CM ਕੈਪਟਨ ਵੱਲੋਂ ਯੂਨੀਵਰਸਿਟੀ,ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ,ਵਿਸਥਾਰਤ ਐਲਾਨ ਜਲਦ

 ਪੀ.ਸੀ.ਐਸ.ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਹੋਰਨਾਂ ਵਰਗਾਂ ਵਾਂਗ ਇਮਤਿਹਾਨ ਦੀਆਂ ਕੋਸ਼ਿਸ਼ਾਂ ਵਿੱਚ ਵਾਧਾ ਕੀਤਾ

 CM ਕੈਪਟਨ ਵੱਲੋਂ ਯੂਨੀਵਰਸਿਟੀ,ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ,ਵਿਸਥਾਰਤ ਐਲਾਨ ਜਲਦ
ਪੀ.ਸੀ.ਐਸ.ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਹੋਰਨਾਂ ਵਰਗਾਂ ਵਾਂਗ ਇਮਤਿਹਾਨ ਦੀਆਂ ਕੋਸ਼ਿਸ਼ਾਂ ਵਿੱਚ ਵਾਧਾ ਕੀਤਾ

ਚੰਡੀਗੜ੍ਹ : ਕੋਰੋਨਾ ਵਾਇਰਸ ਦੀ ਵਜ੍ਹਾਂ ਕਰ ਕੇ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਇਮਤਿਆਨਾਂ ਨੂੰ ਲੈਕੇ ਵਿਦਿਆਰਥੀਆਂ ਦੁਚਿੱਤੇ ਵਿੱਚ ਸਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਇਸ ਪਰੇਸ਼ਾਨੀ ਨੂੰ ਖ਼ਤਮ ਕਰ ਦੇ ਹੋਏ ਯੂਨੀਵਰਸਿਟੀ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ, ਪਰ ਨਾਲ ਹੀ ਮੁੱਖ ਮੰਤਰੀ ਨੇ ਸਾਫ਼ ਕੀਤਾ  ਯੂਨੀਵਰਸਿਟੀਆਂ ਵੱਲੋਂ ਆਨਲਾਈਨ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਬੇਰੋਕ ਜਾਰੀ ਰਹਿਣਗੀਆਂ, ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਤੇ ਕਾਲਜਾਂ ਦੇ ਵਿਦਿਆਰਥੀ ਪਿਛਲੇ ਸਾਲ ਦੇ ਨਤੀਜਿਆਂ ਦੇ ਆਧਾਰ 'ਤੇ ਪ੍ਰਮੋਟ ਕਰ ਦਿੱਤੇ ਜਾਣਗੇ, ਹਾਲਾਂਕਿ ਜਿਹੜੇ ਵਿਦਿਆਰਥੀ ਆਪਣੇ ਪ੍ਰਦਰਸ਼ਨ ਨੂੰ ਹੋਰ ਸੁਧਾਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਬਾਅਦ ਵਿੱਚ ਨਵੇਂ ਇਮਤਿਹਾਨਾਂ ਰਾਹੀਂ ਮੌਕਾ ਦਿੱਤਾ ਜਾਵੇਗਾ ਜਦੋਂ ਕੋਵਿਡ ਸੰਕਟ ਦੂਰ ਹੋ ਜਾਵੇਗਾ, ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਵੱਲੋਂ ਇਸ ਫੈਸਲੇ ਨੂੰ ਲਾਗੂ ਕਰਨ ਦੇ ਢੰਗ ਤਰੀਕਿਆਂ ਉਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਸ ਬਾਰੇ ਵਿਸਥਾਰ ਵਿੱਚ ਫੈਸਲੇ ਦਾ ਐਲਾਨ ਆਉਂਦੇ ਕੁੱਝ ਦਿਨਾਂ ਵਿੱਚ ਕੀਤਾ ਜਾਵੇਗਾ

ਹੋਰ ਪ੍ਰੀਖਿਆਵਾਂ ਬਾਰੇ CM ਕੈਪਟਨ ਦੇ ਨਿਰਦੇਸ਼ 

ਸਕੂਲ ਬੋਰਡ ਪ੍ਰੀਖਿਆਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸੀ.ਬੀ.ਐਸ.ਈ. ਦੇ ਐਲਾਨੇ ਫੈਸਲੇ ਨੂੰ ਲਾਗੂ ਕਰੇਗਾ,ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਆਪਣੀ ਪੜਾਈ ਜ਼ਰੂਰ ਜਾਰੀ ਰੱਖਣ, ਇਸੇ ਦੌਰਾਨ ਸਾਬਕਾ ਸੈਨਿਕਾਂ ਲਈ ਕੀਤੇ ਵੱਡੇ ਫੈਸਲੇ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਸੈਨਿਕ ਉਮੀਦਵਾਰਾਂ ਲਈ ਪੀ.ਸੀ.ਐਸ. ਪ੍ਰੀਖਿਆਵਾਂ ਦੇਣ ਲਈ ਕੋਸ਼ਿਸ਼ਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ, ਮੌਜੂਦਾ ਸਿਸਟਮ ਅਨੁਸਾਰ ਆਮ ਸ਼੍ਰੇਣੀਆਂ ਵਿੱਚੋਂ ਐਸ.ਸੀ.ਉਮੀਦਵਾਰਾਂ ਨੂੰ ਮਿਲਦੇ ਅਸੀਮਤ ਮੌਕੇ ਜਾਰੀ ਰਹਿਣਗੇ, ਇਸ ਦੇ ਨਾਲ ਹੀ ਜਨਰਲ ਕੈਟੇਗਰੀ ਦੇ ਸਾਬਕਾ ਸੈਨਿਕਾਂ ਨੂੰ ਓਵਰ ਆਲ ਜਨਰਲ ਕੈਟੇਗਰੀ ਵਾਂਗ ਛੇ ਮੌਕੇ ਮਿਲਣਗੇ ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਚਾਰ ਮੌਕੇ ਮਿਲਦੇ ਸਨ, ਬੀ.ਸੀ. ਕੈਟੇਗਰੀ ਦੇ ਸਾਬਕਾ ਸੈਨਿਕਾਂ ਦੀਆਂ ਕੋਸ਼ਿਸ਼ਾਂ ਵੀ ਵਧਾ ਕੇ 9 ਕਰ ਦਿੱਤੀਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਪੀ.ਸੀ.ਐਸ ਬਣਨ ਦੇ ਇਛੁੱਕ ਸਾਬਕਾ ਸੈਨਿਕਾਂ ਵੱਲੋਂ ਉਨ੍ਹਾਂ ਕੋਲ ਕਈ ਬੇਨਤੀਆਂ ਕੀਤੀਆਂ ਗਈਆਂ ਸਨ ਕਿ ਆਮ ਜਨਰਲ ਵਰਗ ਜਿੰਨੇ ਮੌਕੇ ਉਨ੍ਹਾਂ ਨੂੰ ਵੀ ਦਿੱਤੇ ਜਾਣ