ਬਾਹਰ ਨਿਕਲਣ ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਇਹ ਨਵੀਆਂ ਅਤੇ ਸਖ਼ਤ ਗਾਈਡ ਲਾਈਨਾਂ ਜ਼ਰੂਰ ਪੜ ਲਓ

ਮੁੱਖ ਮੰਤਰੀ ਕੈਪਟਨ ਨੇ ਸਖ਼ਤ ਗਾਈਡ ਲਾਈਨਾਂ ਜਾਰੀ ਕਰਨ ਦੇ ਸੰਕੇਤ ਦਿੱਤੇ ਸਨ 

ਬਾਹਰ ਨਿਕਲਣ  ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਇਹ ਨਵੀਆਂ ਅਤੇ ਸਖ਼ਤ ਗਾਈਡ ਲਾਈਨਾਂ ਜ਼ਰੂਰ ਪੜ ਲਓ
ਮੁੱਖ ਮੰਤਰੀ ਕੈਪਟਨ ਨੇ ਸਖ਼ਤ ਗਾਈਡ ਲਾਈਨਾਂ ਜਾਰੀ ਕਰਨ ਦੇ ਸੰਕੇਤ ਦਿੱਤੇ ਸਨ

 ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖ ਦੇ ਹੋਏ ਸੋਸ਼ਲ ਮੀਡੀਆ 'ਤੇ ਆਪਣੇ ਹਫ਼ਤਾਵਰੀ ਪ੍ਰੋਗਰਾਮ ਦੌਰਾਨ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਸੰਕੇਤ ਦਿੱਤੇ ਸਨ,24 ਘੰਟਿਆਂ ਦੇ ਅੰਦਰ ਮੁੱਖ ਮੰਤਰੀ ਵੱਲੋਂ ਇਹ ਸਖ਼ਤ ਗਾਈਡ ਲਾਈਨਾਂ ਜਾਰੀ ਵੀ ਕਰ ਦਿੱਤੀਆਂ ਗਈਆਂ ਨੇ, ਜੇਕਰ ਇੰਨਾ ਦਿਸ਼ਾ ਨਿਰਦੇਸ਼ ਨੂੰ ਨਹੀਂ ਮੰਨਿਆ ਤਾਂ  ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਹੀ ਕੀਤੀ ਜਾਵੇਗੀ, ਲੋਕਾਂ ਦੇ ਨਜ਼ਰ ਰੱਖਣ ਦੇ ਲਈ ਪੰਜਾਬ ਸਰਕਾਰ ਨੇ ਤਕਨੀਕ ਦਾ ਸਹਾਰਾ ਲੈਣ ਦਾ ਵੀ ਫ਼ੈਸਲਾ ਲਿਆ ਹੈ 

ਇਹ ਨੇ ਪੰਜਾਬ ਸਰਕਾਰ ਦੇ ਸਖ਼ਤ ਦਿਸ਼ਾ ਨਿਰਦੇਸ਼ 

-  ਪੰਜਾਬ ਸਰਕਾਰ ਨੇ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਦਿਆਂ ਸਾਰੇ ਜਨਤਕ ਇਕੱਠਾਂ 'ਤੇ ਮੁਕੰਮਲ ਰੋਕ ਲਾ ਦਿੱਤੀ ਹੈ
-  ਇਸ ਦੇ ਨਾਲ ਹੀ ਜਨਤਕ ਇਕੱਤਰਤਾ ਲਈ ਸਿਰਫ਼ ਪੰਜ ਵਿਅਕਤੀਆਂ ਤੱਕ ਛੋਟ
-   ਵਿਆਹ/ਹੋਰ ਸਮਾਜਿਕ ਸਮਾਗਮਾਂ ਵਿੱਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਿਤ ਕਰ ਦਿੱਤਾ ਹੈ
-  ਜਨਤਕ ਇਕੱਠ ਕਰਨ 'ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਜ਼ਮੀ FIR ਦਰਜ ਕੀਤੀ ਜਾਵੇਗੀ 
-   ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਇਕੱਤਰਤਾ (ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਧਾਰਾ 144 ਅਧੀਨ ਪੰਜ ਤੱਕ ਸੀਮਿਤ) ਦੇ ਨਾਲ-ਨਾਲ ਵਿਆਹਾਂ ਅਤੇ ਸਮਾਜਿਕ ਸਮਾਗਮਾਂ 'ਤੇ ਰੋਕਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਗੀਆਂ
-  ਮੈਰਿਜ ਪੈਲੇਸਾਂ/ਹੋਟਲਾਂ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਨੇਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਲਾਇਸੰਸ ਦੀ ਮੁਅੱਤਲੀ ਦਾ ਸਾਹਮਣਾ ਕਰਨਾ ਪਵੇਗਾ
-   ਅੱਗੇ ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ
- ਸੂਬਾ ਸਰਕਾਰ IIT ਚੇਨਈ ਦੇ ਮਾਹਿਰਾਂ ਨਾਲ ਮਿਲ ਕੇ ਨਿਗਰਾਨੀ ਹੋਰ ਵਧਾਏਗੀ
-  ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੰਮ ਵਾਲੀਆਂ ਥਾਵਾਂ/ਦਫਤਰਾਂ/ਤੰਗ ਥਾਵਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ
-  ਏਅਰ ਕੰਡੀਸ਼ਨਿੰਗ ਅਤੇ ਹਵਾਦਾਰੀ/ਹਵਾ ਦੇ ਗੇੜ 'ਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ
-  ਦਿਸ਼ਾ-ਨਿਰਦੇਸ਼ਾਂ ਮੁਤਾਬਕ ਦਫ਼ਤਰਾਂ ਵਿੱਚ ਜਨਤਕ ਕੰਮਕਾਜ ਨੂੰ ਲੋੜ ਅਧਾਰਿਤ ਅਤੇ ਹੰਗਾਮੀ ਮਸਲਿਆਂ ਨੂੰ ਨਿਪਟਾਉਣ ਤੱਕ ਸੀਮਿਤ ਕੀਤਾ ਜਾ ਸਕਦਾ ਹੈ 
-  ਮੰਤਰੀ ਮੰਡਲ ਵੱਲੋਂ ਹਾਲ ਹੀ ਪ੍ਰਵਾਨਿਤ ਆਨਲਾਈਨ ਜਨਤਕ ਸ਼ਿਕਾਇਤ ਨਿਪਟਾਰਾ ਪ੍ਰਣਾਲੀ ਨੂੰ ਹੋਰ ਵਧੇਰੇ ਪ੍ਰਸਿੱਧ ਅਤੇ ਵਰਤੋਂ ਵਿੱਚ ਲਿਆਉਣਾ ਦੇ ਨਿਰਦੇਸ਼   
-  ਕੰਮ ਵਾਲੀ ਥਾਂ 'ਤੇ ਪੰਜ ਤੋਂ ਵੱਧ ਵਿਅਕਤੀਆਂ ਦਾ ਮੀਟਿੰਗ ਕਰਨਾ ਵੀ ਵਰਜਿਤ ਹੋਵੇਗਾ
- ਸਿਹਤ ਦੇ ਬੁਨਿਆਦੀ ਢਾਂਚੇ ਦੀ ਪੂਰੀ ਸਮਰੱਥਾ ਅਨੁਸਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਬਿਨਾਂ ਲੱਛਣ ਵਾਲੇ/ਘੱਟ ਪ੍ਰਭਾਵਿਤ ਮਰੀਜ਼ਾਂ, ਜਿਨ੍ਹਾਂ ਨੂੰ ਹੋਰ ਗੰਭੀਰ ਬਿਮਾਰੀਆਂ/ਸਮੱਸਿਆਵਾਂ ਨਾ ਹੋਣ, ਉਨ੍ਹਾਂ ਨੂੰ ਲੋੜ ਅਨੁਸਾਰ ਕੋਵਿਡ ਇਲਾਜ ਕੇਂਦਰਾਂ/ਘਰੇਲੂ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ
-  ਦੂਜੇ ਅਤੇ ਤੀਜੇ ਦਰਜੇ ਦੀਆਂ ਸੁਵਿਧਾਵਾਂ ਵਿਚਲੇ ਬੈੱਡ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਨਹੀਂ ਵਰਤੇ ਜਾਣਗੇ
-   ਦੂਜੇ ਅਤੇ ਤੀਜੇ ਦਰਜੇ ਦੀ ਸੁਵਿਧਾ ਵਿਚਲੇ ਵਿਅਕਤੀ, ਜਿਸ ਨੂੰ ਇਸ ਦੀ ਹੋਰ ਜ਼ਰੂਰਤ ਨਾ ਹੋਵੇ, ਨੂੰ ਇਸ ਤੋਂ ਹੇਠਲੇ ਪੱਧਰ ਦੀ ਇਲਾਜ ਸੁਵਿਧਾ ਲਈ ਰੈਫਰ ਕੀਤਾ ਜਾਵੇਗਾ। 
-  ਨਿੱਜੀ ਇਲਾਜ ਕੇਂਦਰਾਂ ਨਾਲ ਸਮਝੌਤੇ ਦਾ ਇਹ ਮਤਲਬ ਨਹੀਂ ਕਿ ਸਰਕਾਰ ਦੁਆਰਾ ਬਾਅਦ ਦੇ ਪੜਾਅ 'ਤੇ ਰੈਫਰ ਕੀਤੇ ਜਾਣ ਵਾਲੇ ਮਰੀਜ਼ਾਂ ਲਈ ਹੁਣ ਤੋਂ ਹੀ ਬੈੱਡ ਰੋਕ ਲਏ ਜਾਣ, ਇਸ ਤਹਿਤ ਸਰਕਾਰ ਵੱਲੋਂ ਸਿਰਫ ਰੈਫਰ ਕੀਤੇ ਗਏ ਮਰੀਜ਼ਾਂ ਲਈ ਅਦਾਇਗੀਯੋਗ ਚਾਰਜ ਹੀ           ਮੁਹੱਈਆ ਕਰਵਾਏ ਜਾਣਗੇ
- ਡਿਪਟੀ ਕਮਿਸ਼ਨਰਾਂ/ਪੁਲੀਸ ਕਮਿਸ਼ਨਰਾਂ/ਜ਼ਿਲ੍ਹਾ ਪੁਲੀਸ ਮੁਖੀਆਂ ਵੱਲੋਂ ਇਹ ਲਾਜ਼ਮੀ ਤੌਰ 'ਤੇ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਹਸਪਤਾਲ ਜੋ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰ ਸਕਦੇ ਹੋਣ
-  ਬੈੱਡਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਨੂੰ ਇਲਾਜ ਤੋਂ ਮਨ੍ਹਾ ਨਹੀਂ ਕਰਨਗੇ।