ਪੰਜਾਬ ਕੈਬਨਿਟ ਵੱਲੋਂ ਮੈਡੀਕਲ ਕਾਲਜਾਂ ਦੀ ਫੀਸ 'ਚ ਵਾਧੇ ਦਾ ਫ਼ੈਸਲਾ,ਹੁਣ ਇੰਨੀ ਫ਼ੀਸ ਦੇਣੀ ਹੋਵੇਗੀ
Advertisement

ਪੰਜਾਬ ਕੈਬਨਿਟ ਵੱਲੋਂ ਮੈਡੀਕਲ ਕਾਲਜਾਂ ਦੀ ਫੀਸ 'ਚ ਵਾਧੇ ਦਾ ਫ਼ੈਸਲਾ,ਹੁਣ ਇੰਨੀ ਫ਼ੀਸ ਦੇਣੀ ਹੋਵੇਗੀ

ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਫ਼ੀਸ ਵਿੱਚ ਵਾਧਾ 

ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਫ਼ੀਸ ਵਿੱਚ ਵਾਧਾ

 ਕੁਲਵੀਰ ਦੀਵਾਨ/ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਮੈਡੀਕਲ ਫ਼ੀਸ ਵਧਾਉਣ ਨੂੰ ਲੈਕੇ ਵੱਡਾ ਫ਼ੈਸਲਾ ਲਿਆ ਹੈ, ਸਰਕਾਰ ਦਾ ਕਹਿਣਾ ਹੈ  ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੀਆਂ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ  ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਲਈ ਫੀਸ ਵਧਾਉਣੀ ਜ਼ਰੂਰੀ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ੀਸ ਵਧਾਉਣ ਦੇ ਪਿੱਛੇ ਤਰਕ ਦਿੱਤਾ ਕੀ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ MBBS  ਕੋਰਸ ਦੀ ਫੀਸ ਸਾਲ 2015 ਵਿੱਚ ਅਤੇ ਨਿੱਜੀ ਮੈਡੀਕਲ ਕਾਲਜਾਂ ਲਈ ਸਾਲ 2014 ਵਿੱਚ ਨੋਟੀਫਾਈ ਕੀਤੀ ਗਈ ਸੀ ਇਨ੍ਹਾਂ 5-6 ਸਾਲਾਂ ਵਿੱਚ ਕੀਮਤ ਸੂਚਕ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿੱਚ ਅਸਮਰਥ ਹਨ

ਮੈਡੀਕਲ ਕਾਲਜਾਂ ਵੱਲੋਂ ਫ਼ੀਸ ਵਧਾਉਣ ਦੀ ਮੰਗ 

ਤੁਹਾਨੂੰ ਦੱਸ ਦੇਈਏ ਕਿ ਮੈਡੀਕਲ ਕਾਲਜ ਲਗਾਤਾਰ ਫੀਸਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ ਕਿਉਂ ਜੋ ਮੌਜੂਦਾ ਫੀਸ ਦਰਾਂ 'ਤੇ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ  

 

Trending news