬੇ ਦੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰਾਂ ਦੀਆਂ 94 ਅਸਾਮੀਆਂ ਦੇ ਨਤੀਜੇ ਘੋਸ਼ਿਤ ਕੀਤੇ,  ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੇ ਨਾਂ ਸਬੰਧੀ ਸਿਫਾਰਸ਼ਾਂ ਸਬੰਧਤ ਵਿਭਾਗ ਨੂੰ ਭੇਜੀਆਂ ਜਾ ਰਹੀਆਂ ਹਨ

ਕਿਹੜੇ ਵਿਭਾਗਾਂ ਵਿੱਚ ਉਮੀਦਵਾਰਾਂ ਦੀ ਚੋਣ ?

ਮੀਟਿੰਗ ਵਿੱਚ ਜੇਲ੍ਹ ਵਿਭਾਗ ਵਿੱਚ ਵੀਡੀਓ ਕਾਨਫਰੰਸ ਸੰਚਾਲਕਾਂ ਦੀਆਂ 06 ਅਸਾਮੀਆਂ ਦਾ ਨਤੀਜਾ ਵੀ ਘੋਸ਼ਿਤ ਕੀਤਾ ਗਿਆ ਅਤੇ ਸਬੰਧਤ ਵਿਭਾਗ ਨੂੰ ਸ਼ਾਰਟ ਲਿਸਟ ਕੀਤੇ ਉਮੀਦਵਾਰਾਂ ਤੋਂ ਲੋੜੀਂਦੇ ਦਸਤਾਵੇਜ਼ ਹਾਸਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ,ਜ਼ਿਕਰਯੋਗ ਹੈ ਕਿ ਮਹੀਨੇ ਦੇ ਸ਼ੁਰੂ ਵਿੱਚ, ਬੋਰਡ ਨੇ ਫੂਡ ਸੇਫਟੀ ਅਫਸਰਾਂ ਦੀਆਂ 25 ਅਸਾਮੀਆਂ ਲਈ ਨਤੀਜਾ ਘੋਸ਼ਿਤ ਕੀਤਾ ਸੀ, ਬਹਿਲ ਨੇ ਕਿਹਾ, “ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਤੀ ਉਹ ਅਡੋਲ ਖੜੇ  ਨੇ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਜਲਦ, ਨਿਰਪੱਖ ਅਤੇ ਯੋਗਤਾ ਅਧਾਰਤ ਪ੍ਰਕਿਰਿਆ ਰਾਹੀਂ ਲੋੜੀਂਦੀਆਂ ਅਸਾਮੀਆਂ 'ਤੇ ਭਰਤੀ ਕਰਵਾ ਕੇ ਇਸ ਪਹਿਲਕਦਮ ਦਾ ਸਮਰਥਨ ਜਾਰੀ ਰੱਖੇਗਾ, ਉਨ੍ਹਾਂ  ਦੱਸਿਆ ਕਿ ਬੋਰਡ ਦੇ ਮੈਂਬਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 440 ਅਤੇ ਸਹਾਇਕ ਜੇਲ੍ਹ ਸੁਪਰਡੈਂਟ ਦੀਆਂ 35 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਇਸ ਸਬੰਧੀ ਉਮੀਦਵਾਰਾਂ ਤੋਂ ਅਰਜ਼ੀਆਂ ਮੰਗਣ ਲਈ ਇੱਕ ਇਸ਼ਤਿਹਾਰ ਜਲਦੀ ਹੀ ਜਾਰੀ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਲੋੜੀਂਦੀ ਲਿਖਤ ਪ੍ਰੀਖਿਆ ਕਰਵਾਉਣ ਤੋਂ ਬਾਅਦ ਯੋਗ ਉਮੀਦਵਾਰਾਂ ਦੀ ਚੋਣ ਮੈਰਿਟ ਦੇ ਅਧਾਰ 'ਤੇ ਕੀਤੀ ਜਾਵੇਗੀ 

 

 

 

Trending news