CM ਕੈਪਟਨ ਵੱਲੋਂ ਸਨਿੱਚਰਵਾਰ ਤੇ ਐਤਵਾਰ ਦੇ ਲਈ ਗਾਈਡ ਲਾਈਨਾਂ ਜਾਰੀ,ਘਰ ਤੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਜਾਣੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਪਾਬੰਦੀਆਂ ਨੂੰ ਪ੍ਰਵਾਨਗੀ 

CM ਕੈਪਟਨ ਵੱਲੋਂ ਸਨਿੱਚਰਵਾਰ ਤੇ ਐਤਵਾਰ ਦੇ ਲਈ ਗਾਈਡ ਲਾਈਨਾਂ ਜਾਰੀ,ਘਰ ਤੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਜਾਣੋ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਪਾਬੰਦੀਆਂ ਨੂੰ ਪ੍ਰਵਾਨਗੀ

ਚੰਡੀਗੜ੍ਹ : ਕੋਵਿਡ-19 ਦੀ ਰਫ਼ਤਾਰ ਨੂੰ ਵੇਖ ਦੇ ਹੋਏ ਪੰਜਾਬ ਸਰਕਾਰ ਨੇ ਐਕਸ਼ਨ ਪਲੈਨ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਕਐਂਡ 'ਤੇ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਸਨ, ਹੁਣ ਇਸ ਦੇ ਮੁਤੱਲਕ ਉਨ੍ਹਾਂ ਹਫ਼ਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਦੀਆਂ ਪਾਬੰਦੀਆਂ ਦੇ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ, ਇਸ ਅਨੁਸਾਰ ਅੰਤਰ ਜ਼ਿਲ੍ਹਾਂ ਆਵਾਜਾਈ ਉੱਤੇ ਪਾਬੰਦੀ ਹੋਵੇਗੀ ਸਿਰਫ਼ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ ਇਸ ਤੋਂ ਇਲਾਵਾ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਸੇਵਾਵਾਂ ਨੂੰ ਹਫਤੇ ਦੇ ਸਾਰੇ ਦਿਨ ਖੋਲ੍ਹਣ ਦੀ ਆਗਿਆ ਹੋਵੇਗੀ,ਮੁੱਖ ਮੰਤਰੀ ਨੇ ਵੀਰਵਾਰ ਨੂੰ ਕੋਵਿਡ ਦੀਆਂ ਤਿਆਰੀਆਂ ਸਬੰਧੀ ਰੱਖੀ ਵੀਡਿਓ ਕਾਨਫਰੰਸ ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਪੰਜਾਬੀਆਂ ਦੀਆਂ ਜਾਨਾਂ ਬਚਾਉਣ ਉਤੇ ਹੀ ਮੁੱਖ ਤੌਰ 'ਤੇ ਕੇਂਦਰਿਤ ਹੈ, ਭਾਵੇਂ ਇਸ ਲਈ ਕਿੰਨੇ ਵੀ ਸਖਤ ਕਦਮ ਚੁੱਕਣੇ ਪੈਣ, ਇਹ ਸਭ ਆਉਣ ਵਾਲੇ ਦੋ ਮਹੀਨਿਆਂ ਤੱਕ ਇਸ ਮਹਾਂਮਾਰੀ ਦੇ ਸਿਖਰ ਦੇ ਅਨੁਮਾਨਾਂ ਦੀ ਰੌਸ਼ਨੀ ਵਿੱਚ ਕਿਹਾ ਗਿਆ,ਸੂਬਾ ਸਰਕਾਰ ਵੱਲੋਂ ਲੌਕਡਾਊਨ 5.0/ਆਨਲੌਕ 1.0 ਸਬੰਧੀ ਪਹਿਲਾਂ ਜਾਰੀ ਨੋਟੀਫਿਕੇਸ਼ਨ ਤੋਂ ਇਲਾਵਾ ਨਵੇਂ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਅਗਲੇ ਹੁਕਮਾਂ ਤੱਕ ਇਹ ਹਦਾਇਤਾਂ ਹਫਤੇ ਦੇ ਅੰਤਲੇ ਦਿਨਾਂ ਅਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਲਈ ਲਾਗੂ ਰਹਿਣਗੀਆਂ

ਪੰਜਾਬ ਸਰਕਾਰ ਵੱਲੋਂ ਜਾਰੀ  ਦਿਸ਼ਾ ਨਿਰਦੇਸ਼:

- ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ
- ਰੈਸਟੋਰੈਂਟ  ਸਿਰਫ ਘਰ ਲਿਜਾਣ ਲਈ ਖੁੱਲ੍ਹਣਗੇ 
-  ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ
- ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ 
-  ਸ਼ਨਿਚਰਵਾਰ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ 
- ਜ਼ਿਲ੍ਹਾਂ ਪ੍ਰਸ਼ਾਸਨ ਇਨ੍ਹਾਂ ਸਮਿਆਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਏਗਾ 
- ਐਤਵਾਰ ਨੂੰ ਬੰਦ ਤੋਂ ਇਲਾਵਾ ਜ਼ਿਲ੍ਹਾਂ ਪ੍ਰਸ਼ਾਸਨ ਇਹ ਵੀ ਫੈਸਲਾ ਲੈ ਸਕਦਾ ਹੈ ਕਿ ਸਬੰਧਤ ਮਾਰਕੀਟ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਕੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹਫਤੇ ਵਿੱਚ ਕਿਸੇ ਹੋਰ ਦਿਨ ਵੀ ਬੰਦ ਕਰਨ ਦੇ ਹੁਕਮ ਜਾਰੀ ਕਰੇ ਖਾਸ ਕਰਕੇ ਜਿੱਥੇ ਵੱਧ ਜ਼ੋਖਮ ਵਾਲਾ ਇਲਾਕਾ ਹੋਵੇ ਅਤੇ ਕੇਸਾਂ ਦੀ ਗਿਣਤੀ ਜ਼ਿਆਦਾ ਹੋਵੇ
- ਅੰਤਰ-ਜ਼ਿਲਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ 
-  ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ 
-  ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ
-  ਦਿੱਲੀ ਵਿੱਚ ਕੋਵਿਡ ਦੇ ਵਧਦੇ ਕੇਸਾਂ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜਿਕ ਵਿੱਥ ਦੇ ਇਹਤਿਆਤਾਂ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ