ਚੰਡੀਗੜ੍ਹ  :   ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਕਥਿਤ ਤੌਰ ਉਤੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਉਤੇ ਕੀਤੇ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿਖੇਧੀ ਕਰਦਿਆਂ ਸ਼ਨਿਚਰਵਾਰ ਨੂੰ ਕਿਹਾ ਕਿ ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਕੇ ਸੂਬੇ ਦੀ ਸ਼ਾਂਤੀ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਵਿੱਚ ਨਾ ਪੈਣ ਦੀ ਅਪੀਲ ਕਰਨ ਦੇ ਨਾਲ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਵੱਡੀ ਅਪੀਲ ਕੀਤੀ ਹੈ 


COMMERCIAL BREAK
SCROLL TO CONTINUE READING

ਕੈਪਟਨ ਦੀ ਪੀਐੱਮ ਨੂੰ ਅਪੀਲ 


ਕਿਸਾਨਾਂ ਅਤੇ ਕੇਂਦਰ ਦਰਮਿਆਨ ਬਣੀ ਤਣਾਅਪੂਰਨ ਸਥਿਤੀ ਦੇ ਹੱਲ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਦੇਰੀ ਅੰਦੋਲਨਕਾਰੀ ਕਿਸਾਨਾਂ ਵਿਚ ਹੋਰ ਬੇਚੈਨੀ ਪੈਦਾ ਕਰੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਹੱਦ ਪਾਰੋਂ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਅਤਿਵਾਦੀ ਸੰਗਠਨਾਂ, ਜੋ ਪਹਿਲਾਂ ਹੀ ਸਥਿਤੀ ਦਾ ਫਾਇਦਾ ਉਠਾਉਣ ਦੀ ਤਾਕ ਵਿੱਚ ਰਹਿੰਦੇ ਹਨ, ਤੋਂ ਵੱਧ ਰਹੇ ਖ਼ਤਰੇ ਦੇ ਨਾਲ ਇਹ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੋ ਸਕਦਾ ਹੈ,ਉਨ੍ਹਾਂ ਮੁੜ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਨਾਲ ਵਿਚਾਰ ਚਰਚਾ ਕਰਕੇ ਉਨ੍ਹਾਂ ਦੀ ਜਾਣਕਾਰੀ ਅਤੇ ਫੀਡਬੈਕ ਦੇ ਅਧਾਰ 'ਤੇ ਨਵੇਂ ਕਾਨੂੰਨ ਤਿਆਰ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 4 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਸੜਕਾਂ 'ਤੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਪਿੱਛੇ ਹਟਣ ਦੇ ਕੋਈ ਸੰਕੇਤ ਨਾ ਮਿਲਣ 'ਤੇ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਸੀ।


ਡੀਜੀਪੀ ਨੂੰ ਸਖ਼ਤ ਨਿਰਦੇਸ਼ 


ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ਪੀ.ਪੀ.ਐਸ, ਐਸ.ਪੀ. ਹੈਡਕੁਆਰਟਰਜ਼ ਫਰੀਦਕੋਟ, ਪ੍ਰਦਰਸ਼ਨਕਾਰੀ ਭੀੜ ਤੋਂ ਵਿਧਾਇਕ ਨੂੰ ਬਚਾਉਣ ਅਤੇ ਬਾਹਰ ਕੱਢਣ ਦੀ ਕੋਸ਼ਿਸ਼ ਦੌਰਾਨ ਜਖ਼ਮੀ ਹੋ ਗਏ। ਉਨ੍ਹਾਂ ਦੇ ਸਿਰ 'ਤੇ ਲਾਠੀ ਵੀ ਲੱਗੀ ਜਿਸ ਕਾਰਨ ਉਨ੍ਹਾਂ ਦੀ ਪੱਗ ਉੱਤਰ ਗਈ। ਉਨ੍ਹਾਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਇਹ ਘਟਨਾ ਵਾਪਰੀ। ਡੀ.ਜੀ.ਪੀ. ਨੇ ਕਿਹਾ ਕਿ ਵਿਧਾਇਕਾਂ ਅਤੇ ਪੁਲਿਸ ਅਧਿਕਾਰੀਆਂ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਥਾਨਕ ਭਾਜਪਾ ਨੇਤਾਵਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਇਸ ਦੇ ਅਧਾਰ 'ਤੇ ਕਾਨੂੰਨ ਦੀਆਂ ਢੁੱਕਵੀਆਂ ਧਾਰਾਵਾਂ ਲਗਾਈਆਂ ਜਾਣਗੀਆਂ।