ਭਾਜਪਾ ਨੂੰ ਇੱਕ ਹੋਰ ਝਟਕਾ, ਤਰਲੋਚਨ ਸਿੰਘ ਗਿੱਲ ਨੇ ਦਿੱਤਾ ਅਸਤੀਫਾ, ਕਿਸਾਨਾਂ ਦੀ ਕੀਤੀ ਹਮਾਇਤ
Advertisement

ਭਾਜਪਾ ਨੂੰ ਇੱਕ ਹੋਰ ਝਟਕਾ, ਤਰਲੋਚਨ ਸਿੰਘ ਗਿੱਲ ਨੇ ਦਿੱਤਾ ਅਸਤੀਫਾ, ਕਿਸਾਨਾਂ ਦੀ ਕੀਤੀ ਹਮਾਇਤ

ਪੰਜਾਬ ਭਾਜਪਾ ਦੇ ਕਿਸਾਨ ਸੈੱਲ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਭਾਜਪਾ ਤੋਂ ਦਿੱਤਾ ਅਸਤੀਫਾ

 

ਭਾਜਪਾ ਨੂੰ ਇੱਕ ਹੋਰ ਝਟਕਾ, ਤਰਲੋਚਨ ਸਿੰਘ ਗਿੱਲ ਨੇ ਦਿੱਤਾ ਅਸਤੀਫਾ, ਕਿਸਾਨਾਂ ਦੀ ਕੀਤੀ ਹਮਾਇਤ

ਨਵਦੀਪ ਸਿੰਘ/ ਮੋਗਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂੰਨ ਭਾਜਪਾ ਦੇ ਗਲੇ ਦੀ ਹੱਡੀ ਬਣਦੇ ਜਾ ਰਹੇ ਹਨ। ਪੰਜਾਬ 'ਚ ਕੇਂਦਰ ਦੇ ਇਹਨਾਂ ਤਿੰਨਾਂ ਕਾਨੂੰਨਾਂ ਦਾ ਜੰਮ ਕੇ ਵਿਰੋਧ ਹੋ ਰਿਹਾ ਹੈ, ਉਥੇ ਹੀ ਭਾਜਪਾ ਦੇ ਆਪਣੇ ਹੀ ਉਸ ਦੇ ਖਿਲਾਫ ਹੋ ਰਹੇ ਹਨ ਤੇ ਇਹਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। 

ਇਹਨਾਂ ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਭਾਜਪਾ ਦੇ ਕਈ ਆਗੂਆਂ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤੇ ਹਨ, ਜਿਨ੍ਹਾਂ 'ਚ ਤਰਲੋਚਨ ਸਿੰਘ ਦਾ ਨਾਮ ਵੀ ਸ਼ਾਮਿਲ ਹੋ ਗਿਆ ਹੈ।  ਪੰਜਾਬ ਭਾਜਪਾ ਦੇ ਕਿਸਾਨ ਸੈੱਲ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਭਾਜਪਾ ਦਾ ਸਾਥ ਛੱਡ ਦਿੱਤਾ ਹੈ ਯਾਨੀ ਕਿ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ  ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਦੀ ਹਮਾਇਤ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਪਿਛਲੇ ਕਈ ਦਿਨਾਂ ਤੋਂ ਤਰਲੋਚਨ ਸਿੰਘ ਦੇ ਘਰ ਬਾਹਰ ਧਰਨਾ ਲਗਾਇਆ ਹੋਇਆ ਸੀ ਤੇ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਸੀ, ਸ਼ਾਇਦ ਜਿਸ ਕਾਰਨ ਉਹਨਾਂ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ। 

Watch Live TV-

 

Trending news