ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਪੁੱਡਾ ਨੂੰ ਸੌਂਪਣ 'ਤੇ ਆਪ ਵੱਲੋਂ ਪ੍ਰਦਰਸ਼ਨ,ਮੁਲਾਜ਼ਮਾਂ ਨੇ ਦੱਸਿਆ ਕਾਲਾ ਦਿਨ
Advertisement

ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਪੁੱਡਾ ਨੂੰ ਸੌਂਪਣ 'ਤੇ ਆਪ ਵੱਲੋਂ ਪ੍ਰਦਰਸ਼ਨ,ਮੁਲਾਜ਼ਮਾਂ ਨੇ ਦੱਸਿਆ ਕਾਲਾ ਦਿਨ

ਪੰਜਾਬ ਮੰਤਰੀ ਮੰਡਲ ਵੱਲੋਂ  ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ  ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ  

ਪੰਜਾਬ ਮੰਤਰੀ ਮੰਡਲ ਵੱਲੋਂ  ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ  ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ

ਚੰਡੀਗੜ੍ਹ :  ਪੰਜਾਬ ਕੈਬਨਿਟ  ਵੱਲੋਂ  ਬਠਿੰਡਾ ਦੇ ਬੰਦ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ,ਕੈਬਨਿਟ ਦੇ ਇਸ ਫੈਸਲੇ ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਦੀ ਇਹ ਜ਼ਮੀਨ 80:20 ਆਮਦਨ ਹਿੱਸੇਦਾਰੀ ਯੋਜਨਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਨੂੰ ਸੌਂਪ ਦਿੱਤੀ ਜਾਵੇਗੀ,
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੈਬਨਿਟ ਵੱਲੋਂ ਪੁੱਡਾ ਨੂੰ ਇਸ ਥਾਂ ਨੂੰ ਵਿਕਸਤ ਕਰਨ ਅਤੇ ਵੇਚੇ ਜਾਣ ਲਈ ਸੂਬੇ ਦੀ ਗਾਰੰਟੀ ਨਾਲ 100 ਕਰੋੜ ਰੁਪਏ ਤੱਕ ਦਾ ਕਰਜ਼ਾ ਚੁੱਕਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ,ਇਸ ਦੇ ਨਾਲ ਹੀ ਬਠਿੰਡਾ ਪਲਾਂਟ ਦੀ ਜ਼ਮੀਨ ਨੂੰ ਮੁੜ ਵਿਕਸਤ ਕੀਤੇ ਜਾਣ ਲਈ ਖਾਕਾ ਤਿਆਰ ਕਰਨ ਵਾਸਤੇ 18 ਮਈ, 2020 ਨੂੰ ਇਕ ਹੋਰ ਕੈਬਨਿਟ ਸਬ-ਕਮੇਟੀ ਬਣਾਈ ਗਈ ਸੀ ਜਿਸ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ, ਉਦਯੋਗ ਤੇ ਵਣਜ ਮੰਤਰੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਤੌਰ ਮੈਂਬਰ ਸ਼ਾਮਲ ਸਨ ਸੂਬਾ ਸਰਕਾਰ ਵੱਲੋਂ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਇਸ ਖੇਤਰ ਵਿੱਚ ਖੁਸ਼ਹਾਲੀ ਲਿਆਉਣ ਲਈ ਇਸ ਜ਼ਮੀਨ ਨੂੰ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਸੀ  

ਆਪ ਵੱਲੋਂ ਮਨਪ੍ਰੀਤ ਬਾਦਲ ਦੇ ਖ਼ਿਲਾਫ਼ ਪ੍ਰਦਰਸ਼ਨ 

ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਪੁੱਡਾ ਦੇ ਹਵਾਲੇ ਕਰਨ ਦੇ ਫ਼ੈਸਲੇ 'ਤੇ ਆਪ ਵੱਲੋਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ  ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੇ ਨਾਲ ਪ੍ਰਦਰਸ਼ਨ ਕਰਨ ਜਾ ਰਹੇ  ਵਿਧਾਇਕਾਂ ਨੂੰ  ਚੰਡੀਗੜ ਪੁਲਿਸ ਨੇ ਕਈ ਘੰਟੇ ਸੈਕਟਰ 3 ਦੇ ਥਾਣੇ ‘ਚ ਡੱਕੀ ਰੱਖਿਆ,ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਇਲਜ਼ਾਮ ਲਗਾਇਆ ਕਿ ਜਿਸ ਬਿਜਲੀ ਅਤੇ ਲੈਂਡ ਮਾਫ਼ੀਏ ਦੀ ਕਮਾਨ ਪਹਿਲਾਂ ਸੁਖਬੀਰ ਸਿੰਘ ਬਾਦਲ ਕੋਲ ਸੀ ਉਹ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥ ‘ਚ ਆ ਗਈ ਹੈ, ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਦਿਵਸ (1969) ਨੂੰ ਸਮਰਪਿਤ ਬਠਿੰਡਾ ਥਰਮਲ ਪਲਾਂਟ ਦੀ ਪਿਛਲੀ ਬਾਦਲ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਬਲੀ ਦੇ ਦਿੱਤੀ,  2017 ਦੀਆਂ ਚੋਣਾਂ ਤੋਂ ਪਹਿਲਾਂ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਦੇ ਕਾਂਗਰਸੀ ਚੋਣ ਵਾਅਦੇ ਦੇ ਹਵਾਲੇ ਨਾਲ ਬਠਿੰਡਾ ਥਰਮਲ ਪਲਾਂਟ ਦੀਆਂ ਚਿਮਨੀਆਂ ਮੁੜ ਮੁਕਾਉਣ ਦੇ ਦਾਅਵੇ ਕਰਨ ਵਾਲੇ ਮਨਪ੍ਰੀਤ ਸਿੰਘ ਬਾਦਲ ਅੱਜ ਬਤੌਰ ਵਿੱਤ ਮੰਤਰੀ ਥਰਮਲ ਪਲਾਂਟ ਦਾ ਨਾਮੋ-ਨਿਸ਼ਾਨ ਮਿਟਾਉਣ ਦੇ ਫ਼ੈਸਲੇ ਲੈ ਰਹੇ ਹਨ ਜਾਬੀਆਂ ਦੇ ਹਿਤਾਂ ਲਈ ਹਰ ਤਰਾਂ ਦੀ ਧੱਕੇਸ਼ਾਹੀ ਦਾ ਡਟ ਕੇ ਸਾਹਮਣਾ ਕਰਨਗੇ

ਮੁਲਾਜ਼ਮਾਂ ਨੇ ਕੀਤਾ ਵਿਰੋਧ 

ਪੰਜਾਬ ਸਰਕਾਰ ਵੱਲੋਂ ਥਰਮਲ ਪਲਾਂਟ ਦੀ ਜ਼ਮੀਨ ਪੁੱਡਾ ਨੂੰ ਵਿਕਾਸ ਦੇ ਲਈ ਸੌਂਪਣ ਦੇ ਫ਼ੈਸਲੇ  ਖ਼ਿਲਾਫ ਮੁਲਾਜ਼ਮ ਵੀ ਗੁੱਸੇ ਵਿੱਚ ਨੇ, ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਉਹ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣਗੇ, ਮੁਲਾਜ਼ਮਾਂ ਨੇ ਕਿਹਾ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦੇ ਇਤਿਹਾਸ ਵਿੱਚ ਕਾਲੇ ਦਿਨ ਦੇ ਨਾਂ ਨਾਲ ਜਾਣਿਆ ਜਾਵੇਗਾ, ਬਠਿੰਡਾ ਥਰਮਲ ਪਲਾਂਟ ਦਾ ਨੀਂਹ ਪੱਥਰ 1969 ਰੱਖਿਆ ਗਿਆ ਸੀ, ਇਹ ਥਰਮਲ ਪਲਾਂਟ   460 ਮੈਗਾਵਾਟ ਦਾ ਸੀ 2 ਯੂਨਿਟ ਤੋਂ 110 ਮੈਗਾ ਵਾਟ ਬਿਜਲੀ ਤਿਆਰ ਹੁੰਦੀ ਸੀ ਜਦਕਿ 2 ਯੂਨਿਟ ਤੋਂ 120 ਮੈਗਾਵਾਟ ਬਿਜਲੀ ਦਾ ਉਤਪਾਦਨ ਹੁੰਦਾ ਸੀ  

 

 

 

 

Trending news