Punjab CM Bhagwant Mann Slams Oppn Leaders Amid Invite for Debate News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਹਾਲ ਹੀ ਵਿੱਚ ਸੁਨੀਲ ਜਾਖੜ, ਸੁਖਬੀਰ ਸਿੰਘ ਬਾਦਲ, ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੂੰ ਬਹਿਸ ਲਈ ਸਿੱਧੀ ਚੁਣੌਤੀ ਦਿੱਤੀ ਸੀ ਉੱਥੇ ਹੁਣ ਉਨ੍ਹਾਂ ਇੱਕ ਹੋਰ ਟਵੀਟ ਕੀਤਾ ਅਤੇ ਵਿਰੋਧੀ ਧਿਰਾਂ ਦੇ ਉਕਤ ਲੀਡਰਾਂ ਨੂੰ ਕਿਹਾ ਕਿ "ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ??" 


COMMERCIAL BREAK
SCROLL TO CONTINUE READING

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਮਾਣਯੋਗ ਸੁਨੀਲ ਜਾਖੜ ਜੀ, ਸੁਖਬੀਰ ਬਾਦਲ ਜੀ, ਬਾਜਵਾ ਜੀ, ਰਾਜਾ ਵੜਿੰਗ ਜੀ... ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ??... ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ 'ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ., ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ 'ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ... ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ... ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ, ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ... ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ 'ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ... 1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ... ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…" 


ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਬਹਿਸ ਲਈ ਚੁਣੌਤੀ ਦਿੱਤੀ ਸੀ। 


ਉਨ੍ਹਾਂ ਟਵੀਟ ਰਾਹੀਂ ਕਿਹਾ ਸੀ, "ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ.."


ਇਹ ਵੀ ਪੜ੍ਹੋ: Punjab News: "ਅਸੀਂ ਘਿਰਾਉ ਨਹੀਂ ਬਹਿਸ ਕਰਨ ਲਈ ਜਾ ਰਹੇ ਹਾਂ", ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ