ਕੋਰੋਨਾ ਕਾਲ 'ਚ ਯੂਨੀਵਰਸਿਟੀ ਦੀ ਪ੍ਰੀਖਿਆ ਮੁਸ਼ਕਲ, CM ਕੈਪਟਨ ਨੇ PM ਨੂੰ ਦਿੱਤਾ ਇਹ ਸੁਝਾਅ
Advertisement

ਕੋਰੋਨਾ ਕਾਲ 'ਚ ਯੂਨੀਵਰਸਿਟੀ ਦੀ ਪ੍ਰੀਖਿਆ ਮੁਸ਼ਕਲ, CM ਕੈਪਟਨ ਨੇ PM ਨੂੰ ਦਿੱਤਾ ਇਹ ਸੁਝਾਅ

30 ਸਤੰਬਰ ਤੱਕ ਫਾਈਨਲ ਇਮਤਿਹਾਨ ਲਾਜ਼ਮੀ ਤੌਰ 'ਤੇ ਕਰਵਾਉਣ ਦੇ ਲਈ UGC ਨੇ ਨਿਰਦੇਸ਼ ਦਿੱਤੇ ਸਨ 

30 ਸਤੰਬਰ ਤੱਕ ਫਾਈਨਲ ਇਮਤਿਹਾਨ ਲਾਜ਼ਮੀ ਤੌਰ 'ਤੇ ਕਰਵਾਉਣ ਦੇ ਲਈ UGC ਨੇ ਨਿਰਦੇਸ਼ ਦਿੱਤੇ ਸਨ

ਚੰਡੀਗੜ੍ਹ :  ਪੰਜਾਬ ਵਿੱਚ ਕੋਰੋਨਾ ਦੀ ਰਫ਼ਤਾਰ ਤੇਜ਼ ਹੋਣ ਦੀ ਵਜ੍ਹਾਂ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਯੂਨੀਵਰਸਿਟੀ ਚੋਣਾਂ ਨਾ ਕਰਵਾਉਣ ਬਾਰੇ ਐਲਾਨ ਕਰ ਚੁੱਕੇ ਨੇ, ਪਰ ਯੂਜੀਸੀ (UGC) ਫਾਈਨਲ ਇਮਤਿਹਾਨ ਲਾਜ਼ਮੀ ਕਰਵਾਉਣ ਦਾ ਨਿਰਦੇਸ਼ ਦੇ ਚੁੱਕਾ ਹੈ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ ਦੇ ਮਾਮਲੇ  24891 ਤੱਕ ਪਹੁੰਚ ਗਏ ਹਨ ਅਤੇ 604 ਮੌਤਾਂ ਹੋਈਆਂ ਹਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯੂ.ਜੀ.ਸੀ. ਦੇ 30 ਸਤੰਬਰ ਤੱਕ ਫਾਈਨਲ ਇਮਤਿਹਾਨ ਲਾਜ਼ਮੀ ਤੌਰ 'ਤੇ ਕਰਵਾਉਣ ਦੇ ਫੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਸਤੰਬਰ ਵਿੱਚ ਪ੍ਰੀਖਿਆਵਾਂ ਕਰਵਾਉਣ ਦੀ ਸਥਿਤੀ ਵਿੱਚ ਨਹੀਂ ਹੋਵੇਗਾ ਕਿਉਂ ਜੋ ਉਸ ਸਮੇਂ ਸੂਬੇ ਨੂੰ ਕੋਵਿਡ ਦੇ ਸਿਖਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਸੁਝਾਅ ਦਿੱਤਾ ਕਿ  ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਅਤੇ ਅੰਦਰੂਨੀ ਮੁਲਾਂਕਣ ਦੇ ਆਧਾਰ 'ਤੇ ਅਗਲੀਆਂ ਕਲਾਸਾਂ ਵਿੱਚ ਭੇਜਿਆ ਜਾ ਸਕਦਾ ਹੈ ਅਤੇ ਜਿਹੜੇ ਵਿਦਿਆਰਥੀ ਆਪਣੇ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣਾ ਚਾਹੁੰਦੇ ਹਨ, ਉਨ੍ਹਾਂ ਦੇ ਬਾਅਦ ਵਿੱਚ ਇਮਤਿਹਾਨ ਲੈਣ ਦੀ ਖੁੱਲ੍ਹ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਪਾਸੋਂ ਆਨਲਾਈਨ ਸਕੂਲ ਸਿੱਖਿਆ ਖਾਸ ਕਰਕੇ 11ਵੀਂ ਅਤੇ 12ਵੀਂ ਜਮਾਤ ਦੇ ਗਰੀਬ ਵਿਦਿਆਰਥੀਆਂ ਲਈ ਸਹਾਇਤਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਲਈ ਬੁਨਿਆਦੀ ਢਾਂਚਾ ਸਿਰਜਣ ਵਾਸਤੇ ਹੋਰ ਫੰਡਾਂ ਦੀ ਲੋੜ ਹੈ

ਪੰਜਾਬ ਦੇ ਸਕੂਲਾਂ ਵਿੱਚ ਵੀ ਕੋਰੋਨਾ ਦੀ ਵਜ੍ਹਾਂ ਕਰਕੇ ਇਸ ਸਾਲ ਇਮਤਿਹਾਨ ਨਹੀਂ ਹੋਏ ਸਨ, ਸਕੂਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੁਰਾਣੇ ਇਮਤਿਹਾਨ ਦੇ ਮੁਤਾਬਿਕ ਅਗਲੀ ਕਲਾਸਾਂ ਵਿੱਚ ਭੇਜਿਆ ਗਿਆ ਸੀ

 

 

 

Trending news