Punjab Cabinet Minister Brahm Shankar Jimpa on Sukhpal Khaira Arrest news: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਅੱਜ ਯਾਨੀ ਸ਼ਨੀਵਾਰ ਨੂੰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਵੱਲੋਂ ਆਪਣੇ ਪਿਤਾ ਨੂੰ ਨਸ਼ਾ ਤਸਕਰੀ ਵਿੱਚ ਫਸਾਉਣ ਦੇ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਗਿਆ।  


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੈ ਅਤੇ ਕੁਝ ਸਬੂਤ ਹਨ ਜਿਨ੍ਹਾਂ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਿੱਚ ਇੱਕ ਅਦਾਲਤ ਵੀ ਹੈ ਜਿੱਥੇ ਇਨਸਾਫ ਮਿਲਦਾ ਹੈ।  


ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਇਹ ਵਿਆਂ ਲੁਧਿਆਣਾ ਦੇ ਬੀਆਰਐਸ ਨਗਰ ਵਿਖੇ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਇਆ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਯਾਨੀ ਸ਼ਨੀਵਾਰ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।


ਦੱਸਣਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਸਵੇਰੇ ਉਨ੍ਹਾਂ ਦੇ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਐਨਡੀਪੀਐਸ ਦੇ ਇੱਕ ਮਾਮਲੇ 'ਚ ਹੋਈ ਸੀ। 


ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਉਨ੍ਹਾਂ ਨੂੰ ਫਾਜ਼ਿਲਕਾ ਲੈ ਗਈ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਐਫਆਈਆਰ ਨੰਬਰ 35, ਮਿਤੀ 05.03.2015 ਐਨਡੀਪੀਐਸ ਐਕਟ ਦੀ ਧਾਰਾ 29/30/27-ਏ/23 ਦੇ ਤਹਿਤ ਸੁਖਪਾਲ ਖਹਿਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ। 


ਇਸ ਦੌਰਾਨ ਇਹ ਵੀ ਦਾਅਵਾ ਕੀਤਾ ਸੀ ਕਿ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਡੀਆਈਜੀ ਦੀ ਅਗਵਾਈ ਵਿੱਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। 


ਇਹ ਵੀ ਪੜ੍ਹੋ: Sukhpal Khaira Arrest News: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ


ਇਹ ਵੀ ਪੜ੍ਹੋ: Manpreet Badal News: ਬਠਿੰਡਾ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਦੇ ਨਜ਼ਦੀਕੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ